Friday, October 18, 2024

Monthly Archives: July 2023

ਬੀ.ਐਡ. ਕਾਮਨ ਐਂਟਰੈਂਸ ਟੈਸਟ ਤੇ ਕੇਂਦਰੀਕ੍ਰਿਤ ਕਾਉਂਸਲਿੰਗ-2023 ਦੀ ਰਜਿਸਟਰੇਸ਼ਨ 18 ਜੁਲਾਈ ਤੱਕ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਰਾਜ ਵਿੱਚ ਸਥਿਤ ਸਿੱਖਿਆ ਦੇ ਸਾਰੇ ਕਾਲਜਾਂ ਲਈ ਕੋਰਸ ਬੀ.ਐਡ ਵਿੱਚ ਦਾਖ਼ਲੇ ਲਈ ਸਾਂਝਾ ਦਾਖ਼ਲਾ ਟੈਸਟ ਕਰਵਾਉਣ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਹੈ।ਬੀ.ਐਡ `ਚ ਦਾਖਲੇ ਲਈ ਕਾਮਨ ਐਂਟਰੈਂਸ ਟੈਸਟ ਅਤੇ ਕੇਂਦਰੀਕ੍ਰਿਤ ਕਾਉਂਸਲਿੰਗ 2023 ਦੇ ਕੋਆਰਡੀਨੇਟਰ ਪ੍ਰੋਫੈਸਰ ਡਾ. ਅਮਿਤ ਕੌਟਸ ਨੇ ਦੱਸਿਆ ਕਿ ਪੰਜਾਬ …

Read More »

ਲਹਿਰਾਗਾਗਾ ਨਿਵਾਸੀ ਸਭਾ ਵਲੋਂ ਪਰਿਵਾਰਕ ਮਿਲਣੀ, ਸੱਭਿਆਚਾਰ ਤੇ ਸਨਮਾਨ ਸਮਾਰੋਹ ਦਾ ਆਯੋਜਨ

ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਕਲਾਸਿਕ ਹੋਟਲ ਨਨਕਾਣਾ ਚੌਂਕ ਵਿਖੇ ਸਮਾਜ ਸੇਵੀ ਸੰਸਥਾ ਲਹਿਰਾਗਾਗਾ ਨਿਵਾਸੀ ਸਭਾ (ਰਜਿ:) ਸੰਗਰੂਰ ਵਲੋਂ ਪਰਿਵਾਰਕ ਮਿਲਣੀ, ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਸਭਾ ਦੇ ਪ੍ਰਧਾਨ ਰਾਜਿੰਦਰ ਕੁਮਾਰ ਗੋਇਲ ਜੋ ਕਿ ਪ੍ਰਾਚੀਨ ਸ਼ਿਵ ਮੰਦਿਰ ਬਗੀਚੀ ਵਾਲਾ ਦੇ ਵੀ ਪ੍ਰਧਾਨ ਹਨ, ਦੀ ਅਗਵਾਈ ਹੇਠ ਕੀਤਾ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਐਡਵੋਕੇਟ ਵਰਿੰਦਰ ਗੋਇਲ ਹਲਕਾ ਵਿਧਾਇਕ …

Read More »

ਮਾਤਾ ਨਮਿਸਤ ਕੌਰ ਦੀ ਯਾਦ ਵਿੱਚ ਭੁੱਲਰ ਪਰਿਵਾਰ ਨੇ ਵੰਡੀ ਸਟੇਸ਼ਨਰੀ

ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਸੰਗਰੂਰ ਵਲੋਂ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਭੁੱਲਰ ਪਰਿਵਾਰ ਦੇ ਸਹਿਯੋਗ ਨਾਲ ਪ੍ਰਿੰਸੀਪਲ ਗੀਤਾ ਰਾਣੀ ਦੀ ਅਗਵਾਈ ਵਿੱਚ ਮਾਤਾ ਨਮਿਸਤ ਕੌਰ ਦੀ ਯਾਦ ਵਿੱਚ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਕੋਆਪਰੇਟਿਵ ਬੈਂਕ ਪੰਜਾਬ ਦੇ ਡਾਇਰੈਕਟਰ ਤੇ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਟੀਟੂ ਉਚੇਚੇ ਤੌਰ ‘ਤੇ ਪਹੁੰਚੇ।ਸੁਸਾਇਟੀ ਦੇ ਪ੍ਰਧਾਨ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ‘ਬਾਲਾ ਪ੍ਰੀਤਮ’ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ਪਸ਼ੂ ਭਲਾਈ ਕੈਂਪ ਲਗਾਇਆ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਮੀਰਾਂਕੋਟ ਵਿਖੇ ਜਾਗਰੂਕਤਾ ਕੈਂਪ ਵੈਟਰਨਰੀ ਪਸਾਰ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਸਾਂਝੇ ਤੌਰ ’ਤੇ ਲਗਾਇਆ ਗਿਆ।ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵੱਡੀ ਗਿਣਤੀ ’ਚ ਹਾਜ਼ਰ ਕਿਸਾਨਾਂ ਨੂੰ ਗਰਮੀਆਂ ਦੇ ਮੌਸਮ ’ਚ ਪਸ਼ੂਆਂ ਦਾ ਵਿਗਿਆਨਕ ਪ੍ਰਬੰਧਨ, ਪੰਜਾਬ ’ਚ ਪਾਏ ਜਾਣ ਵਾਲੇ ਜ਼ਹਿਰੀਲੇ ਪੌਦਿਆਂ …

Read More »

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ ਸਰਬਤ ਦਾ ਭਲਾ ਟਰੱਸਟ ਸੰਸਥਾ

ਜਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਸਾਸ਼ਨ ਨਾਲ ਸੰਪਰਕ ਕਰਨ ਲਈ ਕਿਹਾ – ਡਾ. ਓਬਰਾਏ ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁੱਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਪੰਜਾਬ ਅੰਦਰ ਭਾਰੀ ਮੀਂਹ ਪੈਣ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਹੜ੍ਹ ਪੀੜਤਾਂ ਵਾਸਤੇ ਤਿੰਨ ਮੈਡੀਕਲ ਵੈਨਾਂ ਰਵਾਨਾ

ਮੈਡੀਕਲ ਟੀਮਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਰਹਿਣਗੀਆਂ ਕਾਰਜਸ਼ੀਲ ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੜ੍ਹਿਤਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …

Read More »

ਦੇਸ਼ ਦੇ ਸਿਆਸੀ ਹਾਲਾਤਾਂ ‘ਤੇ ਤਿੱਖਾ ਵਿਅੰਗ ਕਰਦਾ ਨਾਟਕ ਮੁਰਗੀਖ਼ਾਨਾ ਮੰਚਿਤ

ਅੰਮ੍ਰਿਤਸਰ, 8 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਆਵਾਜ਼ ਰੰਗਮੰਚ ਟੋਲੀ ਵਲੋਂ ਪ੍ਰਸਿੱਧ ਲੇਖਕ ਆਤਮਜੀਤ ਸਿੰਘ ਦੇ ਲਿਖੇ ਨਾਟਕ ਮੁਰਗੀਖ਼ਾਨਾ ਦੀ ਸਫਲ ਪੇਸ਼ਕਾਰੀ ਕੀਤੀ ਗਈ।ਜਿਕਰਯੋਗ ਹੈ ਕਿ ਆਵਾਜ਼ ਰੰਗਮੰਚ ਟੋਲੀ ਵਲੋਂ ਲਗਾਈ ਗਈ ਇੱਕ ਮਹੀਨੇ ਦੀ ਰੰਗਮੰਚ ਵਰਕਸ਼ਾਪ ਵਿੱਚ ਰੰਗਮੰਚ ਦੀ ਸਿੱਖਲਾਈ ਲੈ ਰਹੇ ਸਿਖਿਆਰਥੀ ਕਲਾਕਾਰਾਂ ਵਲੋਂ ਤਿਆਰ ਕੀਤੇ ਇਸ ਨਾਟਕ ਨੂੰ ਕੰਵਲ ਰੰਧੇਅ ਅਤੇ …

Read More »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਵਲੋਂ `ਸਥਾਪਨਾ ਦਿਵਸ` ਮੌਕੇ ਸੰਸਥਾ ਦੇ ਮੈਬਰ, ਸਮਾਜਿਕ ਕਾਰਕੁੰਨ ਜਤਿੰਦਰ ਜੈਨ ਦੀ ਮਾਤਾ ਸਵ: ਸ਼ਕੁੰਤਲਾ ਦੇਵੀ ਜੈਨ ਦੀ ਯਾਦ ਵਿੱਚ ਪ੍ਰਧਾਨ ਭੂਸ਼ਨ ਕਾਂਸਲ ਦੀ ਅਗੁਵਾਈ ਵਿੱਚ ਸਥਾਨਕ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਮਾਰਕੀਟ ਕਮੇਟੀ ਚੈਅਰਮੇਨ ਮੁਕੇਸ ਜੁਨੇਜਾ, ਪ੍ਰਧਾਨ ਭੂਸਨ ਕਾਂਸਲ ਦੇ ਪੁੱਤਰ ਹਮਾਨਸ਼ੂ ਕਾਂਸਲ, ਮੈਂਬਰ …

Read More »

ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ

ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਆਗਮਨ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਰਣਜੀਤ ਸਿੰਘ ਬੱਬੀ ਪ੍ਰਧਾਨ, ਮਨਪ੍ਰੀਤ ਸਿੰਘ ਗੋਲਡੀ, ਵਰਿੰਦਰਜੀਤ ਸਿੰਘ ਬਜਾਜ ਅਤੇ ਗੁਰਮੀਤ ਸਿੰਘ ਬਿੱਟੂ …

Read More »