Thursday, December 19, 2024

Daily Archives: December 1, 2023

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚਸ੍ਰੀ ਗੁਰੂ ਨਾਨਕ ਦੇਵ ਜੀ ਕੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ‘ਆਰਿਆ ਰਤਨ’ ਡਾ. ਪੂਨਮ ਸੂਰੀ ਪ੍ਰਧਾਨ-ਡੀ.ਓ.ਵੀ ਕਾਲਜ ਪ੍ਰਬੰਧਕੀ ਸਮਿਤੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਇਸ ਅਵਸਰ ‘ਤੇ ਗੁਰਦਆਰਾ ਸ਼ਹੀਦਾਂ ਸਾਹਿਬ ਦੇ ਪਾਠੀਆਂ ਦੇ ਨਾਲ-ਨਾਲ ਸਕੂਲ਼ ਪ੍ਰਿੰਸੀਪਲ ਡਾ. …

Read More »

2 ਤੇ 3 ਦਸੰਬਰ 2023 ਨੂੰ ਬੀ.ਐਲ.ਓਜ਼ ਆਪੋੇ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬਣਾਉਣਗੇ ਵੋਟਰ ਕਾਰਡ – ਏ.ਡੀ.ਸੀ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿੰਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਜਾਵੇਗੀ ਉਨਾਂ ਨੂੰ ਸ਼ੋਅਕਾਜ਼ ਨੋਟਿਸ ਜਾਰੀ ਹੋਣਗੇ। ਵਧੀਕ ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 2 ਦਸੰਬਰ …

Read More »

ਉਸਾਰੀ ਕਿਰਤੀਆਂ ਨੂੰ ਮਿਲੇਗੀ 78 ਲੱਖ ਤੋਂ ਵੱਧ ਦੀ ਸਹਾਇਤਾ ਰਾਸ਼ੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 454 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 78 ਲੱਖ 61 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਉਨਾਂ ਨੇ ਇਸ ਸਕੀਮ ਤਹਿਤ 11 ਲਾਭਪਾਤਰੀਆਂ ਨੂੰ ਪੈਨਸ਼ਨ …

Read More »

ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਆਰੰਭ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ।ਕਲਾਸਾਂ ਦਾ ਰਸਮੀ ਉਦਘਾਟਨ ਘਨਸ਼ਾਮ ਥੋਰੀ …

Read More »

ਡੀ.ਸੀ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ 6 ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ, 450 ਨੂੰ ਮਿਲੇਗਾ ਰੋਜ਼ਗਾਰ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ …

Read More »

ਪੰਜਾਬ ਵਿੱਚ ਦੇਸ਼ ਭਰ ਨਾਲੋਂ ਗੰਨੇ ਦਾ ਭਾਅ ਸਭ ਤੋਂ ਵੱਧ – ਧਾਲੀਵਾਲ

ਕਿਹਾ, ਸਹਿਕਾਰੀ ਮਿੱਲਾਂ ਦੇ ਮੁਲਾਜ਼ਮਾਂ ਲਈ 6ਵਾਂ ਪੇਅ ਕਮਿਸ਼ਨ ਕੀਤਾ ਲਾਗੂ ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਦੇਸ਼ ਭਰ ਨਾਲੋਂ ਗੰਨੇ ਦਾ ਭਾਅ ਸੂਬੇ ਵਿੱਚ ਸਭ ਤੋਂ ਵੱਧ ਹੈ ਅਤੇ ਜਿੰਨਾਂ ਰਾਜਾਂ ‘ਚ ਭਾਜਪਾ ਦੀ ਸਰਕਾਰ ਹੈ ਅਤੇ ਉਥੇ ਕਮਾਦ ਵੀ ਜਿਆਦਾ ਹੁੰਦਾ ਹੈ, ਪਰ ਸਭ ਤੋਂ ਵੱਧ 391 ਰੁਪਏ ਕਵਿੰਟਲ ਗੰਨੇ ਦਾ ਭਾਅ ਸਾਡੇ ਪੰਜਾਬ ਵਿੱਚ ਹੈ। ਕੈਬਨਿਟ ਮੰਤਰੀ …

Read More »

ਐਮ.ਪੀ ਮਾਨ ਨੇ ਜਥੇਦਾਰ ਭਰਪੂਰ ਸਿੰਘ ਧਨੌਲਾ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਪਿੱਛਲੇ ਦਿਨੀ ਅਕਾਲ ਚਲਾਣਾ ਕਰ ਗਏ ਭਰਪੂਰ ਸਿੰਘ ਧਨੌਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਉਨ੍ਹਾਂ ਦੇ ਨਮਿਤ ਰੱਖੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ।ਉਨਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਉਪਰੰਤ ਹਾਜ਼ਰੀਨ ਸੰਗਤ ਨਾਲ ਵਿਚਾਰਾਂ ਕਰਦਿਆਂ ਕਿਹਾ ਕਿ ਸਵ. ਭਰਪੂਰ ਸਿੰਘ ਧਨੌਲਾ …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਅੱਖਾਂ ਦਾ ਫਰੀ ਆਪਰੇਸ਼ਨ ਕੈਂਪ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼਼ ਪੁਰਬ ਨੂੰ ਸਮਰਪਿਤ ਸੁਨਾਮ ਨੇਤ੍ਰ ਬੈਂਕ ਸਮਿਤੀ ਵਲੋਂ 60ਵਾਂ ਫ੍ਰੀ ਅੱਖਾਂ ਦਾ ਓਪਰੇਸ਼ਨ ਕੈਂਪ ਸੰਤ ਅਤਰ ਸਿੰਘ ਇੰਟਰਨੈਸਨਲ ਸਕੂਲ ਵਿਖੇ ਲਗਾਇਆ ਗਿਆ।31 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਹਾਂਡਾ ਹਸਪਤਾਲ ਪਟਿਆਲਾ ਵਿਖੇ ਬੱਸ ਰਾਹੀਂ ਭੇਜਿਆ ਗਿਆ।ਸਰਪ੍ਰਸਤ ਗੋਪਾਲ ਸ਼ਰਮਾ ਨੇ ਕਿਹਾ ਕਿ ਪੁੰਨ ਦੇ ਕੰਮ ਵਿੱਚ ਸਹਿਯੋਗ ਲਈ ਸਮਿਤੀ ਪ੍ਰਿੰਸੀਪਲ …

Read More »

“ਕਿਸ ਮੇਂ ਕਿਤਨਾ ਹੈ ਦਮ” ‘ਚ ਮਾਧਵ ਇੰਦਰ ਸਿੰਘ ਨੇ ਜਿੱਤਿਆ ਡੀ.ਡੀ ਪੰਜਾਬੀ ਦਾ ਫਸਟ ਰਨਰਅੱਪ ਖਿਤਾਬ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਮੂਨਕ ਵਿੱਚ ਪੜ੍ਹ ਰਹੇ ਵਿਦਿਆਰਥੀ ਨੇ ਡੀ.ਡੀ ਪੰਜਾਬੀ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ “ਕਿਸ ਮੇਂ ਕਿਤਨਾ ਹੈ ਦਮ” ਵਿੱਚ ਭਾਗ ਲਿਆ।ਜਿਸ ਵਿੱਚ ਮਾਧਵ ਇੰਦਰ ਸਿੰਘ ਜਾਖਲ ਵਲੋਂ ਪਹਿਲੇ ਚਾਰ ਰਾਊਂਡ ਕਲੀਅਰ ਕਰਨ ਉਪਰੰਤ `ਬੈਟਲ ਆਫ ਬ੍ਰੇਨ` ਗ੍ਰੈਂਡ ਫਿਨਾਲੇ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਫਸਟ ਰਨਰਅੱਪ ਦਾ ਖਿਤਾਬ ਹਾਸਲ ਕੀਤਾ।ਅਕਾਲ ਅਕੈਡਮੀ ਪ੍ਰਿੰਸੀਪਲ …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਨੇ ਮਾਰੀਆਂ ਮੱਲਾਂ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਇਸ਼ਮੀਤ ਸਿੰਘ ਮਿਊਜ਼ੀਕਲ ਇੰਸਟੀਚਿਊਟ ਲੁਧਿਆਣਾ ਵਿਖੇ ਹੋਏ ਡੀ.ਡੀ ਪੰਜਾਬੀ ਦੇ ਸਪਾਂਸਰਡ ਰਿਐਲਟੀ ਸ਼ੋਅ ਕੁਇਜ਼ ਕਨਟੈਸਟ “ਬੈਟਲ ਆਫ ਬਰੇਨ` ਦੇ ਗ੍ਰੈਂਡ ਫਿਨਾਲੇ ਵਿੱਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਚੌਥੀ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਗੁਰਮਨਜੋਤ ਸਿੰਘ (ਪਿਤਾ ਗੁਰਦੀਪ ਸਿੰਘ ਅਤੇ ਮਾਤਾ ਮਨਜੀਤ ਕੋਰ) ਨੇ ਆਪਣੇ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ …

Read More »