Friday, October 18, 2024

Monthly Archives: January 2024

ਅੰਮ੍ਰਿਤਸਰ-ਤਰਨ ਤਾਰਨ ਸੜ੍ਹਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਵਲੋਂ ਨੀਂਹ ਪੱਥਰ 1 ਫਰਵਰੀ ਨੂੰ – ਵਿਧਾਇਕ ਰਮਦਾਸ

70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜ੍ਹਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ ਨੂੰ ਕਰਨਗੇ।ਜਿਸ …

Read More »

ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਬਾਅਦ ਦੁਪਿਹਰ ਆਦਿੱਤਿਆ ਉੱਪਲ ਆਈ.ਏ.ਐਸ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਕੀਤਾ ਗਿਆ।ਇਸ ਤੋਂ ਬਾਅਦ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵੱਲੋਂ ਵੱਖ-ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜ਼ੂਦਾ ਸਥਿਤੀ ਬਾਰੇ …

Read More »

ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭੇਟ ਕੀਤੀ ਸ਼ਰਧਾਂਜਲੀ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਨੂੰ ਸਮਰਪਿਤ ਇਸ ਦਿਵਸ ’ਤੇ ਹਰ ਉਸ ਆਜ਼ਾਦੀ ਘੁਲਾਟੀਏ ਦੀ ਯਾਦ ’ਚ ਮੌਨ …

Read More »

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ 5 ਦਿਨਾਂ ਦਾ ਸੋਫਟ ਸਕਿਲ ਕੋਰਸ ਸ਼ੁਰੂ – ਜਿਲ੍ਹਾ ਰੋਜ਼ਗਾਰ ਅਫਸਰ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਪੰਜ ਦਿਨਾਂ ਸੋਫਟ ਸਕਿੱਲ ਕਲਾਸ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਵਿੱਚ ਕੁੱਲ 40 ਵਿਦਿਆਰਥਣਾਂ ਕੋਰਸ ਕਰ ਰਹੀਆਂ ਹਨ।ਵਿਦਿਆਰਥਣਾਂ ਨੂੰ ਕਮਿਊਨੀਕੇਸ਼ਨ ਸਕਿੱਲ, ਲਾਈਵ ਸਕਿੱਲ ਪਰਸਨੈਲਿਟੀ ਡਿਵੈਲਪਮੈਂਟ …

Read More »

ਨਵ-ਨਿਯੁੱਕਤ ਕਮਿਸ਼ਨਰ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸੇਵਾ ਮੁਹੱਈਆ ਕਰਵਾਉਣ ਦਾ ਭਰੋਸਾ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਰਪ੍ਰੀਤ ਸਿੰਘ ਆਈ.ਏ.ਐਸ ਵਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁੱਦਾ ਸੰਭਾਲ ਲਿਆ ਗਿਆ ਹੈ।ਜਿੰਨਾਂ ਦਾ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ ਤੇ ਉਪ ਮੁਖੀ ਵੀ ਇਸ ਸਮੇਂ ਹਾਜ਼ਰ ਸਨ। ਨਵ-ਨਿਯੁੱਕਤ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਗੁਰੂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ‘ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ’ ਕਿਤਾਬ ਰਲੀਜ਼

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰਲੀਜ਼ ਕੀਤੀ ਗਈ ਯਾਦਗਾਰੀ ਦਸਤਾਵੇਜ਼ੀ ਪੁਸਤਕ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਦਿਲਜੀਤ ਸਿੰਘ …

Read More »

ਜਨਮ ਦਿਨ ਮੁਬਾਰਕ – ਗੁਰਫਤਿਹ ਸਿੰਘ ਜੱਬਲ

ਅੰਮ੍ਰਿਤਸਰ, 29 ਜਨਵਰੀ (ਸੁਖਬਰਿ ਸਿੰਘ ਖੁਰਮਣੀਆਂ) – ਵਰਿੰਦਰਪਾਲ ਸਿੰਘ ਪਿਤਾ ਅਤੇ ਮਾਤਾ ਰਾਜਵਿੰਦਰ ਕੌਰ ਵਾਸੀ ਛੇਹਰਟਾ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਗੁਰਫਤਿਹ ਸਿੰਘ ਜੱਬਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

334 ਦਿਵਿਆਂਗ ਵਿਅਕਤੀਆਂ ਨੂੰ ਕਰੀਬ 45 ਲੱਖ ਦੇ ਵੰਡੇ ਸਹਾਇਕ ਉਪਕਰਣ- ਈ.ਟੀ.ਓ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਅਲਿਮਕੋ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਲੋਂ ਕਰਵਾਈ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ

ਭੀਖੀ, 29 ਜਨਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਨਰਾਇਣ ਪ੍ਰਤਿੱਭਾ ਖੋਜ਼ ਪ੍ਰੀਖਿਆ ਕਰਵਾਈ।ਜਿਸ ਵਿੱਚ ਚੌਥੀ ਤੋਂ 10ਵੀਂ ਜਮਾਤ ਦੇ 225 ਵਿਦਿਆਰਥੀਆਂ ਨੇ ਭਾਗ ਲਿਆ।ਸਥਾਨਕ ਸਕੂਲ ਤੋਂ ਇਲਾਵਾ ਸਰਵਹਿੱਤਕਾਰੀ ਵਿੱਦਿਆ ਮੰਦਰ ਬੁੱਢਲਾਡਾ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬੋਹਾ ਦੇ ਵਿਦਿਆਰਥੀ ਵੀ ਸ਼ਾਮਲ ਸਨ।ਇਹ ਪ੍ਰੀਖਿਆ ਸਰਵਹਿੱਤਕਾਰੀ ਸਿੱਖਿਆ ਸਮਿਤੀ ਜਲੰਧਰ ਵਲੋਂ ਹਰ ਸਾਲ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਵਾਏ ਕੈਮਰੇ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ‘ਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਗਿਆ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਦਫਤਰ ਵਿੱਚ ਇੰਨਾਂ ਕੈਮਰਿਆਂ ਦਾ ਸਿੱਧਾ ਪ੍ਰਸਾਰਣ ਵੇਖਿਆ ਜਾਂਦਾ ਹੈ।ਇਸ ਤੋਂ ਇਲਾਵਾ ਇੰਨਾਂ ਦੀ ਰਿਕਾਰਡਿੰਗ ਵੀ ਸਾਂਭੀ ਜਾ ਰਹੀ …

Read More »