Friday, May 23, 2025
Breaking News

Monthly Archives: September 2023

ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ – ਈ.ਟੀ.ਓ

ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ …

Read More »

ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ’ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਸਵੱਛਤਾ ਮੁਹਿੰਮ ’ਵਨ ਡੇਟ, ਵਨ ਆਵਰ, ਵਨ ਟੂਗੇਦਰ’ ਚਲਾਈ ਜਾਵੇਗੀ।ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਵੇਰੇ 10 ਵਜੇ ਤੋਂ ਇੱਕ ਘੰਟਾ ਸਫਾਈ ਗਤੀਵਿਧੀਆਂ ਚਲਾਈਆਂ …

Read More »

ਨੈਸ਼ਨਲ ਲੋਕ ਅਦਾਲਤ 9 ਦਸੰਬਰ 2023 ਲੱਗੇਗੀ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾ ਸਦਕਾ ਇਸ ਵਾਰ ਨੈਸ਼ਨਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਧੀਆਂ ਨੇ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਵਧਾਇਆ ਮਾਣ

ਨਿਸ਼ਾਨੇਬਾਜ਼ਾਂ ਨੇ ਏਸ਼ੀਆਈ ਖੇਡਾਂ ‘ਚ ਭਾਰਤ ਨੂੰ 2 ਗੋਲਡ, 2 ਸਿਲਵਰ ਅਤੇ 1 ਕਾਂਸੀ ਦਾ ਤਗਮਾ ਦਿਵਾਇਆ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਚੀਨ ਦੇ ਸ਼ਹਿਰ ਹੀਂਗਾਜ਼ੂ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਖਿਡਾਰਨਾਂ ਨੇ ਇਕ ਵਾਰ ਫਿਰ ਭਾਰਤ ਦਾ ਨੌਂ ਰੌਸ਼ਨ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਦੇ ਮੁਕਾਬਲਿਆਂ ਵਿੱਚ ਸਿਖਰਤਾ ਨੂੰ ਛੂਹਦਿਆਂ …

Read More »

ਸੈਂਟਰ ਪੱਧਰੀ ਖੇਡਾਂ ਵਿੱਚ ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਬੱਲੇ ਬੱਲੇ

ਸੰਗਰੂਰ, 27 ਸਤੰਬਰ (ਜਗਸੀਰ ਸਿੰਘ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰ ‘ਤੇ ਹੋਈਆਂ ਪ੍ਰਾਇਮਰੀ ਖੇਡਾਂ ਵਿੱਚ ਭਾਗ ਲਿਆ।ਇਹ ਖੇਡਾਂ ਢੱਡਰੀਆਂ ਸਕੂਲ ਅਤੇ ਰੱਤੋਕੇ ਸਕੂਲ ਵਿੱਚ ਕਰਵਾਈਆਂ ਗਈਆਂ।ਜਿਸ ਵਿੱਚ ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡਾਂ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ।ਕਬੱਡੀ ਨੈਸ਼ਨਲ ਸਟਾਇਲ ਲੜਕਿਆਂ ਨੇ …

Read More »

ਹੈਲਥ ਵੈਲਨੈਸ ਕੇਂਦਰ ਬਾਲੀਆਂ ਵਿਖੇ ਲਗਾਇਆ ਸਿਹਤ ਮੇਲਾ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾਇਆ ਜਾ ਰਿਹਾ ਹੈ।ਇਸ ਮੁਹਿੰਮ ਤਹਿਤ ਕਮਿਉਨਿਟੀ ਸਿਹਤ ਕੇਂਦਰਾਂ ਅਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਸਿਹਤ ਮੇਲੇ ਲਗਾਏ ਜਾ ਰਹੇ …

Read More »

ਹਾਕੀ ਦੇ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸੈਂਟਰ ਪੱਧਰੀ ਖੇਡਾਂ ਦੇ ਹਾਕੀ ਖੇਡ ਮੁਕਾਬਲੇ ਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ, ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਸੈਂਟਰ ਹੈਡ ਦਲਜੀਤ ਸਿੰਘ ਚੀਮਾਂ (ਸਰਕਾਰੀ ਪ੍ਰਾਇਮਰੀ ਸਕੂਲ, ਮਾਨਾਪੱਤੀ-ਚੀਮਾ) ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਬੱਚਿਆਂ ਨੇ ਹਾਕੀ ਮੁਕਾਬਲਿਆਂ, ਜਿਸ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਏਸ਼ੀਅਨ ਗੇਮਜ਼ ’ਚ ਦਿਵਾਇਆ ਟੀਮ ਗੋਲਡ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਦਿਵਿਆਂਸ਼ ਸਿੰਘ ਪਨਵਰ ਨੇ ਚੀਨ ਵਿਖੇ 23 ਸਤੰਬਰ ਤੋਂ 8 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਏਸ਼ੀਅਨ ਗੇਮਜ਼-2023 ’ਚ ਨਿਸ਼ਾਨੇਬਾਜ਼ੀ (ਸ਼ੂਟਿੰਗ) ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਗੋਲਡ ਹਾਸਲ ਕਰਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਬੀਤੇ ਸਮੇਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਦੂਸਰਾ ਸਥਾਨ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ 8ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕੁੱਲ 600 ਅੰਕਾਂ ’ਚੋਂ 374 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਸਬੰਧੀ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ …

Read More »

‘ਇੱਕ ਤਰੀਕ ਇੱਕ ਘੰਟਾ ਇਕੱਠੇ’ ਮੁਹਿੰਮ ਤਹਿਤ 1 ਅਕਤੂਬਰ 2023 ਨੂੰ ਸਵੇਰੇ 10 ਵਜੇ ਇੱਕ ਘੰਟੇ ਦੇ ਸ਼਼੍ਰਮਦਾਨ ਦੀ ਅਪੀਲ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਵਲੋ ਸਮੂਹ ਨਾਗਰਿਕਾਂ ਨੂੰ 1 ਅਕਤੂਬਰ ਨੂੰ ਸਵੇਰੇ 10 ਵਜੇ ਸਵੱਛਤਾ ਲਈ ਸਮੂਹਿਕ ਤੌਰ `ਤੇ 1 ਘੰਟਾ ਸ਼੍ਰਮਦਾਨ ਦਾਨ ਕਰਨ ਦੀ ਅਪੀਲ ਕੀਤੀ ਗਈ ਹੈ, ਜੋ ਕਿ ਗਾਂਧੀ ਜਯੰਤੀ ਦੀ ਪੂਰਵ ਸੰਧਿਆ `ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ `ਸਵੱਛ ਸ਼ਰਧਾਂਜਲੀ ਹੋਵੇਗੀ।ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 1 ਅਕਤੂਬਰ ਯਾਨੀ ਐਤਵਾਰ ਨੂੰ ਸਵੇਰੇ …

Read More »