Friday, October 18, 2024

Monthly Archives: July 2023

ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ਼ ਆਰੰਭਿਆ

ਪੀੜਤ ਕਿਸਾਨਾਂ ਲਈ 53 ਏਕੜ ਜ਼ਮੀਨ ’ਤੇ ਝੋਨੇ ਦੀ ਪਨੀਰੀ ਬੀਜ਼ਣ ਦਾ ਫੈਸਲਾ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਹੜ੍ਹਾਂ ਦੀ ਮਾਰ ਝੇਲ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ ਮਾਨਵਤਾ ਦੀ ਸੇਵਾ ਕਰ ਰਹੇ ਹਨ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ …

Read More »

ਜਿਲਾ ਕਚਿਹਰੀ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਲਗਾਏ ਗਏ ਰੁੱਖ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਵਾਤਾਵਰਨ ਨੂੰ ਸਾਫ ਰੱਖਣ ਲਈ ਜਿਲਾ ਕਚਿਹਰੀ ਅੰਮ੍ਰਿਤਸਰ ਵਿਖੇ ਵੱਖ ਵੱਖ ਤਰਾਂ ਦੇ ਰੁੱਖ ਲਗਾਏ ਗਏ।ਮਿਸ ਹਰਪ੍ਰੀਤ ਕੋਰ ਰੰਧਾਵਾ ਮਾਣਯੋਗ ਜਿਲਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਦਰਬਾਰੀ ਲਾਲ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਮਿਸ ਮਨਦੀਪ ਕੋਰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮਿ੍ਰਤਸਰ, ਸ੍ਰੀ ਰਾਜੇਸ਼ ਕੁਮਾਰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਦਲਜੀਤ ਸਿੰਘ ਰਲਹਨ ਮਾਣਯੋਗ …

Read More »

ਬਲਾਕ ਸਿੱਖਿਆ ਅਫ਼ਸਰਾਂ ਨਾਲ ਸਕੂਲਾਂ ਦੀਆਂ ਇਮਾਰਤਾਂ ਸਬੰਧੀ ਮੀਟਿੰਗ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਨਵ-ਨਿਯੁੱਕਤ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਜਤਿੰਦਰ ਸਿੰਘ ਮਜੀਠਾ-2, ਕੁਲਵੰਤ ਸਿੰਘ ਅੰਮ੍ਰਿਤਸਰ-2, ਦਿਲਬਾਗ ਸਿੰਘ ਅੰਮ੍ਰਿਤਸਰ-4, ਮਨਜੀਤ ਸਿੰਘ …

Read More »

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਡੀ.ਏ.ਵੀ ਕਾਲਜ ਦਾ ਕੀਤਾ ਦੌਰਾ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡੀ.ਏ.ਵੀ ਕਾਲਜ ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਡੀ.ਏ.ਵੀ ਕਾਲਜ ਵਿਖੇ ਪੁੱਜੇ ਜਿਥੇ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨਾਂ ਦਾ ਸਵਾਗਤ ਕੀਤਾ।ਉਨਾਂ ਦੇ ਨਾਲ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵੀ ਮੌਜ਼ੂਦ ਸਨ। …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 14 ਜੁਲਾਈ ਨੂੰ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 14 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਚ.ਡੀ.ਐਫ.ਸੀ ਲਾਈਫ, ਸ਼੍ਰੀ ਰਾਮ ਫੋਰਚੂਨ ਸੋਲੂਸ਼ਨ, ਇੰਡੀਆ …

Read More »

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਉਪਲੀ ਰੋਡ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਹੋਇਆ।ਜਿਸ ਵਿੱਚ ਕਰੀਬ 18 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ।ਅੰਮ੍ਰਿਤ ਛਕਾਉਣ ਲਈ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਸਬ ਆਫਿਸ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ …

Read More »

ਘੱਗਰ ਵਿੱਚ ਤਿੰਨ ਥਾਈਂ ਪਏ ਪਾੜਾਂ ‘ਚੋਂ ਇੱਕ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਪਹਿਲੇ ਕੁੱਝ ਘੰਟਿਆਂ ਵਿੱਚ ਹੀ ਪੂਰਿਆ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਵਿਧਾਇਕ ਬਰਿੰਦਰ ਗੋਇਲ ਵਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰੇਂਦਰ ਲਾਂਬਾ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਘੱਗਰ ਦਰਿਆ ‘ਚ ਪਿਛੋਂ ਪਾਣੀ ਜਿਆਦਾ ਵਧਣ ਕਾਰਨ ਮਕੋਰੜ ਸਾਹਿਬ, ਫੂਲਦ ਤੇ ਮੰਡਵੀ ਪਿੰਡਾਂ ਨੇੜੇ ਘੱਗਰ ਵਿੱਚ ਪਏ ਪਾੜ ਵਾਲ਼ੀਆਂ ਥਾਵਾਂ ਦਾ ਜਾਇਜ਼ਾ ਲਿਆ ਗਿਆ।ਵਿਧਾਇਕ ਬਰਿੰਦਰ ਗੋਇਲ ਨੇ ਦੱਸਿਆ ਕਿ ਮੰਡਵੀ ਨੇੜੇ ਘੱਗਰ ਵਿੱਚ ਪਏ ਪਾੜ ਨੂੰ ਜਿਲ੍ਹਾ ਪ੍ਰਸਾਸ਼ਨ …

Read More »

ਹੜ੍ਹ ਪੀੜ੍ਹਤਾਂ ਲਈ ਮੋਹਰੀ ਬਣ ਕੇ ਸੇਵਾ ਕਰ ਰਹੀ ਹੈ ਕਲਗੀਧਰ ਟਰੱਸਟ ਦੀ ਟੀਮ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਮੀਂਹ ਨੇ ਜਿਥੇ ਪੂਰੇ ਪੰਜਾਬ ਨੂੰ ਹੜ੍ਹ ਵਾਲ਼ੀ ਸਥਿਤੀ ਵਿੱਚ ਲਿਆਂਦਾ, ਉਸੇ ਤਹਿਤ ਪਟਿਆਲਾ ਅਰਬਨ ਅਸਟੇਟ ਫੇਸ-2 ਵਿਖੇ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ।ਬੀਤੇ ਸਮੇਂ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਰਸਦ ਅਤੇ ਹੋਰ ਜਰੂਰੀ ਸਮਾਨ ਦੀ ਸੇਵਾ …

Read More »