Friday, July 26, 2024

Daily Archives: December 4, 2023

ਡੀ.ਏ.ਵੀ ਪਬਲਿਕ ਸਕੂਲ ਨੇ ਆਲ ਇੰਡੀਆ ਡਿਬੇਟ ਮੁਕਾਬਲੇ ‘ਚ ਜਿੱਤੀ ਰਨਿੰਗ ਟਰਾਫੀ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਨੇ ਸਟੇਟ ਪਬਲਿਕ ਸਕੂਲ ਜਲੰਧਰ ਛਾਉਣੀ ਵਿੱਚ ਹੋਏ 14ਵੇਂ ਆਲ ਇੰਡੀਆ ਸਰਦਾਰ ਦਰਸ਼਼ਨ ਸਿੰਘ ਯਾਦਗਾਰੀ ਵਾਦ-ਵਿਵਾਦ (ਡਿਬੇਟ) ਮੁਕਾਬਲੇ ਵਿੱਚ ਲਗਾਤਾਰ ਦੂਸਰੀ ਵਾਰ ਪਹਿਲਾ ਸਥਾਨ ਹਾਸਲ ਕੀਤਾ ਹੈ।ਮੁਕਾਬਲਿਆਂ ਵਿੱਚ ਪੰਜਾਬ ਦੇ 30 ਉਘੇ ਸਕੂਲਾਂ ਦੇ 60 ਵਿਦਿਆਰਥੀਆਂ ਨੇ ਭਾਗ ਲਿਆ । ਵਾਦ-ਵਿਵਾਦ ਦਾ ਵਿਸ਼ਾ `ਬਣਾਉਟੀ ਗਿਆਨ ਮਨੁੱਖਤਾ ਲਈ ਖ਼ਤਰਾ ਹੈ` ਸੀ।ਗਿਆਰ੍ਹਵੀਂ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ 27 ਕਰੋੜ ਰੁਪਏ ਦੇ ਸੜ੍ਹਕੀ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਜੰਡਿਆਲਾ ਗੁਰੂ ਹਲਕੇ ਵਿੱਚ 27 ਕਰੋੜ ਰੁਪਏ ਦੇ ਦੋ ਸੜ੍ਹਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।ਉਨਾਂ ਦੱਸਿਆ ਕਿ ਇਨਾਂ ਸੜ੍ਹਕੀ ਪ੍ਰੋਜੈਕਟਾਂ ਨਾਲ ਹਲਕੇ ਦੇ 20 ਪਿੰਡਾਂ ਦੇ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੇ ਥਾਂ ‘ਤੇ ਜਾਣ ਲਈ ਛੋਟੇ …

Read More »

ਮਾਨਯੋਗ ਸੈਸ਼ਨ ਜੱਜ ਨੇ ਸਕੂਲੀ ਬੱਚਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਸੱਤਿਆ ਭਾਰਤੀ ਫਾਉਂਡੇਸ਼ਨ ਐਨ.ਜੀ.ਓ ਵਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਜੁਵੇਨਾਇਲ ਜਸਟਿਸ ਐਕਟ ਦੀ ਜਾਗਰੂਕਤਾ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ ਗਏ ਸਨ।ਇਹਨਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਲੋਂ ਬਣਾਈਆਂ ਗਈਆਂ ਪੇਂਟਿੰਗਾਂ ਵਿਚੋਂ ਕੁੱਝ ਦੀ ਚੋਣ ਕਰਕੇ ਉਨਾਂ ਨੂੰ ਬਣਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਮਾਨਯੋਗ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ …

Read More »

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮ ਡੈਡੀਕੇਟਿਡ ਏ.ਈ.ਆਰ.ਓ ਦੀ ਅਗਵਾਈ ‘ਚ 016-ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਂਦੇ ਖੇਤਰ ਵਿੱਚ ਵੋਟਰਾਂ ਲਈ ਸਪੈਸ਼ਲ ਤੌਰ ‘ਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਡੈਮੋਸ਼ਟਰੇਸ਼ਨ ਦਸੰਬਰ ਮਹੀਨੇ ਵਿੱਚ ਵੱਖ-ਵੱਖ …

Read More »

ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਧਾਲੀਵਾਲ

ਅੰਮ੍ਰਿਤਸਰ 4 ਦਸੰਬਰ (ਸੁਖਬੀਰ ਸਿੰੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਚੋਂ ਰੈਸਲਿੰਗ ਖਿਡਾਰੀ ਸਤਨਾਮ ਸਿੰਘ ਪਿੰਡ ਬਲੋਕੇ ਬਰਨਾਲਾ ਦਾ ਆਪਣੇ ਨਿਵਾਸ ਸਥਾਨ ਪੁੱਜਣ ‘ਤੇ ਸਵਾਗਤ ਕਰਦਿਆਂ ਕੀਤਾ।ਉਨਾਂ ਕਿਹਾ …

Read More »

ਬੱਚਿਆਂ ਦੀ ਰੱਖਿਆ ਨਾਲ ਸਬੰਧਤ ਐਕਟ ਨੂੰ ਦਰਸਾਉਂਦੇ ਚਿੱਤਰਕਾਰੀ ਤੇ ਸਲੋਗਨ ਮੁਕਾਬਲੇ ਕਰਵਾਏ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਖੇ ਕਰਵਾਏ ਗਏ ਚਿੱਤਰਕਾਰੀ ਤੇ ਨਾਅਰੇ ਲਿਖਣ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵਲੋਂ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਧਿਆਪਕਾਂ ਸਮੇਤ ਪੁੱਜੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ …

Read More »

ਸਾਡੇ ਦੇਸ਼ ਦੇ ਬੱਚਿਆਂ ਵਿੱਚ ਹੁਨਰ ਦੀ ਘਾਟ ਨਹੀਂ – ਐਨ.ਆਰ.ਆਈ ਦਲੀਪ ਸਿੰਘ

ਐਮ.ਐਂਡ.ਐਮ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਂਡ.ਐਮ ਪਬਲਿਕ ਸਕੂਲ ਨਾਗਰੀ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨ ਕੇ ਵਾਹ ਵਾਹ ਖੱਟੀ।ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਿਊਜ਼ੀਲੈਂਡ ਇਕਾਈ ਦੇ ਬੁਲਾਰੇ ਦਲੀਪ ਸਿੰਘ ਐਨ.ਆਰ.ਆਈ ਮੁੱਖ ਮਹਿਮਾਨ ਸਨ, ਜਦਕਿ ਪਾਰਟੀ ਦੇ ਪੀ.ਏ.ਸੀ ਮੈਂਬਰ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਰਾਜਵਿੰਦਰ ਸਿੰਘ ਲੱਕੀ ਨੂੰ ਸੌਂਪੀ ਮੁੱਖ ਸੇਵਾਦਾਰ ਦੀ ਸੇਵਾ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਵਿਸ਼ੇਸ਼ ਇਕੱਤਰਤਾ ਸਰਪ੍ਰਸਤ ਹਰਦੀਪ ਸਿੰਘ ਸਾਹਨੀ ਅਤੇ ਮੁੱਖ ਕੋਆਰਡੀਨੇਟਰ ਗੁਰਿੰਦਰ ਸਿੰਘ ਗੁਜਰਾਲ ਦੀ ਨਿਗਰਾਨੀ ਹੇਠ ਹੋਈ।ਮੂਲਮੰਤਰ ਦੇ ਜਾਪ ਉਪਰੰਤ ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ ਨੇ ਸੁਸਾਇਟੀ ਮੈਂਬਰਾਂ ਨੂੰ ‘ਜੀ ਆਇਆਂ’ ਕਿਹਾ।ਇਸ ਉਪਰੰਤ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਤੋਂ ਦਲਵੀਰ ਸਿੰਘ …

Read More »

ਖ਼ਾਲਸਾ ਕਾਲਜ ਅੰਮ੍ਰਿਤਸਰ ਨੇ ‘ਚਾਲੀ ਦਿਨ’ ਪੁਸਤਕ ’ਤੇ ਕਰਾਈ ਵਿਚਾਰ ਗੋਸ਼ਟੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪਰਵਾਸੀ ਪੰਜਾਬੀ ਸਾਹਿਤਕਾਰ ਡਾਕਟਰ ਗੁਰਪ੍ਰੀਤ ਸਿੰਘ ਧੁੱਗਾ ਦੀ ਬਹੁ-ਚਰਚਿਤ ਪੁਸਤਕ ‘ਚਾਲੀ ਦਿਨ’ ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ।ਸਮਾਗਮ ਵਿਚ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਰਚਨਾ ਬਣੇ ਬਣਾਏ ਚੌਖਟਿਆਂ ਨੂੰ ਤੋੜਦੀ ਹੋਈ ਵਿਧਾ ਪੱਖੋਂ ਨਵੇਂ ਪ੍ਰਤੀਮਾਨ …

Read More »

ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਨੂੰ …

Read More »