Friday, October 18, 2024

Monthly Archives: January 2024

ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ‘ਬਾਗੀ ਭਵਨ’ ਸਮਰਾਲਾ ਵਿਖੇ ਸੰਗਠਨ ਦੇ ਪ੍ਰਧਾਨ ਰਿਟਾ: ਹੈਡਮਾਸਟਰ ਮੇਘ ਸਿੰਘ ਜਵੰਦਾ ਦੀ ਅਗਵਾਈ ਹੇਠ ਹੋਈ।ਨਵੇਂ ਸਾਲ ਦੀ ਪਲੇਠੀ ਮੀਟਿੰਗ ਵਿੱਚ ਪ੍ਰਧਾਨ ਜਵੰਦਾ ਨੇ ਸਾਰੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਉਮੀਦ ਕੀਤੀ ਕਿ ਨਵਾਂ ਸਾਲ ਸਭ ਲਈ ਸੁੱਖ ਵਰਤਾਵੇ।ਮੀਟਿੰਗ ਦੀ ਸ਼ੁਰੂਆਤ …

Read More »

ਲੇਖਕ ਮੰਚ (ਰਜਿ.) ਸਮਰਾਲਾ ਵਲੋਂ ਨਵੇਂ ਸਾਲ ਦੀ ਪਲੇਠੀ ਮੀਟਿੰਗ 14 ਨੂੰ

ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦੀ ਸਾਲ 2023 ਦੀ ਪਲੇਠੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਕਹਾਣੀਕਾਰ ਦਲਜੀਤ ਸਿੰਘ ਸ਼ਾਹੀ ਦੀ ਰੁਹਿਨੁਮਾਈ ਹੇਠ ਸਥਾਨਕ ਸੀਨੀ: ਸੈਕੰ: ਸਕੂਲ ਵਿਖੇ 14 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਹੋ ਰਹੀ ਹੈ।ਮੰਚ ਦੇ ਜਨਰਲ ਸਕੱਤਰ ਹਰਬੰਸ ਮਾਲਵਾ ਨੇ ਦੱਸਿਆ ਕਿ ਲੇਖਕ ਮੰਚ ਵਲੋਂ ਇਹ ਵਰ੍ਹਾ ‘ਸਾਹਿਤਕ ਵਰ੍ਹੇ’ ਵਜੋਂ …

Read More »

Amritsar Smart City Ltd presentations on various projects to IAS Officer Group 2 on Winter Study Tour

Amritsar, January 9 (Punjab Post Bureau) – IAS Officer Group 2 was on visit to Amritsar for Winter Study Tour (Bharat Darshan) from 8th Jan, 2024 to 9th Jan, 2024. Amritsar Smart City Limited gave presentations to the officers group on various project like ICCC, Water Treatment Plant, Development of UBDC canal, Multi-level-car parking,, Sports Complex, Smart Road, RAAHI project …

Read More »

ਮੇਰੇ ਲਈ ਕਾਵਿ-ਸਿਰਜਣਾ ਨਾਅਰੇਬਾਜ਼ੀ ਤੇ ਕ੍ਰਾਂਤੀ ਦੀ ਥਾਂ ਸੁਹਿਰਦ ਕਲਾਤਮਕ ਪੇਸ਼ਕਾਰੀ ਹੈ- ਅਜਾਇਬ ਸਿੰਘ ਹੁੰਦਲ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸੰਸਥਾ ਵੱਲੋਂ ਪੰਜਾਬੀ ਸਾਹਿਤ ਨਾਲ ਜੁੜੀਆਂ ਪ੍ਰਸਿੱਧ ਸ਼ਖਸ਼ੀਅਤਾਂ ਨਾਲ ਸਾਹਿਤਕ ਮਿਲਣੀ ਸੰਬੰਧਤ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 13ਵੇਂ ਭਾਗ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਸ਼ਹਿਰ ਦੇ ਪ੍ਰਸਿੱਧ ਗ਼ਜ਼ਲਗੋ ਅਤੇ ਸ਼ਰੋਮਣੀ ਪੰਜਾਬੀ ਕਵੀ ਇਨਾਮ ਜੇਤੂ ਅਜਾਇਬ ਸਿੰਘ ਹੁੰਦਲ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ ਗਿਆ।ਜਿਸ ਵਿੱਚ ਉਨ੍ਹਾਂ ਇੱਕ ਸ਼ਾਇਰ ਦੇ ਤੌਰ ‘ਤੇ …

Read More »

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੰਮ੍ਰਿਤ ਸੰਚਾਰ 12 ਜਨਵਰੀ ਨੂੰ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਹਿੱਤ ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ 12-01-2024 ਦਿਨ ਸ਼ੁਕਰਵਾਰ ਨੂੰ ਸਵੇਰੇ 11:00 ਵਜੇ ਤੋਂ ਲੈ ਕੇ ਦੁਪਹਿਰ 2:30 ਵਜੇ ਤੱਕ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਦੀਵਾਨ ਸਕੂਲਾਂ ਦੇ 500 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਨਣਗੇ।ਦੀਵਾਨ ਦੇ …

Read More »

ਨਜਾਇਜ਼ ਮਾਈਨਿੰਗ ਕਰਵਾਉਣ ਵਾਲੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ – ਜੌੜਾਮਾਜ਼ਰਾ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ …

Read More »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।ਉਨਾਂ ਨੂੰ ਅੰਡਰ ਏਜ਼ ਡਰਾਈਵਿੰਗ, ਓਵਰਲੋਡਿੰਗ, ਹੈਲਮਟ ਦੀ ਵਰਤੋਂ …

Read More »

ਕਿਸੇ ਵੀ ਤਰਾਂ ਦੀ ਨਵੀਂ ਖੋਜ਼ ਐਵਾਰਡ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦੈ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹੇ ਦੇ ਵੱਡੇ ਵਿਦਿਅਕ ਅਦਾਰਿਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ ਵੱਲੋਂ ਕਿਸੇ ਵੀ ਤਰਾਂ ਦੀ ਅਜਿਹੀ ਖੋਜ ਜੋ ਕਿ ਸਮਾਜ ਦੇ ਕੰਮ ਆ ਸਕਦੀ ਹੋਵੇ ਜਾਂ ਕਿਸੇ ਵੀ ਕਿੱਤੇ ਵਿਚ ਵਰਤੀ ਜਾ ਸਕਦੀ ਹੋਵੇ ਲਈ ‘ਗਰਾਸ ਰੂਟ …

Read More »

ਸਰਕਾਰੀ ਸਕੂਲ ਰੱਤੋਕੇ ਦੇ 25 ਬੱਚਿਆਂ ਨੇ ਰਮਾਨੁਜਨ ਟੈਸਟ ‘ਚ ਮਾਰੀ ਬਾਜ਼ੀ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਪੜ੍ਹਾਈ ਅਤੇ ਖੇਡਾਂ ਵਿੱਚ ਹਮੇਸ਼ਾਂ ਮੋਹਰੀ ਰਹਿੰਦਾ ਹੈ।ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸਹਿਵਿਦਿਅਕ ਮੁਕਾਬਲਿਆਂ ਅਤੇ ਖੇਡਾਂ ਵਿੱਚ ਵੀ ਮੱਲਾਂ ਮਾਰਦੇ ਹਨ।ਜ਼ਿਲ੍ਹਾ ਸੰਗਰੂਰ ਵਿੱਚ ਹਰ ਰਮਾਨੁਜਨ ਗਣਿਤ ਗਣਿਤ ਪ੍ਰੀਖਿਆ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਲਈ ਜਾਂਦੀ ਹੈ।ਰੱਤੋਕੇ ਦੇ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਰ ਸਾਲ ਵੱਧ ਚੜ੍ਹ ਕੇ ਭਾਗ ਲੈਂਦੇ …

Read More »