Tuesday, November 24, 2026

Monthly Archives: July 2023

21ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਆਖਰੀ ਦਿਨ ਡਾ. ਸਵਰਾਜਬੀਰ ਦਾ ਲਿਖਿਆ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਮੰਚਿਤ

ਅੰਮ੍ਰਿਤਸਰ, 7 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਛੇਵੇਂ ਤੇ ਆਖਰੀ ਦਿਨ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਿਤ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਕੀਤਾ …

Read More »

ਐਡਵੋਕੇਟ ਧਾਮੀ ਵਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਧੁਨਿਕ ਲੈਕਚਰ ਹਾਲਾਂ ਦਾ ਉਦਘਾਟਨ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲਾਂ ਦਾ ਉਦਘਾਟਨ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵਲੋਂ ਮਨੁੱਖਤਾ ਨੂੰ ਕਫਾਇਤੀ ਅਤੇ ਉੱਚ ਦਰਜ਼ੇ ਦੀਆਂ ਸਿਹਤ ਅਤੇ …

Read More »

ਸਮਰ ਕੈਂਪਾਂ ਰਾਹੀਂ ਨਿਖਰ ਰਹੀ ਹੈ ਵਿਦਿਆਰਥੀਆਂ ਦੀ ਪ੍ਰਤਿਭਾ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਲੜੀ ਤਹਿਤ ਇਨ੍ਹੀਂ ਦਿਨੀ ਸਰਕਾਰੀ ਐਲੀਮੈਂਟਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪ ਲੱਗ ਰਹੇ ਹਨ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਨੇ ਪਿੰਡ ਬੰਗਾ ਤੇ ਬਾਦਲਗੜ੍ਹ ਦੇ ਸਰਕਾਰੀ …

Read More »

ਅੱਠਵੇਂ ਪਾਤਸ਼ਾਹ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 9 ਜੁਲਾਈ ਦੀ ਰਾਤ ਨੂੰ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਸਮਾਗਮ ਅਧੀਨ ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ 9 ਜੁਲਾਈ ਐਤਵਾਰ ਨੂੰ ਕੀਰਤਨ ਦਰਬਾਰ ਹੋ ਰਿਹਾ ਹੈ।ਗੁਰਦੁਆਰਾ ਸਾਹਿਬ ਵਿਖੇ ਸੁਸਾਇਟੀ ਪ੍ਰਬੰਧਕ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਤਿਆਰੀ ਮੀਟਿੰਗ ਕੀਤੀ …

Read More »

ਅਕਾਲ ਅਕੈਡਮੀ ਵਿਖੇ ਵਿੱਦਿਅਕ ਪ੍ਰਦਰਸ਼ਨੀ ਲਗਾਈ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਵਿਦਿਆਰਥੀਆਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬਣਾਏ ਮਾਡਲਾਂ ਅਤੇ ਚਾਰਟਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਡਲਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਆਪਕਾਂ ਦੁਆਰਾ ਪੜ੍ਹਾਏ ਗਏ ਵਿਸ਼ਿਆਂ `ਤੇ ਆਧਾਰਿਤ ਸਜੀਵ ਮਾਡਲ ਦੇਖ ਕੇ ਵਿਗਿਆਨ, …

Read More »

ਸਤੀਸ਼ ਕੁਮਾਰ ਅਤੇ ਰਾਮ ਨਿਵਾਸ ਨੂੰ ਗਹਿਰਾ ਸਦਮਾ – ਮਾਤਾ ਸ੍ਰੀਮਤੀ ਗਦੌੜੀ ਦੇਵੀ ਦਾ ਦੇਹਾਂਤ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਤਾਈ ਅਤੇ ਸਤੀਸ਼ ਕੁਮਾਰ (ਕਾਲਾ), ਰਾਮਨਿਵਾਸ ਪ੍ਰਸ਼ੋਤਮ ਰਾਮ ਦੇ ਮਾਤਾ ਸ੍ਰੀਮਤੀ ਗਦੌੜੀ ਦੇਵੀ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਸ੍ਰੀਮਤੀ ਸੀਮਾ ਗੋਇਲ, ਨਰਿੰਦਰ ਗੋਇਲ, ਸ੍ਰੀਮਤੀ …

Read More »

ਆਰ.ਏ.ਐਮ.ਪੀ ਸਕੀਮ ਬਾਰੇ ਅੰਮ੍ਰਿਤਸਰ ਦੇ ਮੁੱਖ ਉਦਯੋਗਪਤੀਆਂ ਤੇ ਫਿਕੀ ਫਲੋ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਉਦਯੋਗ ਅਤੇ ਕਾਮਰਸ ਵਿਭਾਗ ਪੰਜਾਬ ਦੇ ਸੰਯੁਕਤ ਨਿਦੇਸ਼ਕ ਵਿਸ਼ਵ ਬੰਧੂ ਮੋਂਗਾ ਦੀ ਅਗਵਾਈ ਹੇਠ ਸਥਾਨਕ ਹੋਟਲ ਤਾਜ ਸਵਰਨਾ ਵਿਖੇ ਐਮ.ਐਸ.ਐਮ.ਈ ਦੀ ਆਰ.ਏ.ਐਮ.ਪੀ (੍ਰਅੰਫ) ਸਕੀਮ ਸਬੰਧੀ ਅੰਮ੍ਰਿਤਸਰ ਦੇ ਮੁੱਖ ਉਦਯੋਗਪਤੀਆਂ ਅਤੇ ਫਿਕੀ ਫਲੋ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਪ੍ਰਾਈਮਜ਼ ਕੰਪਨੀ ਦੇ ਨੁਮਾਇੰਦਿਆਂ ਵਲੋਂ ਆਰ.ਏ.ਐਮ.ਪੀ ਸਕੀਮ ਤਹਿਤ ਮਿਲ ਸਕਣ ਵਾਲੇ ਫਾਇਦਿਆਂ ਸਬੰਧੀ ਉਦਯੋਗਪਤੀਆਂ ਨੂੰ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨਾਲ ਕੀਤੀ ਕੈਰੀਅਰ ਕਾਊਂਸਲਿੰਗ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਸਰਕਾਰੀ ਸੀਨੀ. ਸੈਕੰ. ਸਕੂਲ ਝੀਤਾਂ ਕਲਾਂ ਦੇ ਗਿਆਰਵੀ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਕੈਰੀਅਰ ਕਾਊਂਸਲਿੰਗ ਕੀਤੀ ਗਈ।ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅੰਮ੍ਰਿਤਸਰ ਵਿਕਰਮ ਜੀਤ ਨੇ ਪ੍ਰਾਰਥੀਆਂ ਨੂੰ ਦਸਵੀਂ ਅਤੇ ਬਾਰਵੀਂ ਤੋਂ ਬਾਅਦ ਦੇ ਕੋਰਸਾਂ ਅਤੇ ਵੱਖਰੇ-ਵੱਖਰੇ ਕੈਰੀਅਰ ਸਬੰਧੀ ਵਿਸਥਾਰ ਪੂਰਵਕ ਦੱਸਿਆ।ਇਸ ਤੋਂ ਇਲਾਵਾ ਬਿਊਰੋ ਦੀਆਂ …

Read More »

21ਵਾਂ ਰਾਸ਼ਟਰੀ ਰੰਗਮੰਚ ਉਸਤਵ-2023 – ਪੰਜਵੇਂ ਦਿਨ ‘ਅੰਧਾ ਯੁੱਗ’ ਦਾ ਮੰਚਣ

ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪੰਜਵੇਂ ਦਿਨ ਪ੍ਰਸਿੱਧ ਲੇਖਕ ਧਰਮਵੀਰ ਭਾਰਤੀ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਕੀਤਾ ਨਾਟਕ ‘ਅੰਧਾ ਯੁੱਗ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਅੰਧਾ ਯੁਗ ਵੇਦ ਵਿਆਸ ਦੁਆਰਾ ਰਚਿਤ …

Read More »

ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਵਿੱਚ ਕੁੱਝ ਸੀਟਾਂ ਖਾਲੀ – ਪ੍ਰੋ. ਅਸ਼ਵਨੀ ਲੂਥਰਾ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵਿਖੇ ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਪੰਜ ਸਾਲਾ ਕੋਰਸ ਅਕਾਦਮਿਕ ਸੈਸ਼ਨ 2023-24 ਲਈ ਕੁੱਝ ਖਾਲੀ ਸੀਟਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਦੇ ਮੁਖੀ ਪ੍ਰੋ. (ਡਾ.) ਅਸ਼ਵਨੀ ਲੂਥਰਾ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ …

Read More »