Sunday, September 8, 2024

Daily Archives: July 14, 2023

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਥਾਪਨਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਬੀ.ਬੀ.ਕੇ.ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਅੰਮ੍ਰਿਤਸਰ ਵਿਖੇ ਉਸ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਦਾ ਅਯੋਜਨ ਕੀਤਾ ਗਿਆ। ਪਵਿੱਤਰ ਮੰਤਰਾਂ ਦੇ ਉਚਾਰਨ ਕਰਦੇ ਹੋਏ ਉਥੇ ਮੌਜੂਦ ਹਰੇਕ ਨੇ ਸਕੂਲ ਦੀ ਸਫਲਤਾ ਅਤੇ ਸਭ ਦੀ ਤੰਦਰੁਸਤੀ …

Read More »

ਸਾਡੀ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਦੀ ਹੈ – ਈ.ਟੀ.ਓ

ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲ੍ਹੀਆਂ ਦਾ ਕੀਤਾ ਦੌਰਾ ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਸੂਬੇ ਵਿੱਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਸਾਡੀ ਸਰਕਾਰ ਜ਼ਮੀਨੀ ਪੱਧਰ ‘ਤੇ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ …

Read More »

ਤੇਜ਼ ਹਨੇਰੀ ਤੇ ਮੀਂਹ ਕਾਰਨ ਡਿੱਗੀਆਂ, ਅਕਾਲ ਅਕੈਡਮੀ ਢੋਟੀਆਂ ਦੀਆਂ ਦੀਵਾਰਾਂ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿਥੇ ਪੂਰੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ, ਓਥੇ ਹੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਢੋਟੀਆਂ `ਚ 11 ਜੁਲਾਈ ਨੂੰ ਤਕਰੀਬਨ ਰਾਤ ਦੇ 9.00 ਵਜੇ ਆਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਢੋਟੀਆਂ ਦੀ ਚਾਰ-ਦੀਵਾਰੀ ਦੀਆਂ ਬਚੀਆਂ ਹੋਈਆਂ ਕੰਧਾਂ …

Read More »

ਭੁਟਾਲ ਕਲਾਂ ਵਿਖੇ ਔਰਤ ਦੀ ਸੱਪ ਦੇ ਡੰਗਣ ਨਾਲ ਮੌਤ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਕਲਾਂ ਵਿੱਚ ਸੱਪ ਦੇ ਡੰਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ।ਜਦੋਂ ਗਰੀਬ ਔਰਤ ਖੇਤਾਂ ਵਿਚੋਂ ਝੋਨਾ ਲਾ ਕੇ ਘਰ ਪਹੁੰਚੀ ਤਾਂ ਅਚਾਨਕ ਉਸ ਨੂੰ ਇੱਕ ਸੱਪ ਨੇ ਡੰਗ ਮਾਰ ਦਿੱਤਾ।ਸੱਪ ਦੇ ਡੰਗਣ ਤੋਂ ਬਾਅਦ ਔਰਤ ਨੇ ਰੌਲਾ ਪਾਇਆ, ਜਿਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ, ਜਿਥੇ …

Read More »

ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮਦਦ ਲਈ ਡੀ.ਸੀ ਜੋਰਵਾਲ ਤੇ ਐਸ.ਐਸ.ਪੀ ਲਾਂਬਾ ਨੇ ਸੰਭਾਲੀ ਖੁਦ ਕਮਾਨ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੂਨਕ ਤੇ ਖਨੋਰੀ ਦੇ ਹੜ੍ਹ ਪ੍ਰਭਾਵਿਤ ਡੇਰਿਆਂ, ਢਾਣੀਆਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਤੱਕ ਭੋਜਨ, ਪੀਣ ਵਾਲਾ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਵਸਤੂਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਖੁਦ ਕਮਾਨ ਸੰਭਾਲੀ ਰੱਖੀ। ਉਨਾਂ ਨੇ …

Read More »

ਆਈ ਹਸਪਤਾਲ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਰਣਜੀਤ ਆਈ ਹਸਪਤਾਲ ਵਲੋਂ ਹਸਪਤਾਲ ਦਾ ਪਹਿਲਾ ਸਾਲ ਪੂਰਾ ਹੋਣ ‘ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਹਰਜੀਤ ਸਿੰਘ ਅਰੋੜਾ, ਡਾਕਟਰ ਇੰਦਰਮਨਜੋਤ ਸਿੰਘ, ਡਾਕਟਰ ਇੰਦਰਜੋਤ ਕੌਰ, ਜਸਵੀਰ ਸਿੰਘ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਵਲੋਂ ਲਾਭ ਸਿੰਘ, ਗੁਰਨਾਮ ਸਿੰਘ, ਗੁਲਜ਼ਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਦੀ ਆਰੰਭਤਾ ਸੰਗਤੀ ਰੂਪ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ‘ਵਿਸ਼ਵ ਜ਼ੁਨੋਜ਼ ਦਿਵਸ’ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਵੈਟਰਨਰੀ ਪਬਲਿਕ ਹੈਲਥ ਐਂਡ ਐਪੀਡੈਮੋਲੋਜੀ ਵਿਭਾਗ ਵਲੋਂ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਵਿਦਿਆਰਥਣਾਂ ਨੂੰ ਜਾਗਰੂਕਤਾ ਮੁਹਿੰਮ ਤਹਿਤ ਜ਼ੂਨੌਟਿਕ ਬਿਮਾਰੀਆਂ ਸਬੰਧੀ ਬਾਰੇ ਜਾਣੂ ਕਰਵਾਇਆ ਗਿਆ।ਵਿਸ਼ਵ ਜ਼ੁਨੋਸਿਸ ਦਿਵਸ ਨੂੰ ਸਮਰਪਿਤ ਵੈਟਰਨਰੀ ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਦੀ ਅਗਵਾਈ ਹੇਠ ਅਤੇ ਸਕੂਲ ਪ੍ਰਿੰਸੀਪਲ …

Read More »

23 ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਮਿਲੇਗਾ ‘ਮਾਣ ਪੰਜਾਬ ਦਾ ਐਵਾਰਡ’ – ਵਰਮਾਨੀ, ਪ੍ਰਧਾਨ ਮੱਟੂ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ 22 ਜੁਲਾਈ ਨੂੰ ਵਿਰਸਾ ਵਿਹਾਰ ਗਾਂਧੀ ਗਰਾਊਂਡ ਅੰਮ੍ਰਿਤਸਰ ਦੇ ਕਰਤਾਰ ਸਿੰਘ ਦੁੱਗਲ ਹਾਲ ਵਿਖ਼ੇ ਹੋਣ ਵਾਲੇ ਰਾਜ-ਪੱਧਰੀ ਇਨਾਮ ਵੰਡ ਸਮਾਰੋਹ ਦਾ ਸੱਦਾ ਪੱਤਰ ਪੰਜਾਬ ਦੇ ਨਾਮਵਰ ਵਕੀਲ ਅਜੈ ਕੁਮਾਰ ਵਰਮਾਨੀ ਨੂੰ ਦੇਣ ਪੁੱਜੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਅਤੇ ਪ੍ਰਸਿੱਧ ਖੇਡ ਪ੍ਰੋਮੋਟਰ ਨੇ ਸਾਂਝੇ ਤੌਰ …

Read More »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਨਾਂਦੇੜ ਵਿਖੇ ਸੁੰਦਰ ਫੁਹਾਰੇ ਅਤੇ ਬਾਗ ਦਾ ਉਦਘਾਟਨ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਮੁੱਖ ਦਵਾਰ ਦਰਸ਼ਨੀ ਡਿਉੜੀ ਤੋਂ ਗੇਟ ਨੰਬਰ 2 ਦੇ ਦਰਮਿਆਨ ਸੁੰਦਰ ਬਹੁਰੰਗੇ ਬਾਗ਼ ਅਤੇ ਫੁਹਾਰੇ ਦਾ ਉਦਘਾਟਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਸਮੂਹ ਪੰਜ਼ ਪਿਆਰੇ ਸਾਹਿਬਾਨ ਡਾ. ਪਰਵਿੰਦਰ ਸਿੰਘ ਪਸਰੀਚਾ ਪ੍ਰਸ਼ਾਸ਼ਕ, ਸੰਤ ਬਾਬਾ ਬਲਵਿੰਦਰ ਸਿੰਘ ਕਾਰਸੇਵਾ ਵਾਲੇ ਤੇ ਜਸਬੀਰ ਸਿੰਘ ਧਾਮ ਵਲੋਂ ਸਾਂਝੇ …

Read More »

ਗੁਰਬਾਣੀ ਪ੍ਰਸਾਰਣ ਦੇ ਫੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੌਂਪਿਆ ਪੱਤਰ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਮੂਹ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਯੂਟਿਊਬ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਕਰਨ ਸਬੰਧੀ …

Read More »