ਪੰਜਾਬੀ ਸਿਨਮਾ ਲਈ ਇਹ ਸਾਲ ਬੇਹੱਦ ਖਾਸ ਰਿਹਾ ਹੈ।ਹੁਣ ਅਗਲੇ ਸਾਲ ਦੀ ਸ਼ੁਰੂਆਤ ਵੀ ਇਸ ਸ਼ਾਨਦਾਰ ਤੇ ਮੌਟੀਵੇਸ਼ਨਲ ਫਿਲਮ ‘ਜੱਟਾ ਡੋਲੀ ਨਾ’ ਨਾਲ ਹੋ ਰਹੀ ਹੈ।ਨਵੇਂ ਸਾਲ ਦੀ ਇਹ ਪਹਿਲੀ ਫਿਲਮ 5 ਜਨਵਰੀ ਨੂੰ ਰਲੀਜ਼ ਹੋ ਰਹੀ ਹੈ।ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਦਰਸ਼ਕਾਂ ਦੀ ਪਸੰਦ ਬਣਿਆ ਹੋਇਆ ਹੈ।ਨਾਮਵਾਰ ਗਾਇਕ ਦਲੇਰ ਮਹਿੰਦੀ ਦਾ ਗਾਇਆ ਫਿਲਮ ਦਾ ਟਾਈਟਲ ਗੀਤ ‘ਜੱਟਾ ਡੋਲੀਂ …
Read More »Daily Archives: December 24, 2023
ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੇ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ ਅਕਾਲ ਅਕੈਡਮੀ ਉਭਿਆ ਵਿਖੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਬੱਚਿਆਂ ਅਤੇ ਸਮੂਹ ਅਧਿਆਪਕ ਸਾਹਿਬਾਨਾਂ ਵਲੋਂ ਨਿਤਨੇਮ ਅਸੈਂਬਲੀ ਕਰਵਾਈ ਗਈ।ਜਿਸ ਵਿੱਚ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਉਪਰੰਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ‘ਚਾਰ ਸਾਹਿਬਜ਼ਾਦਿਆਂ’ ਦੀ ਸ਼ਹਾਦਤ ਨੂੰ ਸਮਰਪਿਤ ‘ਬੇਨਤੀ’ ਕਾਰਡ ਜਾਰੀ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਜ਼ਲੂਮਾਂ, ਧਰਮ ਅਤੇ ਸਮੂਹ ਕੌਮ ਦੀ ਸੁਰੱਖਿਆ ਲਈ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ‘ਬੇਨਤੀ’ ਕਾਰਡ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਕੀਤਾ ਗਿਆ। ਇਹ ਕਾਰਡ 21 ਤੋਂ 27 ਦਸੰਬਰ ਤੱਕ …
Read More »ਵਧੀਆ ਕਰਗੁਜ਼ਾਰੀ ਕਰਨ ਵਾਲੇ 45 ਪੁਲੀਸ ਜਵਾਨਾਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ, ਨਜ਼ਾਇਜ਼ ਹਥਿਆਰਾਂ ਦੀ ਤਸਕਰੀ, ਸਨੈਚਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਵੱਖ-ਵੱਖ ਮੁਲਾਜ਼ਮਾਂ ਅਤੇ ਥਾਣਿਆਂ ਵਲੋਂ ਨਸ਼ਾ ਤਸਕਰਾਂ, ਨਜ਼ਾਇਜ਼ ਅਸਲ੍ਹਾ ਤਸਕਰਾਂ, ਸਨੈਚਰਾਂ ਨੂੰ ਕਾਬੂ ਕਰਕੇ ਬਰਾਮਦੀ ਕੀਤੀ ਜਾ ਰਹੀ ਹੈ।ਬਿਹਤਰ ਕਾਰਗੁਜ਼ਾਰੀ ਦਿਖਾਉਣ …
Read More »ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ- ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਪੀ.ਜੀ.ਆਰ.ਐਸ ਪੋਰਟਲ ’ਤੇ ਵੱਖ-ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ- ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ …
Read More »ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਸੁੰਦਰ ਪੰਜਾਬੀ ਲਿਖਾਈ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸ਼ਹੀਦੀ ਸਮਾਗਮ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਚਮਕੌਰ ਦੀ ਜੰਗ ਦੌਰਾਨ ਸ਼ਹੀਦ ਹੋਏ ਸਮੁੱਚੇ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮਿੱਤ ਸਿੰਘ ਤਰਨਤਾਰਨ ਰੋਡ ਵਿਖੇ `ਸਫ਼ਰ ਏ …
Read More »ਕੇਂਦਰੀ ਸਿੱਖਿਆ ਮੰਤਰੀ ਸੁਭਾਸ਼ ਸਰਕਾਰ ਵਲੋਂ ਮੰਡੇਰ ਕਲਾਂ ਵਿਖੇ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਦੌਰਾ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਵਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਵੈਨ ਅੱਜ ਹਲਕਾ ਸੁਨਾਮ ਦੇ ਪਿੰਡ ਮੰਡੇਰ ਕਲਾਂ ਵਿਖੇ ਪਹੁੰਚੀ ਇਸ ਸਮੇਂ ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਵੀ ਸ਼ਿਰਕਤ ਕੀਤੀ। ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਉਥੇ ਮੌਜ਼ੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ‘ਸ਼ਹੀਦੀ ਦਿਵਸ’ ਮਨਾਇਆ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀਅਗਵਾਈ ਹੇਠ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ, “ਸ਼ਹੀਦੀ ਦਿਵਸ” ਮਨਾਇਆ ਗਿਆ।ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੇ ਸ਼ਬਦ ਗਾਇਨ, ਧਾਰਮਿਕ ਗੀਤਾਂ ਤੇ ਕਵਿਤਾਵਾਂ ਰਾਹੀਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਜੀਵਨੀ ਅਤੇ ਸ਼ਹੀਦੀ ‘ਤੇ ਚਾਨਣਾ ਪਾਇਆ।ਇਸ ਤੋਂ …
Read More »ਚੇਤਨਾ ਪ੍ਰੀਖਿਆ ਦੇ ਸਨਮਾਨ ਸਮਾਗਮ ਮੌਕੇ 100 ਵਿਦਿਆਰਥੀਆਂ ਤੇ 50 ਅਧਿਆਪਕਾਂ ਸਨਮਾਨ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਪੰਜ਼ਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਇਕਾਈ ਸੰਗਰੂਰ ਨੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਅੱਜ ਸੰਗਰੂਰ ਵਿਖੇ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ।ਜਿਸ ਵਿੱਚ ਇਕਾਈ ਦੇ 38 ਸਕੂਲਾਂ …
Read More »