Monday, September 16, 2024

Daily Archives: December 2, 2023

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਸਥਾਨ ’ਤੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਆ ਗਿਆ ਹੈ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਮਨੁੱਖੀ ਕਦਰਾਂ-ਕੀਮਤਾਂ ’ਤੇ 3 ਰੋਜ਼ਾ ਸੈਮੀਨਾਰ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜ਼ੂਕੇਸ਼ਨ (ਏ.ਆਈ.ਸੀ.ਟੀ.ਈ) ਵੱਲੋਂ ਸਰਵਪੱਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਵਿਸ਼ਵਵਿਆਪੀ ਮਨੁੱਖੀ ਕਦਰਾਂ-ਕੀਮਤਾਂ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਤਹਿਤ 3 ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਕਰਵਾਇਆ ਇਹ ਸੈਮੀਨਾਰ ਤਕਨੀਕੀ ਸਿੱਖਿਆ ’ਚ ਨੈਤਿਕ …

Read More »

ਖ਼ਾਲਸਾ ਕਾਲਜ ਵਿਖੇ ‘ਬਿਜ਼ਨਸ ਰਿਲੇਟਿਡ ਵੈਬ ਪੇਜ਼ ਡਿਵੈਲਪਮੈਂਟ’ ਬਾਰੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਸਟ੍ਰੇਸ਼ਨ ਵਿਭਾਗ ਵਲੋਂ ‘ਬਿਜ਼ਨਸ ਰਿਲੇਟਿਡ ਵੈੱਬ ਪੇਜ਼ ਡਿਵੈਲਪਮੈਂਟ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਤੋਂ ਰੋਹਿਤ ਸ਼ਰਮਾ ਨੇ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸਮਾਗਮ ਵਰਕਸ਼ਾਪ ਚੇਅਰਮੈਨ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਵਰਕਸ਼ਾਪ ਡਾਇਰੈਕਟਰ ਡਾ. ਏ.ਕੇ ਕਾਹਲੋਂ ਦੀ ਅਗਵਾਈ …

Read More »

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ 1 ਦਸੰਬਰ (ਹਰਜਿੰਦਰ ਸਿੰਘ ਜਵੰਦਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵਲੋਂ ਪੰਜਾਬੀ ਫਿਲਮ ਐਂਡ ਟੀ.ਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਦੇ ਸਹਿਯੋਗ ਨਾਲ ਪਫ਼ਟਾ ਪ੍ਰਧਾਨ ਕਰਮਜੀਤ ਅਨਮੋਲ, ਉਪ ਪ੍ਰਧਾਨ ਗੱਗੁ ਗਿੱਲ ਅਤੇ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਜਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵਲੋਂ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾਕਟਰ ਵਿਕਾਸ ਸੁਦ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਟਰੈਫਿ਼ਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਜਿਲ੍ਹਾ ਸੰਗਰੂਰ ਦੇ ਟਰੈਫਿਕ ਇੰਚਾਰਜ਼ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ, ਏ.ਐਸ.ਆਈ ਬਲਵਿੰਦਰ ਸਿੰਘ, ਹੈਡ ਕਾਂਸਟੇਬਲ ਬੇਅੰਤ ਸਿੰਘ ਅਤੇ ਹੈਡ …

Read More »

ਮੈਰੀਟੋਰੀਅਸ ਸਕੂਲ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਨ ਦਾ ਮਾਮਲਾ

ਚਾਰ ਮੈਂਬਰੀ ਕਮੇਟੀ ਦਾ ਗਠਨ, ਇੱਕ ਹਫ਼ਤੇ ‘ਚ ਸੌਂਪੇਗੀ ਰਿਪੋਰਟ ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ਼ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਣ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਜਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਤੁਰੰਤ ਐਕਸ਼ਨ ਲੈਂਦਿਆਂ ਸਕੂਲ ਦੇ ਠੇਕੇਦਾਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਅੱਜ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਦੀ …

Read More »

ਨੁੱਕੜ ਨਾਟਕ ਰਾਹੀ ਨਵੇਂ ਵੋਟਰਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮ ਡੈਡੀਕੇਟਿਡ ਏ.ਈ.ਆਰ.ਓ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਜਾਗਰੂਤਾ ਮੁਹਿਮ ਆਰੰਭ ਕੀਤੀ ਹੋਈ ਹੈ।ਉਸ ਅਧੀਨ ਅੱਜ 016-ਅੰਮ੍ਰਿਤਸਰ ਪੱਛਮੀ ਦੇ ਵਿੱਦਿਅਕ ਅਦਾਰੇ ਸਕੂਲ ਆਫ ਐਮੀਨੈਂਸ ਛੇਹਰਟਾ ਅੰਮ੍ਰਿਤਸਰ ਵਿਖੇ ਮੈਗਾ …

Read More »

ਕੇਂਦਰੀ ਸਭਾ ਵਲੋਂ ਲਾਇਬ੍ਰੇਰੀਆਂ ਖੋਲ੍ਹਣ ਲਈ ਸਰਕਾਰ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਬੀਤੇ ਦਿਨ ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ 6-6 ਜਨਤਕ ਲਾਇਬ੍ਰੇਰੀਆਂ ਖੋਲ੍ਹੇ ਜਾਣ ਦੇ ਫੈਸਲੇ ਦਾ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਵਾਗਤ ਕੀਤਾ ਹੈ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਡਾ. ਹਰਜਿੰਦਰ ਸਿੰਘ ਅਟਵਾਲ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ …

Read More »

ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ – ਧਾਲੀਵਾਲ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪਿੱਛਲੇ ਦਿਨੀ ਅਜਨਾਲਾ ਸ਼ਹਿਰ ਵਿੱਚ ਤਿੰਨ ਚਾਰ ਦੁਕਾਨਾਂ ਵਿੱਚ ਹੋਈਆਂ ਚੋਰੀਆਂ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੇ ਦੁਕਾਨਦਾਰ ਭਰਾਵਾਂ ਨੂੰ ਮਿਲੇ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ ਅਤੇ ਰਾਤ ਵੇਲੇ ਦਾ ਨਾਕਾ ਵੀ ਲਗਾਇਆ ਜਾਵੇਗਾ।ਉਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਤੁਹਾਡਾ ਨੁਕਸਾਨ ਸਾਡਾ …

Read More »