Friday, May 23, 2025
Breaking News

Daily Archives: September 18, 2023

15 ਸਾਲ ਪੁਰਾਣੇ ਡੀਜ਼ਲ ਆਟੋ, ਨੂੰ ‘ਈ-ਆਟੋ’ ‘ਚ ਬਦਲਣ ਦਾ ਰੁਝਾਨ ਵਧਿਆ – ਸੀ.ਈ.ਓ ਰਾਹੁਲ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਕਮ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਰਾਹੁਲ ਨੇ ਦੱਸਿਆ ਹੈ ਕਿ ‘ਰਾਹੀ ਸਕੀਮ’ ਤਹਿਤ 15 ਸਾਲ ਪੁਰਾਣੇ ਡੀਜ਼ਲ ਆਟੋਜ਼ ਨੂੰ ਈ-ਆਟੋ ਨਾਲ ਬਦਲਿਆ ਜਾਣਾ ਹੈ।ਇਸ ਵਾਸਤੇ ਸਰਕਾਰ ਵਲੋਂ 1.40 ਲੱਖ ਰੁਪਏ ਦੀ ਸਬਸਿਡੀ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦੇ ਲਾਭ ਮਿਲ ਰਹੇ ਹਨ। ਇਸ ਸਕੀਮ ਨਾਲ ਸ਼ਹਿਰ …

Read More »

ਸਿਵਲ ਜੱਜ ਸ੍ਰੀ ਰਸ਼ਪਾਲ ਸਿੰਘ ਵਲੋਂ ਪਿੰਗਲਵਾੜਾ ਮਾਨਾਂਵਾਲਾ ਦਾ ਦੌਰਾ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀ ਰਸ਼ਪਾਲ ਸਿੰਘ ਵੱਲੋਂ ਆਲ ਇੰਡੀਆ ਪਿੰਗਲਵਾੜਾ ਮਾਨਾਂਵਾਲਾ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨਾਂ ਨੇ ਦਿਵਿਆਂਗ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾ ਨੂੰ ਮਿਲਨ ਵਾਲੀਆ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।ਪਿੰਗਲਵਾੜਾ ਦੇ ਸਟਾਫ ਨੇ ਦੱਸਿਆ ਕਿ ਦਿਵਿਆਂਗ ਬੱਚਿਆਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ …

Read More »

ਐਸ.ਏ.ਐਸ ਇੰਟਰਨੈਸ਼ਨਲ ਸੀਨੀ. ਸੈਕੰ. ਸਕੂਲ ਚੀਮਾਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਸਬੰਧੀ ਸੈਮੀਨਾਰ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਵਿਖੇ ਵਿਦਿਅਰਥੀਆਂ ਨੂੰ ਵਾਤਾਵਰਨ ਦੀ ਸ਼ੁਧਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵਲੋ ਪ੍ਰਧਾਨ ਭੂਸ਼ਨ ਕਾਂਸਲ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੀ ਸ਼ੁਰੁਆਤ ਪ੍ਰਾਜੈਕਟ ਚੇਅਰਮੈਨ ਬਲਵਿੰਦਰ ਭਾਰਦਵਾਜ ਰਿਟਾ. ਸਾਇੰਸ ਲੈਕ. ਨੇ ਵਾਤਾਵਰਨ ਨੂੰ ਸ਼ੁੱਧ ਰੱਖਣ …

Read More »

ਸਰਕਾਰੀ ਹਾਈ ਸਮਾਰਟ ਸਕੂਲ ‘ਚ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਵਿਸ਼ਿਆਂ ‘ਤੇ ਵਿਦਿਆਰਥੀਆਂ ਦੇ ਪੇਂਟਿੰਗ, ਪੋਸਟਰ ਮੇਕਿੰਗ, ਸਲੋਗਨ ਅਤੇ ਲੇਖ ਮੁਕਾਬਲੇ ਕਰਵਾਏ ਗਏ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ‘ਪਰਾਲੀ ਨਾ ਸਾੜਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ` ਸੰਬੰਧੀ …

Read More »

ਉਜ਼ੋਨ ਪਰਤ ਦਿਵਸ ਮਨਾਇਆ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਐਵਾਰਡੀ ਬਰਜਿੰਦਰਪਾਲ ਸਿੰਘ, ਬਲਾਕ ਨੋਡਲ ਅਫਸਰ ਬਰਨਾਲਾ ਹਰਪ੍ਰੀਤ ਕੌਰ, ਪ੍ਰਿੰਸੀਪਲ ਜਸਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਸਮਾਜਿਕ ਵਿਗਿਆਨ ਅਧਿਆਪਕਾਂ ਦੀ ਅਗਵਾਈ ਹੇਠ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਦੋਰਾਨ ਮਹੱਤਵਪੂਰਨ ਦਿਨਾਂ ਦੀ ਲੜੀ ਤਹਿਤ ਰੋਜ਼ਾਨਾ ਦੀ ਜਾਣਕਾਰੀ ਦਿੰਦੇ ਹੋਏ …

Read More »

ਸਿਹਤ ਵਿਭਾਗ ਵਲੋਂ ਮਿਸ਼ਨ ਇੰਦਰ-ਧਨੁਸ਼ ਦਾ ਪਹਿਲਾ ਰਾਓਂਡ ਸਮਾਪਤ – ਡਾ. ਭਾਰਤੀ ਧਵਨ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠ ਮਿਸ਼ਨ ਇੰਦਰ-ਧਨੁਸ਼ ਦਾ ਪਹਿਲਾ ਰਾਓਂਡ ਸਫਲਤਾ ਸਹਿਤ ਸਮਾਪਤ ਹੋ ਗਿਆ ਹੈ।ਡਾ. ਧਵਨ ਨੇ ਕਿਹਾ ਕਿ ਇਸ ਮਿਸ਼ਨ ਦੌਰਾਨ ਜਿਲੇ੍ਹ ਭਰ ਦੀਆਂ ਸਾਰੀਆਂ ਗਰਭਵਤੀ ਮਾਵਾਂ ਦਾ ਪਹਿਲੇ ਰਾਓਂਡ ਵਿੱਚ 213 ਦਾ ਟਾਰਗੇਟ ਸੀ, ਕਿ 100% ਮੁਕੰਮਲ ਕਰ …

Read More »

ਭਾਜਪਾ ਜਿਲ੍ਹਾ ਓ.ਬੀ.ਸੀ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਜਿਲ੍ਹਾ ਅੰਮ੍ਰਿਤਸਰ ਓ.ਬੀ.ਸੀ ਮੋਰਚਾ ਵਲੋਂ ਜਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਵੜੈਚ ਅਤੇ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਈਸਟ ਮੋਹਨ ਨਗਰ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਗਿਆ।ਸੀਨੀਅਰ ਭਾਜਪਾ ਆਗੂ ਨਰਿੰਦਰ ਸ਼ੇਖਰ ਲੂਥਰਾ ਅਤੇ ਜਸਪਾਲ ਸਿੰਘ ਸ਼ੰਟੂ ਵੀ ਇਸ ਸਮੇਂ ਹਾਜ਼ਰ ਸਨ।ਓ.ਬੀ.ਸੀ ਮੋਰਚੇ ਵਲੋਂ ਇਕ ਵੱਡੀ ਟੈਲੀਵਿਜ਼ਨ …

Read More »

ਖ਼ਾਲਸਾ ਫਾਰਮ ਵਿਖੇ ਸਾਧੂ ਸੰਤ ਤੇ ਪ੍ਰਚਾਰਕ ਸਿੰਘਾਂ ਦੀ ਅਹਿਮ ਇਕੱਤਰਤਾ – ਬਾਬਾ ਹਰਜਿੰਦਰ ਸਿੰਘ

ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਖ਼ਾਲਸਾ ਫ਼ਾਰਮ ਭੀਖੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਕਲੌਨੀ ਨੇੜੇ ਬਿਜਲੀ ਗਰਿੱਡ ਭੀਖੀ ਰਿਹਾਇਸ਼ ਬਾਬਾ ਹਰਜਿੰਦਰ ਸਿੰਘ ਵਿਖੇ ਸਮੂਹ ਸਾਧੂ ਮਹਾਂਪੁਰਖ, ਗੁਣੀ-ਗਿਆਨੀ ਅਤੇ ਪ੍ਰਚਾਰਕ ਜਥਿਆਂ ਦੀ ਅਹਿਮ ਇਕੱਤਰਤਾ ਹੋਈ।ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਓਟ ਆਸਰਾ ਲਿਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਆਏ ਹੋਏ ਸਮੂਹ ਸਾਧੂ ਮਹਾਂਪੁਰਖਾਂ ਨੂੰ …

Read More »

ਨਵੇਂ ਸੈਸ਼ਨ ‘ਤੇ ਫਰੈਸ਼ਰ ਪਾਰਟੀ ‘ਸ਼ਾਨ-ਏ-ਪੰਜਾਬ’ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਕਾਲਜ ਵਿੱਚ ਨਵੇਂ ਸੈਸ਼ਨ 2023 ਲਈ ਦਾਖ਼ਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸ਼ਾਨ-ਏ-ਪੰਜਾਬ ਇੱਕ ਸੱਭਿਆਚਾਰਕ ਪ੍ਰੋਗਰਾਮ ਨਾਮ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਅਤੇ ਪ੍ਰੋ. ਗੁਰਤੇਜ ਸਿੰਘ ਤੇਜ਼ੀ ਨੇ ਸਰਸਵਤੀ ਪੂਜਨ ਕਰਕੇ ਕੀਤੀ।ਫਰੈਸ਼ਰ ਪਾਰਟੀ ਵਿੱਚ ਵਿਦਿਆਰਥੀਆਂ ਨੇ ਆਪਣੇ ਟੇਲੈਂਟ ਦਾ ਮੁਜ਼ਾਹਰਾ ਕਰਦੇ ਹੋਏ ਵੱਖ-ਵੱਖ ਸੱਭਿਆਚਾਰਕ …

Read More »