Sunday, September 8, 2024

Daily Archives: October 25, 2023

ਪ੍ਰਕਾਸ਼ ਗੁਰਪੁਰਬ ‘ਤੇ ਅੰਮ੍ਰਿਤਸਰ ਜਿਲ੍ਹੇ ‘ਚ 30 ਅਕਤੂਬਰ ਨੂੰ ਕੀਤਾ ਸਥਾਨਕ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ‘ਤੇ ਮਿਤੀ 30 ਅਕਤੂਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ …

Read More »

ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਸ਼੍ਰੋਮਣੀ ਕਮੇਟੀ ਨੇ ਲਗਾਈ ਵੱਡਅਕਾਰੀ ਸਕਰੀਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਗੁਰਦੁਆਰਾ ਸਾਰਾਗੜ੍ਹੀ ਨਜ਼ਦੀਕ ਇਕ ਵੱਡ-ਅਕਾਰੀ ਸਕਰੀਨ ਸਥਾਪਿਤ ਕੀਤੀ ਹੈ। ਜਿਸ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਚਲਾਇਆ ਜਾਵੇਗਾ।ਇਸ ਸਕਰੀਨ ਦੀ ਸੇਵਾ ਦੁਬਈ ਵਾਸੀ ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।ਇਸ ਸਕਰੀਨ ਦਾ ਉਦਘਾਟਨ ਕਰਨ ਮੌਕੇ …

Read More »

ਬੱਚਿਆਂ ਨੇ ਦੁਸਹਿਰਾ ਮਨਾ ਕੇ ਆਪਸੀ ਸਾਂਝ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਜੱਜ ਨਗਰ ਅਤੇ ਸੁੰਦਰ ਨਗਰ ਦੇ ਬੱਚਿਆਂ ਵਲੋਂ ਆਪਣੇ ਜ਼ੇਬ ਖਰਚੇ ਵਿਚੋਂ ਦੁਸਹਿਰਾ ਮਨਾਇਆ ਗਿਆ ਤੇ ਆਪਸੀ ਸਾਂਝ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।ਉਹਨਾਂ ਸਹੁੰ ਖਾਧੀ ਕੇ ਬੁਰਾਈ ਦੇ ਰਸਤੇ ਕਦੀ ਨਹੀਂ ਚੱਲਣਗੇ ਅਤੇ ਹਮੇਸ਼ਾਂ ਸੱਚਾਈ ਦਾ ਸਾਥ ਦੇਣਗੇ।

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂ.ਕੇ, ; ਸੁਰਿੰਦਰ ਸਿੰਘ ਅਟਾਰੀਵਾਲਾ; ਤੇ ਇੰਦਰ ਸਿੰਘ ਜੰਮੂ (ਯੂ.ਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਬਲਾਕ ਖੇਡਾਂ ਵਿੱਚ ਪ੍ਰਾਇਮਰੀ ਸਕੂਲ ਕੋਟਾਲਾ ਦੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 25 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬਲਾਕ ਪ੍ਰਾਇਮਰੀ ਸਕੂਲ ਖੇਡਾਂ (ਬਲਾਕ ਸਮਰਾਲਾ) ਜੋ ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸ਼ਮਸ਼ਪੁਰ ਦੇ ਖੇਡ ਗਰਾਊਂਡ ਵਿੱਚ ਸੰਪਨ ਹੋਈਆਂ।ਇਨਾਂ ਬਲਾਕ ਪੱਧਰੀ ਖੇਡਾਂ ਵਿੱਚ ਸੈਂਟਰ ਕੋਟਾਲਾ ਵਲੋਂ ਖੇਡਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਇਸ ਵਾਰ ਫਿਰ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ।ਖਿਡਾਰੀਆਂ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭੋਆ ਵਿਖੇ ਰਿਮੋਟ ਦਾ ਬਟਨ ਦੱਬ ਕੇ ਲਗਾਈ ਰਾਵਨ ਦੇ ਪੁਤਲੇ ਨੂੰ ਅੱਗ

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ 24 ਅਕਤੂਬਰ ਨੂੰ ਵੱਖ-ਵੱਖ ਸਥਾਨਾਂ ‘ਤੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਭੇਂਟ ਕਰਕੇ ਦੁਸਿਹਰਾ ਮਨਾਇਆ ਗਿਆ।ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਭੋਆ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਜਿੱਤਿਆ ਸੋਨੇ, ਚਾਂਦੀ ਤੇ ਤਾਂਬੇ ਦਾ ਤਗਮਾ

ਹਰਸ਼ ਨੇ 10 ਅਤੇ ਆਯੂਸ਼ ਨੇ 7 ਹਜ਼ਾਰ ਰੁਪਏ ਦਾ ਇਨਾਮ ਕੀਤਾ ਹਾਸਲ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ਦੇ ਵੱਖ-ਵੱਖ-ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀ ਹਰਸ਼ ਸ਼ਰਮਾ ਨੇ ਪੰਜਾਬ ਪੱਧਰ ’ਤੇ ਖੇਡਾਂ …

Read More »

ਖ਼ਾਲਸਾ ਕਾਲਜ ਵਿਖੇ ‘ਮੈਥੇਮੇਟਿਕਸ ਕਾਰਨੀਵਲ-2023’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਮੈਥ ਵਿਭਾਗ ਵਲੋਂ ਇੰਸਟੀਟੂਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਮੈਥੇਮੈਟਿਕਸ ਕਾਰਨੀਵਲ-2023’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਵੱਖ-ਵੱਖ ਕਾਲਜਾਂ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਬੱਚਿਆਂ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ‘ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇਂ ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਆਦਿ ਅਲੱਗ ਅਲੱਗ ਗਤੀਵਿਧੀਆਂ ਕੀਤੀਆਂ ਗਈਆਂ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਕਲਾਸ ਤੀਸਰੀ ਦੇ ਛੋਟੇ-ਛੋਟੇ ਬੱਚਿਆਂ ਨੇ ਰਾਮਲੀਲਾ ਦੀਆਂ ਝਾਕੀਆਂ ਬਣਾਈਆਂ, ਜਿਸ ਵਿੱਚ ਬੱਚਿਆਂ ਨੇ ਰਾਵਣ, ਸ਼੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਮਾਤਾ, …

Read More »

ਤੀਰ ਅੰਦਾਜ਼ੀ ਦੇ ਰਾਜ ਪੱਧਰੀ ਮੁਕਾਬਲੇ ‘ਚੋਂ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ‘ਖੇਡਾਂ ਵਤਨ ਪੰਜਾਬ’ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।ਇਹਨਾਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ ਅਤੇ ਭਵਨਪ੍ਰੀਤ ਸਿੰਘ ਨੇ ਗੋਲਡ ਮੈਡਲ ਅਤੇ ਹਰਮੀਤ ਕੌਰ, ਜਸ਼ਨਪ੍ਰੀਤ ਕੌਰ, ਲਵਲੀਨ ਕੌਰ, ਕਮਲਪ੍ਰੀਤ ਕੌਰ ਤੇ ਅਵਨੀਤ ਸਿੰਘ ਨੇ ਸਿਲਵਰ …

Read More »