ਅੰਮ੍ਰਿਤਸਰ, 4 ਫਰਵਰੀ (ਸੁਲ਼ਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਦੇ ਆਦੇਸ਼ਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਫਰਵਰੀ ਦਿਨ ਸੋਮਵਾਰ ਸਵੇਰੇ 9.30 ਵਜੇ ਜੰਡਿਆਲਾ ਗੁਰੂ ਵਿਖੇ ਪਲੇਸਮੈਂਟ, ਸਵੈ-ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਜਾਣਾ ਹੈ।ਇਸ ਵਿੱਚ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ ਜਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਅਤੇ ਪੰਜਾਬ …
Read More »Monthly Archives: February 2024
ਕਮਿਸ਼ਨਰ ਪੁਲਿਸ ਨੇ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਨੂੰ ਲਾਇਆ ਤਰੱਕੀ ਦਾ ਸਟਾਰ
ਅੰਮ੍ਰਿਤਸਰ, 4 ਫਰਵਰੀ ( ਸੁਖਬੀਰ ਸਿੰਘ) – ਥਾਣਾ ਈ ਡਵੀਜ਼ਨ ਅੰਮ੍ਰਿਤਸਰ ਸਿਟੀ ਵਿਖੇ ਤਾਇਨਾਤ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਨੂੰ ਇੰਸਪੈਕਟਰ ਰੈਂਕ ਦੀ ਤਰੱਕੀ ਮਿਲਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਉਂੇਦੇ ਹੋਏ।ਇਸ ਸਮੇਂ ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਅਤੇ ਡੀ.ਸੀ.ਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਆਲਮ ਵਿਜੇ ਸਿੰਘ ਵੀ ਮੌਜ਼ੂਦ ਸਨ।
Read More »ਟਰੈਫਿਕ ਐਜੂਕੇਸ਼ਨ ਸੈਲ ਨੇ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਮਨਾਏ ਜਾ ਰਹੇ ਨੈਸ਼ਨਲ ਰੋਡ ਸੇਫਟੀ ਮਹੀਨੇ ਨੂੰ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਸ਼ਿਵਾਲਾ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਲਗਾ ਕੇ ਸਕੂਲ ਦੇ ਬੱਚਿਆਂ ਨੂੰ …
Read More »ਸਾਬਕਾ ਫੌਜੀਆਂ ਤੇ ਵੀਰ ਨਾਰੀਆਂ ਦੇ ਮਸਲਿਆਂ ਸਬੰਧੀ ਖਾਸਾ ਛਾਉਣੀ ਵਿਖੇ ‘ਵੈਟਰਨ ਰੈਲੀ’ 10 ਫਰਵਰੀ ਨੂੰ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਭਾਰਤੀ ਫੌਜ ਦੇ ਸਾਬਕਾ ਜਵਾਨਾਂ, ਅਧਿਕਾਰੀਆਂ ਤੇ ਵੀਰ ਨਾਰੀਆਂ ਨਾਲ ਸਬੰਧਤ ਕਿਸੇ ਵੀ ਤਰਾਂ ਮਸਲੇ ਹੱਲ ਕਰਨ ਲਈ ਭਾਰਤੀ ਫੌਜ ਨਾਲ ਮਿਲ ਕੇ 10 ਫਰਵਰੀ ਨੂੰ ਖਾਸਾ ਛਾਉਣੀ ਵਿਖੇ ਵੈਟਰਨ ਰੈਲੀ ਕੀਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਵਿੱਚ ਸਾਬਕਾ ਫੌਜੀਆਂ ਦੇ ਹਰ ਤਰਾਂ ਦੇ ਮੁੱਦੇ ਵਿਚਾਰਕੇ ਹੱਲ ਕੀਤੇ …
Read More »ਦਿਵਿਆਂਗ ਵੋਟਰ ਸਕਸ਼ਮ ਐਪ ਰਾਹੀਂ ਮਿਲਣ ਵਾਲੀ ਸਹੂਲਤਾਂ ਦੀ ਲੈ ਸਕਦੇ ਹਨ ਜਾਣਕਾਰੀ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਦਿਵਯਾਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਮੁਨੀਟਰਿੰਗ ਕਮੇਟੀ ਫ਼ਾਰ ਅਸੈਸੀਬਲ ਇਲੈਕਸ਼ਨ ਦੀ ਮੀਟਿੰਗ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੋਡਲ ਅਫ਼ਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਨੇ ਕਿਹਾ ਹੈ …
Read More »ਡਾ. ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਹੁਣ 6 ਪਾਕਿਸਤਾਨੀ ਨੌਜਵਾਨਾਂ ਨੂੰ ਮਿਲਿਆ ਜੀਵਨ ਦਾਨ
ਮੈਂ ਲਹੂ ਦਾ ਰੰਗ ਲਾਲ ਵੇਖਦਾ ਹਾਂ ਨਾ ਕਿ ਜਾਤ, ਧਰਮ,ਰੰਗ ਜਾਂ ਨਸਲ – ਡਾ. ਓਬਰਾਏ ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ) – ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ `ਸਰਬਤ ਦਾ ਭਲਾ` ਸੰਕਲਪ `ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਹੁਣ ਜਲੰਧਰ …
Read More »ਗੁ. ਸ੍ਰੀ ਸੰਤੋਖਸਰ ਸਾਹਿਬ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਾਈਆਂ ਸਕ੍ਰੀਨਾਂ ਤੁਰੰਤ ਹਟਾਈਆਂ ਜਾਣ -ਐਡਵੋਕੇਟ ਧਾਮੀ
ਅੰਮ੍ਰਿਤਸਰ, 3 ਫ਼ਰਵਰੀ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਹੋਰ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜੋ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦਾ ਯਤਨ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ …
Read More »ਸੰਗਤਪੁਰਾ ਵਿਖੇ ਮਾਤਾ ਹਰਦੇਈ ਕੌਰ ਸ. ਨੱਥਾ ਸਿੰਘ ਚੈਰੀਟੇਬਲ ਟਰੱਸਟ ਦਾ ਉਦਘਾਟਨ
ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਦੀਆਂ ਔਰਤਾਂ ਨੂੰ ਖੁਦਮੁਖਤਿਆਰ ਬਣਾਉਣ ਦੀ ਮਨਸਾ ਨਾਲ ਲੋਕ ਭਲਾਈ ਸਕੀਮਾ ਅਧੀਨ ਵੱਖ-ਵੱਖ ਟਰੱਸਟਾਂ ਵਲੋਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।ਇਸੇ ਸੰਦਰਭ ਵਿੱਚ ਅੱਜ ਇਥੋਂ ਨਜਦੀਕੀ ਪਿੰਡ ਸੰਗਤਪੁਰਾ ਵਿਖੇ ਹੁਨਰ ਵਿਕਾਸ ਕੇਂਦਰ, ਮਾਤਾ ਹਰਦੇਈ ਕੌਰ ਸ. ਨੱਥਾ ਸਿੰਘ ਚੈਰੀਟੇਬਲ ਟਰੱਸਟ (ਰਜਿ:) ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ।ਟਰੱਸਟ ਦੇ ਚੇਅਰਮੈਨ ਮਨਮੋਹਣ ਸਿੰਘ ਨੇ ਦੱਸਿਆ …
Read More »ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਚੋਣਾਂ ਲਈ ਭਾਈ ਵੀਰ ਸਿੰਘ ਜੀ ਦੀ ਸੋਚ ਨੂੰ ਸਮਰਪਿਤ ਗਰੁੱਪ ਵੱਲੋਂ ਉਮੀਦਵਾਰਾਂ ਦਾ ਐਲਾਨ
ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਚੋਣਾਂ ਲਈ ਦੀਵਾਨ ਦੇ ਮੋਢੀ ਰਤਨਾਂ ਵਿਚ ਸ਼ਾਮਲ ਭਾਈ ਵੀਰ ਸਿੰਘ ਜੀ ਦੀ ਸੋਚ ਨੂੰ ਸਮਰਪਿਤ ਡਾ: ਨਿੱਜਰ ਦੇ ਗਰੁੱਪ ਵੱਲੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਦੀਵਾਨ ਦੇ …
Read More »ਖ਼ਾਲਸਾ ਕਾਲਜ ਨੂੰ ਨੈਕ ਨੇ ਪ੍ਰਦਾਨ ਕੀਤਾ ਏ-ਪਲੱਸ ਗ੍ਰੇਡ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ, ਬੰਗਲੌਰ ਵਲੋਂ ਏ-ਪਲੱਸ ਗ੍ਰੇਡ ਨਾਲ ਨਿਵਾਜ਼ਿਆ ਗਿਆ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਅਤੇ ਸਟਾਫ਼ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ …
Read More »