Sunday, May 25, 2025
Breaking News

Daily Archives: June 24, 2023

ਪਿੰਡ ਬਡਰੁੱਖਾਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਪਿੰਡ ਬਡਰੁੱਖਾਂ ਦੇ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਵਿਖੇ ਬਾਬਾ ਬਾਬੂ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੀ ਅਗਵਾਈ ਹੇਠ 5 ਰੋਜ਼ਾ ਗਰਮਤਿ ਕੈੈਪ ਲਗਾਇਆ ਗਿਆ।ਜਿਸ ਵਿੱਚ ਸੰਸਥਾ ਦੇ ਯੂਥ ਕੌਂਸਲਰ ਭਾਈ ਰਾਜਵੀਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰਮਤਿ ਮਰਿਆਦਾ, ਗੁਰਬਾਣੀ ਅਤੇ ਗੁਰ …

Read More »

ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਡੀ.ਸੀ.ਪੀ ਭੰਡਾਲ ਦਾ ਸਨਮਾਨ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਤੇ ਪ੍ਰਮੋਟ ਕਰਨ ਲਈ ਸਥਾਪਿਤ ਕੀਤੀ ਗਈ ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਾਸਕਿਟਬਾਲ ਦੇ ਇੰਟਰਨੈਸ਼ਨਲ ਖਿਡਾਰੀ, ਅਰਜੁਨਾ ਐਵਾਰਡੀ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਪਰਮਿੰਦਰ ਸਿੰਘ ਭੰਡਾਲ (ਡੀ.ਸੀ.ਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪੁਲਿਸ) …

Read More »

ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ ਅੰਮ੍ਰਿਤਸਰ ਵਿਖੇ ਚਾਰ ਸੂਬਿਆਂ ਦੇ ਦਿਵਯਾਂਗ ਖਿਡਾਰੀਆਂ ਲਈ ਕਰਵਾਏਗਾ ਕ੍ਰਿਕਟ ਮੈਚ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ (ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਇੱਕ ਸ਼ਾਖਾ) ਅੰਮ੍ਰਿਤਸਰ ਵਿਖੇ ਚਾਰ ਸੂਬਿਆਂ ਪੰਜਾਬ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੱਖ-ਵੱਖ ਦਿਵਯਾਂਗ ਖਿਡਾਰੀਆਂ ਲਈ ਕ੍ਰਿਕਟ ਮੈਚਾਂ ਦਾ ਆਯੋਜਨ ਕਰੇਗਾ।ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨਾਲ ਗੱਲਬਾਤ ਕਰਦੇ ਹੋਏ ਬੋਰਡ ਦੇ ਸਕੱਤਰ ਹਾਰੂਨ ਰਸ਼ੀਦ ਨੇ ਇਸ ਪੂਰੇ ਮੈਚ ਦੀ ਜਿੰਮੇਵਾਰੀ ਰਾਸੋ ਨੂੰ ਸੌਂਪੀ ਹੈ। …

Read More »

ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਲੈਣ ਲਈ ਬਿਨੈ ਪੱਤਰ 20 ਜੁਲਾਈ ਤੱਕ – ਡਿਪਟੀ ਕਮਿਸਨਰ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਲੋਂ ਕਿਸਾਨਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਖ਼ਾਸ ਤੌਰ ’ਤੇ ਸਾਉਣੀ-ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਜਾਣਗੀਆਂ, ਇਸ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।ਡਿਪਟੀ ਕਮਿਸਨਰ …

Read More »

ਸੀਨੀਅਰ ਨੈਸ਼ਨਲ ਵੁਮੈਨ ਫੁੱਟਬਾਲ ਚੈਂਪੀਅਨਸ਼ਿਪ ਦਾ ਫਾਈਨਲ 28 ਜੂਨ ਨੂੰ

26 ਜੂਨ ਨੂੰ ਹੋਣਗੇ ਸੈਮੀਫਾਈਨਲ ਮੈਚ ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹਿਲੀ ਵਾਰ ਪੰਜਾਬ ਫੁੱਟਬਾਲ ਅੇਸੋਸੀਏਸ਼ਨ ਵਲੋਂ ਜ਼ਿਲ਼੍ਹਾ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਹੀਰੋ 27ਵੀਂ ਸੀਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦਾ ਸੈਮੀਫਾਈਨਲ ਮੈਚ 26 ਜੂਨ ਅਤੇ ਫਾਈਨਲ ਮੈਚ 28 ਜੂਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਵੇਗਾ। ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ …

Read More »

`ਮੇਰਾ ਸ਼ਹਿਰ ਮੇਰਾ ਮਾਣ` ਮੁਹਿੰਮ ਤਹਿਤ ਜੂਟ ਦੇ ਥੈਲੇ ਵੰਡੇ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਕੌਂਸਲ ਸੰਗਰੂਰ ਦੀ ਟੀਮ ਵਲੋਂ “ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਤਹਿਤ ਸ਼ਹਿਰ ਨੂੰ ਕਲੀਨ ਗ੍ਰੀਨ ਪ੍ਰਦੂਸ਼ਣ ਫ੍ਰੀ ਬਣਾਉਣ ਲਈ ਸਵੱਛਤਾ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਨ.ਸੀ.ਸੀ ਵਲੰਟੀਅਰਾਂ ਨੇ ਵੀ ਸਹਿਯੋਗ ਦਿੰਦਿਆਂ ਸਬਜ਼ੀ ਮੰਡੀ, ਫ਼ਲ ਮੰਡੀ ਅਤੇ ਸੁਨਾਮੀ ਗੇਟ ਸਥਿਤ ਰੇਹੜ੍ਹੀ -ਫੜੀ …

Read More »

ਵਿਧਾਇਕਾ ਭਰਾਜ ਵਲੋਂ ‘ਸਰਕਾਰ ਤੁਹਾਡੇ ਦੁਆਰ ਤਹਿਤ’ ਲਗਾਏ ਕੈਂਪ ਨੂੰ ਭਰਵਾਂ ਹੁੰਗਾਰਾ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਨਿਪਟਾਰੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਲੜੀਵਾਰ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਤਹਿਤ ਸੰਗਰੂਰ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਤਹਿਤ ਅੱਜ ਵਾਰਡ ਨੰਬਰ 5, 6, 15, 16 ਅਤੇ 17 …

Read More »

ਤੰਬਾਕੂਨੋਸ਼ੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ `ਤੇ ਅਚਨਚੇਤ ਚੈਕਿੰਗ, ਚਲਾਨ ਵੀ ਕੱਟੇ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਤੰਬਾਕੂ ਰੋਕਥਾਮ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਜਨਤਕ ਥਾਵਾਂ ‘ਤੇ ਤੰਬਾਕੂ ਦੀ ਵਰਤੋਂ ਨੂੰ ਮੁਕੰਮਲ ਤੌਰ `ਤੇ ਨੱਥ ਪਾਈ ਜਾ ਸਕੇ।ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ …

Read More »

ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਸਬੰਧੀ ਸੈਮੀਨਾਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸਬ-ਡਵੀਜ਼ਨ ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਵਲੋਂ ਅੱਜ ਨਸ਼ਾ ਮੁਕਤੀ ਮੁਹਿੰਮ ਸਬੰਧੀ ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਏ.ਐਸ.ਆਈ ਅਮਰੀਕ ਸਿੰਘ ਥਾਣਾ ਸਾਂਝ ਕੇਦਰ ਈ-ਡਵੀਜਨ ਅਤੇ ਸਮੂਹ ਸਟਾਫ ਸਮੇਤ ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਦੇ ਸਬੰਧ ਵਿੱਚ ਸੈਮੀਨਾਰ ਕੀਤਾ ਗਿਆ ਅਤੇ ਕਟੜਾ ਸ਼ੇਰ ਸਿੰਘ ਤੋਂ ਗੋਦਾਮ ਮੁਹੱਲਾ ਤੱਕ ਮਾਰਚ …

Read More »