Sunday, September 8, 2024

Daily Archives: January 20, 2024

ਵੋਟਰ ਕਾਰਡ ਬਣਾਉਣ ਲਈ ਕੀਤਾ ਜਾਗਰੂਕ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਅੱਜ ਈ.ਐਮ ਡੈਮੋਂਸਟਰੇਸ਼ਨ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁੱਸਤ ਕਰਨ, …

Read More »

ਦਿਵਿਆਂਗਾਂ ਨੂੰ 22 ਜਨਵਰੀ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ।ਉਸ ਸਮੇਂ ਦੌਰਾਨ ਜਿਨਾਂ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ, ਉਨ੍ਹਾਂ ਨੂੰ ਹੁਣ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ …

Read More »

ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਜ਼ੋਮਾਟੋ ਟੀਮ ਦੇ ਮੁਲਾਜ਼ਮਾਂ ਨਾਲ ਟ੍ਰੈਫਿਕ ਸੈਮੀਨਾਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟ੍ਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟ੍ਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 15 ਜਨਵਰੀ ਤੋਂ 14 ਫਰਵਰੀ 2024 ਨੂੰ ਮੁੱਖ ਰੱਖਦਿਆਂ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਜ਼ੋਮਾਟੋ ਟੀਮ (ਰੈਸਟਰੈਂਟ ਤੋਂ ਘਰ ਅਤੇ ਹੋਰ ਸਥਾਨਾਂ ‘ਤੇ ਖਾਣਾ ਡਿਲੀਵਰੀ ਕਰਨ ਵਾਲੇ) ਕਰਮਚਾਰੀਆਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ। …

Read More »

ਗੁਰਪੁਰਬ ਸਮਾਗਮਾਂ ਦੀ ਸਮਾਪਤੀ ‘ਤੇ ਹੋਇਆ ਕਵੀ ਦਰਬਾਰ ਸਿਖ਼ਰ ਹੋ ਨਿਬੜਿਆ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਏ ਵੱਖ-ਵੱਖ ਵਿਦਿਆਰਥੀ ਮੁਕਾਬਲੇ ਉਪਰੰਤ ਸਮਾਗਮਾਂ ਦੀ ਲੜੀ ਦੀ ਸਮਾਪਤੀ ਹਰ ਸਾਲ ਦੀ ਤਰ੍ਹਾਂ ਅਦੁੱਤੀ ਕਵੀ ਦਰਬਾਰ ਨਾਲ ਹੋਈ ਜੋ ਸਮਾਗਮਾਂ ਦਾ ਸਿਖ਼ਰ ਹੋ ਨਿਬੜਿਆ।ਕਵੀ ਦਰਬਾਰ ਤੋਂ ਪਹਿਲਾਂ ਭਾਈ ਲਾਭ ਸਿੰਘ ਝਮੱਟ ਨੇ ਕਵੀਸ਼ਰੀ ਰਾਹੀਂ ਗੁਰੂ …

Read More »

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਦੀ ਵਿਸ਼ੇਸ਼ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਸਬੰਧੀ ਗਠਿਤ ਪੰਜ ਮੈਂਬਰੀ ਕਮੇਟੀ ਦੀ ਇਕੱਤਰਤਾ

ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜ਼ੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਗਈ ਪੰਜ਼ ਮੈਂਬਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ …

Read More »

ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਸਬ ਡਵੀਜ਼ਨ ਸਾਂਝ ਕੇਂਦਰ ਸੈਂਟਰਲ ਦਾ ਕੀਤਾ ਦੌਰਾ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਢਪੱਈ ਅੰਮ੍ਰਿਤਸਰ ਦੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਆਊਟਡੋਰ ਪ੍ਰੋਗਰਾਮ ਮੁਤਾਬਿਕ ਸਬ ਡਵੀਜ਼਼ਨ ਸਾਂਝ ਕੇਂਦਰ ਸੈਂਟਰਲ ਅੰਮ੍ਰਿਤਸਰ ਦਾ ਦੌਰਾ ਕਰਵਾਇਆ ਗਿਆ।ਐਸ.ਆਈ ਗੁਰਮੀਤ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਸੈਂਟਰਲ ਅੰਮ੍ਰਿਤਸਰ ਵਲੋਂ ਸਾਂਝ ਕੇਂਦਰ ਤੋਂ ਦਿੱਤੀਆਂ ਜਾ ਰਹੀਆਂ ਸਾਈਬਰ ਕ੍ਰਾਈਮ ਸੇਵਵਾਂ ਅਤੇ ਐਸ.ਆਈ ਦਲਜੀਤ ਸਿੰਘ ਐਚ.ਸੀ …

Read More »

ਦਿਲ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਰੋਗੀ ਰੱਖਣ ਆਪਣਾ ਖਾਸ ਧਿਆਨ – ਡਾ: ਕਿਰਪਾਲ ਸਿੰਘ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਲਗਾਤਾਰ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਲੋੜ ਹੈ।ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ।ਉਨ੍ਹਾਂ ਕਿਹਾ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਡਾ. …

Read More »

ਕਵੀਸ਼ਰੀ ਮੁਕਾਬਲਿਆਂ ‘ਚ ਅਕਾਲ ਅਕੈਡਮੀ ਉਭਿਆ ਦੀ ਚੜ੍ਹਤ ਰਹੀ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਸਥਾਪਨਾ ਸਮੇਂ ਪੰਜ਼ ਪਿਆਰਿਆਂ ਵਿੱਚ ਸ਼ਾਮਲ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀਸ਼ਰੀ ਗਾਇਨ ਮੁਕਾਬਲੇ ਸਥਾਨਕ ਸ਼ਹੀਦ ਭਾਈ ਹਿੰਮਤ ਸਿੰਘ ਯਾਦਗਾਰੀ ਧਰਮਸ਼ਾਲਾ ਵਿਖੇ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਾਂਝੇ ਉਪਰਾਲੇ ਅਧੀਨ ਕਰਵਾਏ ਗਏ।ਜਗਰੂਪ ਸਿੰਘ ਜੱਗੀ ਪ੍ਰਧਾਨ ਕਮੇਟੀ, …

Read More »

ਅੰਮ੍ਰਿਤਸਰ ਵਿਖੇ ਮੈਗਾ ਸਿਹਤ ਕੈਂਪ 21 ਜਨਵਰੀ ਨੂੰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਈ.ਵੀ.ਵਾਈ ਗਰੁੱਪ ਆਫ਼ ਹਸਪਤਾਲ ਵਲੋਂ ਅੰਮ੍ਰਿਤਸਰ ਸਮੇਤ ਪੰਜਾਬ ਦੇ ਆਪਣੇ ਸਾਰੇ 5 ਹਸਪਤਾਲਾਂ ਵਿੱਚ 21 ਜਨਵਰੀ ਨੂੰ ਮੁਫ਼ਤ ਮੈਗਾ ਸਿਹਤ ਕੈਂਪ ਲਗਾਇਆ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਕੈਂਪ ਗਰੁੱਪ ਦੇ ਅੰਮ੍ਰਿਤਸਰ, ਮੁਹਾਲੀ, ਖੰਨਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਹਸਪਤਾਲਾਂ ਵਿੱਚ ਸਵੇਰੇ 10.00 ਵਜੇ ਤੋਂ ਦੁਪਹਿਰ 3.00 …

Read More »