ਰਸ਼ਪਾਲ ਸਿੰਘ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਦੇ ਸਕੱਤਰ ਵਜੋਂ ਅਹੁੱਦਾ ਸੰਭਾਲਿਆ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਸੀ.ਜੀ,ਐਮ ਸ. ਰਸ਼ਪਾਲ ਸਿੰਘ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਦਾ ਅਹੁੱਦਾ ਸੰਭਾਲ ਲਿਆ ਹੈ।ਉਨਾਂ ਨੇ ਦੱਸਿਆ ਕਿ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਸਲਾਨਾ ਤੋਂ ਘੱਟ ਹੈ, ਉਹ ਅਥਾਰਟੀ ਕੋਲੋਂ ਮੁਫ਼ਤ ਕਾਨੂੰਨੀ ਸੇਵਾ ਦਾ ਲਾਭ ਲੈ ਸਕਦਾ ਹੈ।ਇਸ …
Read More »Monthly Archives: May 2023
ਐਸ.ਸੀ ਕਮਿਸ਼ਨ ਪੰਜਾਬ ਦੇ ਦਖਲ ਤੋਂ ਬਾਅਦ ਖੇਡ ਵਿਭਾਗ ‘ਚ ਮਿਲੀ ਤਰੱਕੀ
ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਐਸ. ਸੀ ਵਰਗ ਨਾਲ ਸਬੰਧਤ ਜੂਨੀਅਰ ਕੋਚ ਨੂੰ ਜਿਲ੍ਹਾ ਖੇਡ ਅਫ਼ਸਰ ਬਠਿੰਡਾ ਵਜੋਂ ਨਿਯੁੱਕਤ ਕੀਤਾ ਗਿਆ ਹੈ।ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂੂਿਚਤ ਜਾਤੀਆਂ ਕਮਿਸ਼ਨ ਨੇ ਦੱਸਿਆ ਕਿ ਜਦ ਉਹ ਸਰਕਾਰੀ ਦੌਰੇ ‘ਤੇ ਬਠਿੰਡਾ ਵਿਖੇ ਆਏ ਸਨ ਤਾਂ ਉਨ੍ਹਾਂ ਨੂੰ ਪਰਮਿੰਦਰ ਸਿੰਘ ਜੂਨੀਅਰ ਪਾਵਰਲਿਫਟਿੰਗ ਕੋਚ …
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉਡਤ ਸੈਦੇਵਾਲਾ ਵਿਖੇ ਏ.ਐਸ.ਆਈ ਸੁਰੇਸ਼ ਕੁਮਾਰ ਸਿੰਘ ਨੇ ਬੱਚਿਆਂ, ਅਕੈਡਮੀ ਦੇ ਸਮੂਹ ਡਰਾਈਵਰਾਂ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਦੱਸਿਆ।ਉਨ੍ਹਾ ਦੱਸਿਆ ਕਿ ਕਿਸ ਤਰ੍ਹਾਂ ਸਾਡੀਆਂ ਛੋਟੀਆਂ-ਛੋਟੀਆਂ ਲਾਹਪ੍ਰਵਾਹੀਆਂ ਕਾਰਨ ਹਾਦਸੇ ਹੁੰਦੇ ਹਨ।ਸਾਨੂੰ ਕਿਸ ਤਰ੍ਹਾਂ ਹਮੇਸ਼ਾਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਕਿਸੇ ਵੀ ਬਾਲਗ ਇਨਸਾਨ ਨੂੰ ਬਿਨ੍ਹਾ ਡ੍ਰਾਈਵਿੰਗ ਲਾਇਸੈਂਸ ਕੋਈ ਵੀ ਵਾਹਨ …
Read More »ਕੈਬਨਿਟ ਮੰਤਰੀ ਡਾ: ਨਿੱਝਰ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਦੀਆਂ ਸਮੂਹ ਰਾਮਗੜ੍ਹੀਆ ਸੰਸਥਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਸਥਾਨਕ ਈਸਟ ਮੋਹਨ ਨਗਰ ਵਿਖੇ 300 ਸਾਲਾ ਜਨਮ ਸ਼ਤਾਬਦੀ ਦਿਹਾੜੇ ‘ਤੇ ਆਪਣੇ ਓ.ਐਸ.ਡੀ ਮਨਪ੍ਰੀਤ ਸਿੰਘ ਰਾਹੀਂ ਭੇਜੇ ਵਧਾਈ ਸੰਦੇਸ਼ ‘ਚ ਕਿਹਾ ਹੈ ਕਿ ਰਾਮਗੜ੍ਹੀਆਂ ਭਾਈਚਾਰਾ ਖੁਸ਼ਹਾਲੀ ਅਤੇ ਤਰੱਕੀ ਦਾ ਪ੍ਰਤੀਕ …
Read More »ਅੰਤਰ-ਸਦਨ ਕਵਿਤਾ, ਭਾਸ਼ਣ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਅਤੇ ਬਿਆਸ ਸਦਨ ਵਲੋਂ ਸਾਂਝੇ ਤੌਰ `ਤੇ ਅੰਤਰ-ਸਦਨ ਮੁਕਾਬਲੇ ਕਰਵਾਏ ਗਏ।ਜਿਸ ਵਿਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਅਤੇ ਮੁਕਾਬਲਿਆਂ ਦੁਆਰਾ ਵਿਦਿਆਰਥੀਆਂ ਵਿੱਚ ਮਾਂ-ਬੋਲੀ ਪੰਜਾਬੀ ਤੇ ਸੱਭਿਆਚਾਰ ਪ੍ਰਤੀ ਪਿਆਰ ਤੇ ਜਾਗਰੂਕਤਾ ਦੀ ਭਾਵਨਾ ਪੈਦਾ ਕੀਤੀ ਗਈ।ਅੰਤਰ-ਸਦਨ ਮੁਕਾਬਲਿਆਂ ਵਿੱਚ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਾਲ ਕਵੀ ਦਰਬਾਰ ਕਰਵਾਇਆ …
Read More »ਕਾਰਲ ਮਾਰਕਸ ਦਾ 205ਵਾਂ ਜਨਮ ਦਿਨ ਮਨਾਇਆ
ਸਮਰਾਲਾ, 6 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਵਿਦਵਾਨ, ਫਿਲਾਸਫਰ, ਸਮਾਜਵਾਦੀ ਅਤੇ ਕ੍ਰਾਂਤੀਕਾਰੀ ਕਾਰਲ ਮਾਰਕਸ ਦਾ ਜਨਮ ਦਿਨ ਜੋਸ਼ੋ ਖਰੋਸ਼ ਨਾਲ ਵਾਰਡ ਨੰਬਰ 5 ਢਿਲੋਂ ਮੁਹੱਲਾ ਵਿਖੇ ਮਨਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਔਰਤਾਂ ਅਤੇ ਬੱਚੇ ਸ਼ਾਮਲ ਹੋਏ।ਇਸ ਸਮਾਗਮ ਦੀ ਪ੍ਰਧਾਨਗੀ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਪਾਲਿਕਾ ਨੇ ਕੀਤੀ।ਜਿਸ ਵਿੱਚ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਗਮ ਸੰਪਨ
ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ।ਇਹ ਸਮਾਗਮ ਸ੍ਰੀ …
Read More »ਸਰਦਾਰ ਜੱਸਾ ਸਿੰਘ ਰਾਮਗੜੀਆ ਤੀਜੀ ਜਨਮ ਸ਼ਤਾਬਦੀ ਫ਼ਤਹ ਮਾਰਚ ਦਾ ਅੰਮ੍ਰਿਤਸਰ ਭਰਵਾਂ ਸਵਾਗਤ
ਦਿੱਲੀ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪਨ ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ।ਖਾਲਸਾ ਫਤਹ ਮਾਰਚ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਅਤੇ ਅਦਾਰਿਆਂ ਲਈ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਦਾ ਆਯੋਜਨ ਮਿਤੀ 04 ਅਤੇ 05 ਮਈ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਇਸ ਵਿੱਚ ਸਿੱਖ ਪੰਥ ਦੇ ਸ਼੍ਰੋਮਣੀ ਕੀਰਤਨੀਏ ਅਤੇ ਸਿੱਖ ਸ਼ਾਸਤਰਕਾਰ ਡਾ: ਗੁਰਨਾਮ …
Read More »ਪੈਨਸ਼ਨਰਾਂ ਵਲੋਂ ਜਲੰਧਰ ‘ਚ ਵਿਸ਼ਾਲ ਝੰਡਾ ਮਾਰਚ 7 ਮਈ ਨੂੰ – ਗੁਰਚਰਨ ਸਿੰਘ
ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰ ਇੰਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਮਹੀਨਵਾਰ ਮੀਟਿੰਗ ਦਲੀਪ ਸਿੰਘ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਰਾਲਾ ਵਿਖੇ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਹਾਜ਼ਰ ਮੈਂਬਰਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕਸਤੂਰੀ ਲਾਲ ਪੈਨਸ਼ਨਰ ਜੁਡੀਸ਼ੀਅਲ ਵਿੰਗ ਅਤੇ ਲੁਧਿਆਣਾ ਵਿਖੇ ਗਿਆਸਪੁਰਾ ਵਿਖੇ ਜਹਿਰੀਲੀ ਗੈਸ …
Read More »