Friday, May 23, 2025
Breaking News

Monthly Archives: May 2023

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਬੁੱਢਾ ਦਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬਾਬਾ ਅਮਰੀਕ ਸਿੰਘ ਵਲੋਂ ਕੀਤੀ ਅਰਦਾਸ ੳਪਰੰਤ ਮੁੱਖ ਗੇਟ ‘ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ …

Read More »

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਬਾਹਰਵੀਂ ਦਾ ਨਤੀਜਾ ਸ਼ਾਨਦਾਰ

ਭੀਖੀ, 25 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਬਾਹਰਵੀਂ ਕਲਾਸ ਦੇ ਨਤੀਜੇ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਦੱਸਿਆ ਕਿ ਬਾਹਰਵੀਂ (ਆਰਟਸ, ਕਾਮਰਸ ਅਤੇ ਸਾਇੰਸ) ਪ੍ਰੀਖਿਆ ਵਿੱਚ ਬੈਠੇ ਸਕੂਲ ਦੇ ਸਾਰੇ 106 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ।12 ਵਿਦਿਆਰਥੀਆਂ ਨੇ 90 ਪ਼੍ਰਤੀਸ਼ਤ ਤੋਂ ਉਪਰ, …

Read More »

ਅਮਿਤ ਤਲਵਾੜ ਆਈ.ਏ.ਐਸ ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਹੋਏ ਨਤਮਸਤਕ ਅਤੇ ਜਲ੍ਹਿਆਵਾਲਾ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ।ਅੱਜ ਡਿਪਟੀ ਕਮਿਸ਼ਨਰ ਦਾ ਅਹੁੱਦਾ ਸੰਭਾਲਣ ਮਗਰੋਂ ਤਲਵਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ …

Read More »

ਲੂ ਤੋਂ ਬਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ -ਸਿਵਲ ਸਰਜਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਲਗਾਤਾਰ ਵਧ ਰਹੇ ਤਾਪਮਾਨ ਅਤੇ ਗਰਮ ਖ਼ੁਸ਼ਕ ਹਵਾਵਾਂ ਕਾਰਨ ਪੂਰੇ ਉਤਰੀ ਭਾਰਤ ਵਿੱਚ ਲੂ ਚੱਲ ਰਹੀ ਹੈ, ਜੋ ਕਿ ਅਗਲੇ ਕੁੱਝ ਦਿਨਾਂ ਤੱਕ ਬਣੀ ਰਹਿ ਸਕਦੀ ਹੈ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਗਰਮ ਲੂ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ ਆਦਿ ਦਾ ਵੱਧ ਤੋਂ ਵੱਧ ਸੇਵਨ …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ ’ਤੇ ਜ਼ਮੀਨ ਦੀ ਜਾਣਕਾਰੀ ਦਰਜ਼ ਕਰਵਾਉਣੀ ਜ਼ਰੂਰੀ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ ਕਿਸਾਨ ਪੋਰਟਲ ’ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਣ ਕਰਵਾਉਣਾ ਜ਼ਰੂਰੀ ਹੈ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵਲੋਂ ਅਜੇ ਤੱਕ ਜਾਣਕਾਰੀ ਦਰਜ਼ ਨਹੀਂ ਕਰਵਾਈ ਗਈ, ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਨਿਯਮ ਅਤੇ ਸ਼ਰਤਾਂ ਤੈਅ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਸਬੰਧੀ ਕੁੱਝ ਲੋਕ ਵੱਲੋਂ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ …

Read More »

ਵਾਰ ਹੀਰੋਜ਼ ਸਟੇਡੀਅਮ ਵਿਖੇ ਚੋਣ ਟਰਾਇਲਾਂ ਦੇ ਪਹਿਲੇ ਦਿਨ ਉਤਸ਼ਾਹ ਨਾਲ ਪਹੁੰਚੇ ਖਿਡਾਰੀ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਖੇਡ ਵਿੰਗ ਸਕੂਲਾਂ ’ਚ ਦਾਖਲੇ ਲਈ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਖਿਡਾਰੀਆਂ ਦੇ ਟਰਾਇਲ ਆਰੰਭ ਹੋ ਗਏ ਹਨ।ਖੇਡ ਵਿਭਾਗ ਪੰਜਾਬ ਵਲੋਂ ਦੋ ਦਿਨਾਂ ਟਰਾਇਲਾਂ ਦੌਰਾਨ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਦੀ ਚੋਣ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਨੇ ਆਪਣੀ ਨਿਗਰਾਨੀ ਹੇਠ ਟਰਾਇਲ ਕਰਵਾਏ।ਜ਼ਿਲ੍ਹਾ ਖੇਡ ਅਫ਼ਸਰ …

Read More »