Sunday, October 13, 2024

Daily Archives: July 28, 2023

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਵਿਖੇ 4.65 ਕਰੋੜ ਦੀ ਲਾਗਤ ਵਾਲੀਆਂ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ

ਤਰਨ ਤਾਰਨ ਬਾਈਪਾਸ ਤੋਂ ਸਰਕੂਲਰ ਰੋਡ ਤੱਕ ਸੜਕ ਨੂੰ 40 ਫੁੱਟ ਤੱਕ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੜ੍ਹਕੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਹੋਣ ਵਾਲੇ ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਵੀਆਂ ਸੜ੍ਹਕਾਂ ਬਣਾਈਆਂ ਜਾ ਰਹੀਆਂ ਹਨ। ਇਨਾਂ ਸ਼ਬਦਾਂ …

Read More »

ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ – ਡਾ. ਮਨਦੀਪ ਕੌਰ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਬੀ.ਐਚ.ਐਮ.ਸੀ.ਟੀ (ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ), ਬੀ.ਟੀ.ਟੀ.ਐਮ, ਭੋਜਨ ਉਤਪਾਦਨ ਵਿੱਚ ਡਿਪਲੋਮਾ ਅਤੇ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਸਰਟੀਫਿਕੇਟ ਕੋਰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ । ਮੁੱਖ ਬੁਲਾਰੇ …

Read More »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇੇ 31 ਜੁਲਾਈ ਨੂੰ ਜਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 …

Read More »

ਪੰਜਾਬ ਸਰਕਾਰ ਨੇ ਕਲਗੀਧਰ ਟਰੱਸਟ ਨੂੰ ਹੜ੍ਹ ਪੀੜਤਾਂ ਲਈ ਕੀਤੇ ਰਾਹਤ ਕਾਰਜ਼ਾਂ ਬਦਲੇ ਕੀਤਾ ਸਨਮਾਨਿਤ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਸੋਸਾਇਟੀ ਬੜੂ ਸਾਹਿਬ ਵਲੋਂ ਪਿੱਛਲੇ ਦਿਨੀਂ ਆਏ ਹੜ੍ਹ ਦੇ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਰਾਹਤ ਕਿੱਟਾਂ, ਦਵਾਈਆਂ, ਪਸ਼ੂਆਂ ਲਈ ਚਾਰਾ, ਘਰ ਦਾ ਜਰੂਰੀ ਰਾਸ਼ਨ ਬੇੜੀਆਂ ਰਾਹੀਂ ਵੰਡਿਆ ਗਿਆ, ਮੈਡੀਕਲ ਕੈਂਪ ਲਗਾਏ ਗਏ ਅਤੇ ਨਾਲ ਹੀ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ।ਲੋਕ ਭਲਾਈ ਲਈ ਕੀਤੇ ਇਹਨਾਂ ਰਾਹਤ ਕਾਰਜ਼ਾਂ ਨੂੰ ਧਿਆਨ ਵਿੱਚ ਰੱਖਦੇ …

Read More »

ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਸੰਬੰਧੀ ਸਮਾਗਮ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਣ ਮੰਡਲ ਵਿਸਥਾਰ ਬਠਿੰਡਾ (ਬਲਾਕ ਮਾਨਸਾ) ਦੇ ਅਫ਼ਸਰਾਂ ਬਲਜੀਤ ਸਿੰਘ (ਬਲਾਕ ਅਫ਼ਸਰ ਮਾਨਸਾ), ਗੁਰਦੀਪ ਸਿੰਘ, ਕੁਲਵੀਰ ਸਿੰਘ ਅਤੇ ਸ੍ਰੀਮਤੀ ਬੇਅੰਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ …

Read More »

ਕਲਗੀਧਰ ਟਰੱਸਟ ਨੇ ਹੜ੍ਹ-ਪੀੜਤਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਦਿਨਾਂ ਤੋਂ ਘੱਗਰ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਅਤੇ ਹਰਿਆਣਾ ਵਿੱਚ ਆਏ ਪਾਣੀ ਨਾਲ ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ `ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ।ਸੰਸਥਾ ਦੇ ਪ੍ਰਬੰਧਕਾਂ ਅਨੁਸਾਰ ਹੜ੍ਹ ਕਾਰਨ ਪ੍ਰਵਾਭਿਤ ਖੇਤਰਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਪੀੜਤਾਂ ਨੂੰ ਘਰੋ-ਘਰੀ ਲੰਗਰ, ਦੁੱਧ, ਪਾਣੀ, ਰਾਹਤ …

Read More »

ਮੁਟਿਆਰਾਂ ਦਾ ਰਵਾਇਤੀ ‘ਤੀਆਂ’ ਦਾ ਤਿਉਹਾਰ ਦਿੱਲੀ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਦਿੱਲੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਮੁਟਿਆਰਾਂ ਦਾ ਰਵਾਇਤੀ ‘ਤੀਆਂ’ ਦਾ ਤਿਉਹਾਰ ਬੜੇ ਜੋਸ਼ ਨਾਲ ਮਨਾਇਆ ਗਿਆ।ਤੀਆਂ ਬਾਰੇ ਇੱਕ ਵਿਸ਼ੇਸ਼ ਸਭਾ ਕਰਵਾ ਕੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਸਕੂਲ ਦੇ ਪੰਜਾਬੀ ਵਿਭਾਗ ਵਲੋਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਮਟਕਾ ਦੌੜ, ਕਿੱਕਲੀ, ਮਹਿੰਦੀ, ਸ਼ਟਾਪੂ, ਗੀਟੇ, ਪਤੰਗਬਾਜ਼ੀ ਅਤੇ ਰੱਸਾਕਸ਼ੀ ਆਦਿ ਖੇਡਾਂ ਵਿੱਚ ਹਿੱਸਾ ਲੈ ਕੇ ਤਿਉਹਾਰ …

Read More »

ਸਭਿਆਚਾਰਕ ਅਦਾਨ-ਪ੍ਰਦਾਨ ਲਈ ਦਿੱਲੀ ਪਬਲਿਕ ਸਕੂਲ ਬੰਗਲੌਰ ਦਾ ਗਰੁੱਪ ਅੰਮ੍ਰਿਤਸਰ ਪਹੁੰਚਿਆ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਸਭਿਆਚਾਰਕ ਅਦਾਨ-ਪ੍ਰਦਾਨ ਲਈ ਦਿੱਲੀ ਪਬਲਿਕ ਸਕੂਲ ਬੰਗਲੌਰ ਦੇ 20 ਵਿਦਿਆਰਥੀਆਂ ਅਤੇ 2 ਅਧਿਆਪਕਾਂ ਦਾ ਗਰੁੱਪ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਪਹੁੰਚਿਆ।ਸਕੂਲ ਪ੍ਰਿੰਸੀਪਲ ਕਮਲ ਚੰਦ, ਮੁੱਖ ਅਧਿਆਪਕਾ ਸ੍ਰੀਮਤੀ ਰਾਖੀ ਪੁਰੀ, ਸਮਾਜਿਕ ਸਿੱਖਿਆ ਦੇ ਅਧਿਆਪਕਾ ਰਾਜਵਿੰਦਰ ਕੌਰ, ਮੀਨੂ ਭਾਟੀਆ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ।ਇਹ ਗਰੁੱਪ 7 ਦਿਨਾਂ ਦੀ ਅੰਮ੍ਰਿਤਸਰ ਦੀ ਯਾਤਰਾ `ਤੇ ਆਇਆ ਹੈ।ਇਥੇ …

Read More »

ਬੀ.ਕੇ.ਯੂ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ 5 ਅਗਸਤ ਦਾ ਸਮਰਾਲਾ ਦੌਰਾ ਰੱਦ – ਖੀਰਨੀਆਂ

30 ਜੁਲਾਈ ਨੂੰ ਯੂਨੀਅਨ ਆਗੂ ਦੇ ਪਿਤਾ ਦੇ ਭੋਗ ਮੌਕੇ ਸ਼ਰਧਾਂਜਲੀ ਭੇਂਟ ਕਰਨਗੇ ਸਮਰਾਲਾ, 28 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ 5 ਅਗਸਤ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਸਮਰਾਲਾ ਦੀ ਅਨਾਜ ਮੰਡੀ ਵਿਖੇ ਆਉਣਾ ਸੀ, ਪਰ ਕੁੱਝ ਨਿੱਜੀ ਕਾਰਨਾਂ ਅਤੇ ਪੰਜਾਬ ਅੰਦਰ ਹੜ੍ਹਾਂ ਦੀ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਕਿਸਾਨ ਸਕੀਮ’ ਸਬੰਧੀ ਵੈਬ ਟੈਲੀਕਾਸਟ ਕਰਵਾਇਆ

ਸਮਰਾਲਾ, 28 ਜੁਲਾਈ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ (ਲੁਧਿਆਣਾ) ਵਲੋਂ ਆਈ.ਸੀ.ਏ.ਆਰ ਅਟਾਰੀ ਜ਼ੋਨ-1, ਲੁਧਿਆਣਾ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਕੇ.ਵੀ.ਕੇ ਵਿਖੇ ਪੀ.ਐਮ ਕਿਸਾਨ ਸਕੀਮ ਅਧੀਨ ਮਾਣਯੋਗ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਲਈ ਚੌਦਵੀਂ ਕਿਸ਼ਤ ਜਾਰੀ ਕਰਨ ਲਈ ਕਰਵਾਏ ਗਏ ਪ੍ਰੋਗਰਾਮ ਦਾ ਵੈਬ ਟੈਲੀਕਾਸਟ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸਮਰਾਲਾ ਅਤੇ ਨਾਲ ਲਗਦੇ ਪਿੰਡਾਂ …

Read More »