ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਅਪ੍ਰੈਲ 2022 ਤੋਂ ਨਵੰਬਰ 2022 ਤੱਕ ਜਿਲ੍ਹਾ ਅੰਮ੍ਰਿਤਸਰ ਦੇ 2779 ਲਾਭਾਪਾਤਰੀਆਂ ਨੂੰ 14 ਕਰੋੜ 17 ਲੱਖ 29 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 2779 ਲਾਭਪਾਤਰੀਆਂ …
Read More »Monthly Archives: May 2023
ਪਲਸ ਪੋਲੀਓ ਮੁਹਿੰਮ ਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਪੈਰਾਮੈਡੀਕਲ ਸਟਾਫ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਅੱਜ ਪਲਸ ਪੋਲੀਓ ਮੁਹਿੰਮ ਅਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਜਿਲ੍ਹਾ ਪੱਧਰ ‘ਤੇ ਪੈਰਾਮੈਡੀਕਲ ਸਟਾਫ ਦੀ ਟ੍ਰੇਨਿੰਗ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਇਮੁਨਾਈਜੇਸ਼ਨ ਰਾਹੀਂ ਅਸੀਂ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਮਾਰੂ ਰੋਗਾਂ ਤੋਂ ਬਚਾਅ ਸਕਦੇ ਹਾਂ।ਇਸ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ‘ਚ ਜੇਤੂ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਓਪਨ ਜਿਲ੍ਹਾ ਪੱਧਰੀ ਸਕੇਟਿੰਗ ਟੂਰਨਾਮੈਂਟ ਵਿੱਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਐਲ.ਕੇ.ਜੀ ਦੀ ਅਨੰਤ ਕੌਰ ਨੇ ਪਹਿਲੀ ਪੁਜੀਸ਼ਨ, ਸੱਤਵੀਂ ਜਮਾਤ ਦੇ ਮਨਕੀਰਤ ਸਿੰਘ ਨੇ ਦੂਜਾ ਸਥਾਨ, ਜਦਕਿ ਤੀਸਰੀ ਜਮਾਤ ਦੀ ਸਿਮਰਤਜੀਤ ਕੌਰ …
Read More »ਆਰਟ ਗੈਲਰੀ ਵਿਖੇ ਨੋਬਲ ਪੁਰਸਕਾਰ ਵਿਜੇਤਾ ਰਾਬਿੰਦਰਨਾਥ ਟੈਗੋਰ ਦਾ 162ਵਾਂ ਜਨਮ ਦਿਨ ਮਨਾਇਆ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਆਪਣਾ 100 ਸਾਲਾ ਉਤਸਵ ਮਨਾਉਂਦੇ ਹੋਏ ਅੱਜ ਆਰਟ ਗੈਲਰੀ ਵਿਖੇ ਮਹਾਨ ਕਵੀ, ਕਲਾਕਾਰ ਅਤੇ ਨੋਬਲ ਪੁਰਸਕਾਰ ਵਿਜੇਤਾ ਰਾਬਿੰਦਰਨਾਥ ਟੈਗੋਰ ਜੀ ਦਾ 162ਵਾਂ ਜਨਮ ਦਿਨ ਮਨਾਇਆ ਗਿਆ ਅਤੇ ਉਨ੍ਹਾਂ ਦੇ ਬੁੱਤ ਦਾ ਰਸਮੀ ਉਦਘਾਟਨ ਕੀਤਾ ਗਿਆ। ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ …
Read More »ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਨੇ ਕਈ ਜਿੰਦਗੀਆਂ – ਸ੍ਰੀਮਤੀ ਸੂਦਨ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਰੈਡ ਕਰਾਸ ਅੰਦੋਲਨ ਸੰਸਥਾਪਕ ਸਰ ਜੀਨ ਹੈਨਰੀ ਡੁਨਟ ਦੇ ਜਨਮ ਦਿਵਸ ‘ਤੇ ਰੈਡ ਕਰਾਸ ਅੰਮ੍ਰਿਤਸਰ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ।ਇਸ ਖੂਨਦਾਨ ਕੈਂਪ ਵਿੱਚ 15 ਦਾਨੀਆਂ ਨੇ ਖੂਨਦਾਨ ਕੀਤਾ।ਰੈਡ ਕਰਾਸ ਭਵਨ ਵਿਖੇ ‘ਅਸੀਂ ਜੋ ਵੀ ਕਰਦੇ ਹਾਂ, ਉਹ ਦਿਲ ਤੋਂ ਆਉਂਦਾ ਹੈ’ ਥੀਮ ਨਾਲ ਵਿਸ਼ਵ ਰੈਡ ਕਰਾਸ ਦਿਵਸ …
Read More »ਪੀ.ਜੀ.ਆਰ.ਐਸ ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਕੀਤਾ ਜਾਵੇ ਸਮਾਂਬੱਧ ਨਿਪਟਾਰਾ- ਮੁੱਖ ਮੰਤਰੀ ਫੀਲਡ ਅਫਸਰ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਕੇ ਸਬੰਧਤ ਵਿਅਕਤੀ ਨੂੰ ਸੂਚਿਤ ਕੀਤਾ ਜਾਵੇ।ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਸਬੰਧੀ ਮੁੱਖ ਮੰਤਰੀ ਫੀਲਡ ਵਰੁਣ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ …
Read More »ਲਾਲ ਲਕੀਰ ਦੇ ਘੇਰੇ ‘ਚ ਪੈਂਦੇ ਰਹਿੰਦੇ ਲੋਕਾਂ ਨੂੰ ਮਿਲੇਗਾ ਮਕਾਨਾਂ ਦਾ ਮਾਲਕੀ ਹੱਕ – ਕੇਸ਼ਵਹਿੰਗੋਨੀਆ
ਅੰਮ੍ਰਿਤਸਰ ਜਿਲ੍ਹੇ ਦੇ 743 ਪਿੰਡਾਂ ਵਿੱਚ ਛੇਤੀ ਸ਼ੁਰੂ ਹੋਵੇਗਾ ਡਰੋਨ ਸਰਵੇ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਸਵੈ ਮਿੱਤਵਾ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਰਹਿੰਦੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ, ਜਿਸ ਨਾਲ ਉਹ ਇਸ ਮਕਾਨ ਅੱਗੇ ਤਬਦੀਲ, ਵੇਚ ਜਾਂ ਕਰਜ਼ਾ ਆਦਿ ਵਗੈਰਾ ਲੈ ਸਕਣਗੇ।ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਲੰਧਰ ਜ਼ਿਲ੍ਹੇ ਦੀਆਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਰਨ ਜਲੰਧਰ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ 9 ਮਈ 2023 ਨੂੰ ਹੋਣ ਵਾਲੀਆਂ ਯੂਨੀਵਰਸਿਟੀ ਦੀਆਂ ਸਾਰੀਆਂ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਪਲਵਿੰਦਰ ਸਿੰਘ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨੇ ਦੱਸਿਆ ਕਿ ਨਵੀਂ ਤਰੀਕ ਬਾਰੇ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ।
Read More »GNDU exams of Jalandhar district postponed
Amritsar, 8 May (Punjab Post Bureau) – Due to Jalandhar Parliamentary By-election, all the University theory and practical exams scheduled for May 9, 2023 in all the examination centres of Jalandhar district are being postponed. New Date will be intimated later, said Prof. Palwinder Singh Professor Incharge Examinations.
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ, ਪੁਲਿਸ ਸਟੇਸ਼ਨ ਤੇ ਡਾਕਘਰ ਦਾ ਲਾਇਆ ਟੂਰ
ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਬੀਤੇ ਦਿਨੀ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ, ਰੇਲਵੇ ਸਟੇਸ਼ਨ, ਡਾਕਘਰ ਅਤੇ ਹਸਪਤਾਲ ਵਿੱਚ ਲਿਜਾ ਕੇ ਬੱਚਿਆਂ ਨੂੰ ਇਹਨਾਂ ਬਾਰੇ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਖਿਆ ਕਿ ਰੇਲਵੇ ਸਟੇਸ਼ਨ `ਤੇ ਬੱਚਿਆਂ ਨੂੰ ਦੱਸਿਆ ਗਿਆ ਕਿ `ਟਿਕਟ ਕਿਵੇਂ ਕੱਟੀ ਜਾਂਦੀ ਹੈ` `ਡਾਕਘਰ ਵਿੱਚ …
Read More »
Punjab Post Daily Online Newspaper & Print Media