Sunday, September 8, 2024

Daily Archives: January 27, 2024

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ …

Read More »

ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਰੱਥ ਸਿੱਖ ਸੰਸਥਾ ਵਜੋਂ ਕਾਇਮ-ਦਾਇਮ ਰੱਖਣ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੁਤੰਤਰਤਾ ਸੰਗਰਾਮ ਦੀ ਮਹੱਤਤਾ ਅਤੇ ਗਣਤੰਤਰ ਦਿਵਸ-ਇਕ ਰਾਸ਼ਟਰ ਦੇ ਅਧਿਕਾਰ …

Read More »

75ਵੇਂ ਗਣਤੰਤਰ ਦਿਵਸ `ਤੇ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਸਨਮਾਨਿਤ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) –  ਫੂਡ ਸਪਲਾਈ ਇੰਸਪੈਕਟਰ ਅੰਮ੍ਰਿਤਸਰ ਜਗਵਿੰਦਰ ਸਿੰਘ ਨੂੰ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਗਾਂਧੀ ਗਰਾਊਂਡ ਵਿਖੇ ਮਨਾਏ ਗਏ 75ਵੇਂ ਗਣਤੰਤਰ ਦਿਵਸ `ਤੇ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ।

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਇਨਵੈਸਟਰ ਅਵੇਅਰਨੈਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪਲੇਸਮੈਂਟ ਸੈਲ ਵਲੋਂ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਐਸ.ਈ.ਬੀ.ਆਈ) ਅਤੇ ਨੈਸ਼ਨਲ ਸਟਾਕ ਐਕਸਚੇਂਜ ਦੇ ਸਹਿਯੋਗ ਨਾਲ ‘ਇਨਵੈਸਟਰ ਅਵੇਅਰਨੈਸ ਪ੍ਰੋਗਰਾਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਸੈਬੀ (ਐਸ.ਈ.ਬੀ.ਆਈ) ਦੇ ਐਗਜੈਕਟਿਵ ਡਾਇਰੈਕਟਰ ਐਸ.ਵੀ ਮੁਰਲੀਧਰ ਨੇ ਮੁੱਖ ਮਹਿਮਾਨ ਵਜੋਂ …

Read More »

ਖ਼ਾਲਸਾ ਕਾਲਜ ਵਿਖੇ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਡਾ. ਜਸਵਿੰਦਰ ਸਿੰਘ ਭਾਟੀਆ ਵੱਲੋਂ ਲਗਾਏ ਇਸ ਟ੍ਰੇਨਿੰਗ ਪ੍ਰੋਗਰਾਮ ਮੌਕੇ ਕਿਸਾਨਾਂ ਤੋਂ ਇਲਾਵਾ ਐਸ.ਆਰ ਗੌਰਮਿੰਟ ਕਾਲਜ ਵੂਮੈਨ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। …

Read More »

ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਕੌਂਸਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਨੇ ਲਹਿਰਾਇਆ ਤਿਰੰਗਾ ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਗਿਆ।ਪਤਵੰਤੇ ਵਿਅਕਤੀਆਂ ਅਤੇ ਆਮ ਨਗਰਿਕਾਂ ਦੀ ਮੌਜ਼ੂਦਗੀ ਵਿੱਚ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਮੈਡਮ ਪਰਮਿੰਦਰ ਕੌਰ ਬਰਾੜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ।ਪੰਜਾਬ ਪੁਲਿਸ ਦੀ ਟੁਕੜੀ ਦੁਆਰਾ ਪਰੇਡ ਕਰਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ …

Read More »

ਡੈਮੋਕਰੈਟਿਕ ਹਿਊਮਨ ਪਾਵਰ ਵਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡਣ ਦੀ ਮੁਹਿੰਮ ਆਖਰੀ ਪੜਾਅ ‘ਚ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਵਲੋਂ ਪਿਛਲੇ ਮਹੀਨੇ ਦਸੰਬਰ ਤੋਂ ਲਗਾਤਾਰ ਚਲਾਈ ਜਾ ਰਹੀ “ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ“ ਮੁਹਿੰਮ ਹੁਣ ਆਪਣੇ ਆਖਰੀ ਪੜਾਅ ‘ਚ ਪਹੁੰਚ ਚੁੱਕੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਠੰਡ ਦੇ ਦਿਨਾਂ ਵਿੱਚ ਸੰਸਥਾ ਵਲੋਂ ਵਰਕਰਾਂ ਦੇ ਸਹਿਯੋਗ ਨਾਲ ਵੱਡੀ ਗਿਣਤੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਾਲਾ ਲਾਜਪਤ ਰਾਏ ਨੂੰ ਯਾਦ ਕੀਤਾ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਭਾਰਤੀ ਅਜ਼ਾਦੀ ਸੰਗਰਾਮ ਦੀ ਉਘੀ ਸ਼ਖਸ਼ੀਅਤ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਨ ਮਨਾਇਆ ਗਿਆ।ਉਨ੍ਹਾਂ ਦਾ ਜਨਮ 28 ਜਨਵਰੀ 1865 ਨੂੰ ਪੰਜਾਬ ਵਿੱਚ ਹੋਇਆ ਸੀ।ਲਾਲਾ ਲਾਜਪਤ ਰਾਏ ਜੀ ਆਰਿਆ ਸਮਾਜ ਨਾਲ ਜੁੜ ਗਏ, ਸਮਾਜ ਅਤੇ ਕਾਨੂੰਨ ਦਾ ਅਭਿਆਸ ਕਰਨ ਤੋਂ ਇਲਾਵਾ ਉਨ੍ਹਾਂ ਨੇ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿੱਖਿਆ ਅਤੇ ਸੰਗੀਤ ਦੇ ਪ੍ਰਚਾਰ-ਪ੍ਰਸਾਰ ਦੀ ਗਤੀਵਿਧੀਆਂ ਜਾਰੀ ਰੱਖਦਿਆਂ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਜੀ.ਟੀ.ਰੋਡ ਵਿਖੇ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਆਯੋਜਿਤ ਕੀਤੀ ਗਈ।ਜਵੱਦੀ ਟਕਸਾਲ ਮੁਖੀ ਲੁਧਿਆਣਾ ਬਾਬਾ ਅਮੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ …

Read More »