Saturday, December 21, 2024

Daily Archives: February 6, 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪ

ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਵੱਡੀ ਗਿਣਤੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਮਹੱਤਵਪੂਰਨ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਇੱਕੋ ਦਿਨ ਵਿੱਚ 24 ਕੈਂਪ ਆਯੋਜਿਤ …

Read More »

ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੇ ਵੱਖ-ਵੱਖ ਅਹੁੱਦਿਆਂ ਲਈ 18-02-2024 ਨੂੰ ਹੋਣ ਵਾਲੀਆ ਚੋਣਾਂ ਲਈ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀਆਂ ਚੀਫ਼ ਖ਼ਾਲਸਾ ਦੀਵਾਨ ਚੋਣ ਦਫ਼ਤਰ ਵਿਖੇ ਦਾਖਲ ਕਰਵਾਏ ਗਏ।ਰਿਟਰਨਿੰਗ ਅਫ਼ਸਰ ਇੰਜੀ. ਜਸਪਾਲ ਸਿੰਘ, ਪ੍ਰੋ. ਸੁਖਬੀਰ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਅੜੀ ਨੇ ਦੱਸਿਆ ਕਿ ਪਹਿਲੀ ਧਿਰ ਵੱਲੋਂ ਪ੍ਰਧਾਨ ਦੇ ਅਹੁੱਦੇ ਲਈ ਡਾ. ਇੰਦਰਬੀਰ ਸਿੰਘ …

Read More »

ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਸੁਣੀਆਂ ਲੋਕ ਸਮੱਸਿਆਵਾਂ

ਬਾਬਾ ਬਕਾਲਾ ਸਾਹਿਬ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇਹ ਪ੍ਰਗਟਾਵਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹਲਕੇ ਵਿਚ ਲਗਾਏ …

Read More »

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਮਿਟਾਉਣਗੇ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ -ਧਾਲੀਵਾਲ

ਅਜਨਾਲਾ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿੰਨਾ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਇਹ ਦਫਤਰਾਂ ਵਿੱਚ ਆਮ ਲੋਕਾਂ ਦੀ ਹੁੰਦੀ ਖੱਜ਼ਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ਼ ਮਿਟਾ ਦੇਣਗੇ, ਕਿਉਂਕਿ ਜਦ ਲੋਕਾਂ ਦੇ ਕੰਮ ਉਨਾਂ ਦੇ ਬੂਹੇ ‘ਤੇ ਹੋਣ ਲੱਗ ਪੈਣਗੇ ਤਾਂ ਲੋਕ ਕਿਸੇ ਨੂੰ ਪੈਸੇ …

Read More »

37ਵੇਂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ ‘ਚ ਯੂਨੀਵਰਸਿਟੀ ਦੂਜੀ ਰਨਰਅੱਪ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਟੀਮਾਂ ਨੇ 37ਵੇਂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ 2023-24 ਵਿੱਚ ਦੂਜੀ ਰਨਰਅੱਪ ਪੁਜ਼ੀਸ਼ਨ ਹਾਸਲ ਕਰਕੇ ਇੱਕ ਵਾਰ ਫਿਰ ਆਪਣੀ ਛਾਪ ਛੱਡੀ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 31 ਜਨਵਰੀ ਤੋਂ 4 ਫਰਵਰੀ 2024 ਤੱਕ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੇ ਬੈਨਰ ਹੇਠ ਕਰਵਾਏ ਗਏ ਇਸ ਫੈਸਟੀਵਲ ਵਿੱਚ 18 ਭਾਗ …

Read More »

‘ਪੰਜਾਬ ਸਰਕਾਰ ਅੱਜ ਤੁਹਾਡੇ ਬੂਹੇ ’ਤੇ’ ਵਿਧਾਇਕ ਡਾ ਅਜੇ ਗੁਪਤਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਅੱਜ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਏ.ਸੀ.ਪੀ ਸੁਰਿੰਦਰ ਸਿੰਘ ਅਤੇ ਸਮੂਹ …

Read More »

ਵਿਸ਼ਾਲ ਨਗਰ ਕੀਰਤਨ ਦਾ ਪਿੰਡ ਉਭਾਵਾਲ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ

ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 97ਵੀਂ ਸਲਾਨਾ ਬਰਸੀ ਮੌਕੇ ਉਹਨਾਂ ਦੀ ਯਾਦ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ਼ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਚੀਮਾਂ ਸਾਹਿਬ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਚੋਂ ਹੁੰਦਾ ਹੋਇਆ ਪਿੰਡ ਉੱਭਾਵਾਲ ਵਿਖੇ ਪਹੁੰਚਣ ਤੇ ਗੁਲਾਬ ਦੇ ਫੁੱਲਾਂ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਵਲੋਂ ਸਲਾਨਾ ਪ੍ਰੀਖਿਆਵਾਂ ’ਚ ਬੈਠਣ ਤੋਂ ਪਹਿਲਾਂ ਜੁਗੋ ਜੁਗੋ ਅਟੱਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਗਿੱਲ …

Read More »

ਖਾਲਸਾ ਕਾਲਜ ਵੈਟਰਨਰੀ ਨੇ ਰਿਸਰਚ ਲਈ ‘ਸੀ.ਐਸ.ਆਈ.ਆਰ-ਆਈ.ਐਚ.ਬੀ.ਟੀ’ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਨੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਨੇ ਵੈਟਰਨਰੀ ਵਿਗਿਆਨ ਦੇ ਖੇਤਰ ਅਤੇ ਆਪਸੀ ਹਿੱਤ ਦੇ ਸਬੰਧਿਤ ਖੇਤਰਾਂ ’ਚ ਅਕਾਦਮਿਕ ਗਤੀਵਿਧੀਆਂ ਖੋਜ, ਸਿਖਲਾਈ ਅਤੇ ਸਹਿਯੋਗ ਲਈ ਕਾਊਂਸਿਲ ਆਫ਼ ਸਾਇੰਟਿਫਿਕ ਐਂਡ ਇੰਡਸਟਰੀਅਲ ਰਿਸਰਚ-ਇੰਸਟੀਚਿਊਟ ਆਫ਼ ਹਿਮਾਲੀਅਨ ਬਾਇਓਰੀਸੋਰਸ ਟੈਕਨਾਲੋਜੀ (ਆਈ.ਐਚ.ਬੀ.ਟੀ), ਪਾਲਮਪੁਰ (ਹਿਮਾਚਲ ਪ੍ਰਦੇਸ਼) ਨਾਲ ਸਮਝੌਤੇ’ਤੇ ਦਸਤਖ਼ਤ ਕੀਤੇ ਹਨ। ਸੀ. ਐਸ.ਆਈ.ਆਰ-ਆਈ.ਐਚ.ਬੀ.ਟੀ ਦੇ ਡਾਇਰੈਕਟਰ ਡਾ. ਸੁਦੇਸ਼ ਯਾਦਵ ਅਤੇ …

Read More »

ਮੁੱਖ ਮੰਤਰੀ ਵਲੋਂ ਐਨ.ਓ.ਸੀ ਬੰਦ ਕਰਨਾ ਸ਼ਲਾਘਾਯੋਗ ਫੈਸਲਾ – ਜੀਵਨਜੋਤ ਕੌਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਐਨ.ਓ.ਸੀ ਬੰਦ ਕਰਨ ਸਬੰਧੀ ਜੋ ਫੈਸਲਾ ਲਿਆ ਜਾ ਰਿਹਾ ਹੈ, ਉਸ ਦੀ ਜਿੰਨੀ ਸਿਫ਼ਤ ਕੀਤੀ ਜਾਵੇ ਘੱਟ ਹੈ, ਕਿਉਂਕਿ ਜਨਤਾ ਐਨ.ਓ.ਸੀ ਨੂੰ ਲੈ ਕੇ ਬਹੁਤ ਖੱਜ਼ਲ ਹੋ ਰਹੀ ਸੀ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਅੱਜ ਜਿਉਂ ਹੀ ਮੁੱਖ ਮੰਤਰੀ ਮਾਨ ਨੇ ਸੋਸ਼ਲ …

Read More »