Sunday, May 25, 2025
Breaking News

Daily Archives: June 16, 2023

ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਵਾਸੀ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ।ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ।1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ …

Read More »

ਗਿ. ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਤੇ ਗਿ. ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਣੇ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦਾ ਫੈਸਲਾ ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਦਾ …

Read More »

ਬੁਢਾਪਾ ਪੈਨਸ਼ਨ ਬਾਰੇ ਜਾਰੀ ਫਰਮਾਨ ਦੀ ਆਰ.ਐਸ.ਪੀ ਨੇ ਕੀਤੀ ਨਿਖੇਧੀ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਰੈਵੋਲਿਊਸਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੇ ਕੇਂਦਰੀ ਕਮੇਟੀ ਮੈਂਬਰ ਕਰਨੈਲ ਸਿੰਘ ਇਕੋਲਾਹਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਆਰ.ਐਸ.ਪੀ ਵਲੋਂ ਬੁੱਢਾਪਾ ਪੈਨਸ਼ਨ ਬਾਰੇ ਪੰਜਾਬ ਸਰਕਾਰ ਵਲੋਂ ਜਾਰੀ ਤੁਗ਼ਲਕੀ ਫਰਮਾਨ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣਾ ਲੋਕ ਵਿਰੋਧੀ ਫੈਸਲਾ ਤੁਰੰਤ ਲਵੇ ਵਾਪਿਸ ਨਹੀਂ ਤਾਂ ਸੰਘਰਸ਼ ਲਈ ਹੋਵਾਂਗੇ ਮਜ਼ਬੂਰ ਹੋਵਾਂਗੇ। …

Read More »

ਬੇਟੀ ਪ੍ਰਾਂਜਲ ਦਾ ਸਹਾਰਾ ਫਾਊਂਡੇਸ਼ਨ ਦੀ ਟੀਮ ਨੇ ਕੀਤਾ ਸਨਮਾਨ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਨੀਟ 2023 ਦੀ ਪ੍ਰੀਖਿਆ ਵਿੱਚੋਂ ਚੌਥਾ ਸਥਾਨ ਅਤੇ ਨੋਰਥ ਜੋਨ ਇੰਡੀਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੀ ਬੇਟੀ ਪ੍ਰਾਂਜਲ ਨੂੰ ਸਹਾਰਾ ਫਾਊਂਡੇਸ਼ਨ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ।ਜਮੀਲ ਉਰ ਰਹਿਮਾਨ ਵਿਧਾਇਕ ਮਾਲੇਰਕੋਟਲਾ ਵੀ ਮੌਜ਼ੂਦ ਰਹੇ, ਉਨ੍ਹਾਂ ਨੇ ਇਸ ਪ੍ਰਾਪਤੀ ਤੇ ਬੇਟੀ ਪ੍ਰਾਂਜਲ ਤੇ …

Read More »

ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਸਬੰਧੀ ਚੁੱਕੀ ਸਹੁੰ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਸੀ.ਐਚ.ਸੀ ਭਵਾਨੀਗੜ੍ਹ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖੂਨਦਾਨ ਕਰਨ ਅਤੇ ਹੋਰ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ ਸਬੰਧੀ ਸਹੁੰ ਵੀ ਚੁੱਕੀ ਗਈ। ਡਾ. ਮਹੇਸ਼ …

Read More »

ਐਨ.ਸੀ.ਸੀ ਕੈਂਪ ਦੌਰਾਨ ਵਾਲੀਬਾਲ, ਰੱਸਾਕਸ਼ੀ, ਖੋ-ਖੋ ਅਤੇ ਯੋਗ ਆਸਣਾਂ ਦੇ ਮੁਕਾਬਲੇ ਕਰਵਾਏ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – 14 ਪੰਜਾਬ ਬਟਾਲੀਅਨ, ਐਨ.ਸੀ.ਸੀ ਨਾਭਾ ਦੇ ਕਮਾਂਡਿੰਗ ਅਫ਼ਸਰ ਕਰਨਲ ਅਰਵਿੰਦ ਕੁਮਾਰ ਸੂਦ ਦੀ ਅਗਵਾਈ ਹੇਠ ਸਰਵ ਹਿੱਤਕਾਰੀ ਵਿਦਿਆ ਮੰਦਰ ਮਲੇਰਕੋਟਲਾ ਵਿਖੇ ਚੱਲ ਰਹੇ “ਏਕ ਭਾਰਤ ਸ਼੍ਰੇਸ਼ਟ ਭਾਰਤ ” ਦੇ ਕੌਮੀ ਪੱਧਰੀ ਐਨ.ਸੀ.ਸੀ ਕੈਂਪ ਦੌਰਾਨ ਵਾਲੀਬਾਲ, ਰੱਸਾਕਸ਼ੀ, ਖੋ-ਖੋ ਅਤੇ ਯੋਗ ਆਸਣਾਂ ਦੇ ਮੁਕਾਬਲੇ ਕੈਪਟਨ (ਡਾ.) ਓਮ ਪ੍ਰਕਾਸ਼ ਸੇਤੀਆ ਦੀ ਯੋਗ ਅਗਵਾਈ ਹੇਠ ਅਯੋਜਿਤ ਕੀਤੇ ਗਏ। …

Read More »

ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ 25 ਔਰਤਾਂ ਨੂੰ ਵੰਡੀਆਂ ਡਿਜ਼ੀਟਲ ਬਾਇਓਮੀਟ੍ਰਿਕ ਮਸ਼ੀਨਾਂ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਚੱਲ ਰਹੇ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਤ ਔਰਤਾਂ ਨੂੰ ਵਿੱਤੀ ਤੌਰ ’ਤੇ ਵਧੇਰੇ ਮਜ਼ਬੂਤ ਕਰਨ ਲਈ ਇੱਕ ਹੋਰ ਅਹਿਮ ਕਦਮ ਪੁੱਟਦਿਆਂ ਅੱਜ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ 25 ਔਰਤਾਂ ਨੂੰ ਬਾਇਓਮੀਟ੍ਰਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈ ਸਹਾਇਤਾ ਸਮੂਹਾਂ ਦੀਆਂ ਇਨ੍ਹਾਂ ਸਰਗਰਮ ਮੈਂਬਰਾਂ ਨੂੰ ਮਸ਼ੀਨਾਂ ਦੀ ਵੰਡ …

Read More »

Dc Amritsar acknowledged the shooting of documentary film

“Attari junction – a 161 year old historic railway station” begins at attari railway station Amritsar, June 16 (Punjab Post Bureau) – Shooting of the upcoming Documentary Film titled, “Attari Junction – A 161 year old Historic Railway Station” begins at the Attari Railway Station, Amritsar, this short Film will portray Historical rich architecture of this 161 year old Attari …

Read More »

ਪੰਜਾਬ ਵਕਫ਼ ਬੋਰਡ ਨੇ ਅੰਮ੍ਰਿਤਸਰ ਦੀਆਂ ਮਸਜਿਦਾਂ ਨੂੰ ਜਾਰੀ ਕੀਤੀ 7.80 ਲੱਖ ਦੀ ਵਿੱਤੀ ਸਹਾਇਤਾ

ਅੰਮਿ੍ਰਤਸਰ 16 ਜੂਨ (ਸੁਖਬੀਰ ਸਿੰਘ) – ਪੰਜਾਬ ਵਕਫ਼ ਬੋਰਡ ਵਲੋਂ ਵੱਖ-ਵੱਖ ਮਸਜਿਦਾਂ ਦੇ ਵਿਕਾਸ ਲਈ ਪਿਛਲੇ 6 ਮਹੀਨਿਆਂ ਦੌਰਾਨ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਗਏ ਹਨ।ਪਿਛਲੇ ਪੰਜ ਮਹੀਨਿਆਂ ਦੌਰਾਨ ਅੰਮ੍ਰਿਤਸਰ ਜ਼ੋਨ ਦੀਆਂ ਵੱਖ-ਵੱਖ ਮਸਜਿਦਾਂ ਨੂੰ 7.80 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ, ਜਿਸ ਸਦਕਾ ਮਸਜਿਦਾਂ ਦੇ ਨਵੇਂ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ ਅਤੇ ਜੋ ਮਸਜਿਦਾਂ ਖ਼ਰਾਬ ਹੋ …

Read More »

ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਭਰਤੀ ਲਈ ਫਿਜ਼ੀਕਲ ਟਰੇਨਿੰਗ ਦਾ ਕੈਂਪ 19 ਜੂਨ ਤੋਂ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਕੈਂਪ ਇੰਚਾਰਜ ਸੀ-ਪਾਈਟ ਰਣੀਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਯੁਵਕ ਆਉਣ ਵਾਲੀ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਭਰਤੀ ਲਈ ਯੁਵਕਾਂ ਦੀ ਪੇਪਰ ਅਤੇ ਫਿਜੀਕਲ ਟਰੇਨਿੰਗ ਲਈ ਕੈਂਪ 19 ਜੂਨ 2023 ਨੂੰ ਸ਼ੁਰੂ ਹੈ। ਉਨਾਂ ਦੱਸਿਆ ਕਿ ਜਿਹੜੇ ਯੁਵਕ ਟੇਨਿੰਗ ਲੈਣ ਦੇ ਚਾਹਵਾਨ ਹਨ, ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ ਅੰਮ੍ਰਿਤਸਰ ਵਿਖੇ ਆ …

Read More »