7 ਮਈ ਤੋਂ ਹੋਵੇਗੀ ਨਾਮਜ਼ਦਗੀਆਂ ਦੀ ਸ਼ੁਰੂਆਤ ਤੇ ਵੋਟਾਂ ਪੈਣਗੀਆਂ 1 ਜੂਨ ਨੂੰ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਜਿਲ੍ਹੇ ਵਿੱਚ 1967466 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ।ਉਨਾਂ ਦੱਸਿਆ ਕਿ ਵੋਟਾਂ ਬਨਾਉਣ ਦਾ ਕੰਮ ਨਾਮਜ਼ਦਗੀਆਂ ਤੋਂ ਸੱਤ …
Read More »Daily Archives: March 16, 2024
ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ ਪ੍ਰਿੰਟਿੰਗ ਪ੍ਰੈਸਾਂ ਛਾਪਣ ਸਮੱਗਰੀ – ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ ਘਣਸ਼ਾਮ ਥੋਰੀ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿਟਿੰਗ ਪ੍ਰੈਸਾਂ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਚੋਣ ਜ਼ਾਬਤੇ ਬਾਬਤ ਵਿਸਥਾਰ ਵਿਚ ਜਾਣੂ ਕਰਵਾਉਂਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ ਦੀ ਹਦਾਇਤ ਕੀਤੀ।ਉਨਾਂ ਕਿਹਾ ਕਿ ਕੋਈ ਵੀ ਧਿਰ ਹਦਾਇਤਾਂ ਦੀ ਉਲੰਘਣਾ …
Read More »ਈ.ਟੀ.ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਦੇ ਕੰਮਾਂ ਦੀ ਕੀਤੀ ਸ਼ੁਰੂਆਤ
ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ।ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ …
Read More »ਗੁਰਦੁਆਰਾ ਮੋਤੀ ਨਗਰ ਵਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ 15 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖ ਜਰਨੈਲਾਂ ਵਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੂੰ ਸਮਰਪਿਤ ਦਿੱਲੀ ਫਤਿਹ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਲੋਂ ਮਨਾਇਆ ਗਿਆ। ਇਸ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਬੀਬੀ ਪੁਸ਼ਪਿੰਦਰ ਕੌਰ ਖਾਲਸਾ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦਾ ਗਾਇਨ ਕਰਕੇ ਸਿੱਖ ਇਤਿਹਾਸ ਸੰਗਤਾਂ ਸਾਹਮਣੇ ਪੇਸ਼ ਕੀਤਾ।ਭਾਈ ਵਾਹਿਗੁਰੂ ਸਿੰਘ …
Read More »ਗਾਇਕ ਕੁਲਵੰਤ ਉੱਪਲੀ ਨੂੰ ਗਹਿਰਾ ਸਦਮਾ, ਮਾਤਾ ਸੁਰਜੀਤ ਕੌਰ ਉੱਪਲੀ ਦਾ ਦੇਹਾਂਤ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਮੰਚ ਸੰਚਾਲਕ ਅਤੇ ਗਾਇਕ ਉੱਪਲੀ ਸੰਗਰੂਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਐਨ.ਐਚ.ਪੀ.ਸੀ ਅਤੇ ਸਲਾਈਟ ਵਿਚਕਾਰ ਹੋਇਆ ਸਮਝੌਤਾ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਐਨ.ਐਚ.ਪੀ.ਸੀ ਦੇ ਚੰਡੀਗੜ੍ਹ ਖੇਤਰੀ ਦਫਤਰ ਵਿਖੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਅਤੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਲੌਂਗੋਵਾਲ ਵਿਚਕਾਰ ਐਮ.ਓ.ਯੂ `ਤੇ ਹਸਤਾਖਰ ਕੀਤੇ ਗਏ ਹਨ।ਸਲਾਇਟ ਦੇ ਡਾਇਰੈਕਟਰ ਪ੍ਰੋ. ਮਣੀ ਕਾਂਤ ਪਾਸਵਾਨ ਨੇ ਐਨ.ਐਚ.ਪੀ.ਸੀ ਦੇ ਕਾਰਜ਼ਕਾਰੀ ਨਿਰਦੇਸ਼ਕ ਨਿਰਮਲ ਸਿੰਘ ਅਤੇ ਇੰਡ. ਦੇ ਡਾਇਰੈਕਟਰ ਡਾ. ਅਮਿਤ ਕਾਂਸਲ, ਪ੍ਰੋ. ਸੁਰਿੰਦਰ ਸਿੰਘ ਡੀਨ (ਆਰ.ਐਂਡ.ਸੀ), ਹਰੀ ਮੋਹਨ ਅਰੋੜਾ …
Read More »ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ
ਕੈਦੀਆਂ ਨਾਲ ਬਿਤਾਏ ਪਲ ਅਤੇ ਸੁਣੀਆਂ ਸਮੱਸਿਆਵਾਂ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ।ਇਸ ਫੇਰੀ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ, ਜਿਥੋਂ ਜੇਲ੍ਹ ਦੇ ਕੈਦੀਆਂ ਨੂੰ …
Read More »ਖ਼ਾਲਸਾ ਕਾਲਜ ਵਿਖੇ ‘ਵਖਰੇਵਿਆਂ ਰਾਹੀਂ ਸਮਾਨਤਾ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਲੀਟੀਕਲ ਸਾਇੰਸ ਸੁਸਾਇਟੀ ਅਤੇ ਰੋਟਰੈਕਟ ਕਲੱਬ ਵੱਲੋਂ ਸਾਂਝੇ ਤੌਰ ’ਤੇ ‘ਵਖਰੇਵਿਆਂ ਰਾਹੀਂ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਇਸ ਵਿਸ਼ੇਸ਼ ਲੈਕਚਰ ’ਚ ਗੁਰੁ ਨਾਨਕ ਦੇਵ ਯੂਨੀਵਰਸਿਟੀ ਸਮਾਜ ਸ਼ਾਸਤਰ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਗੁਰਪ੍ਰੀਤ ਬੱਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ …
Read More »ਐਮ.ਪੀ ਸਿਮਰਨਜੀਤ ਸਿੰਘ ਮਾਨ ਵਲੋਂ ਵਾਲੀਬਾਲ ਗਰਾਉਂਡ ਦਾ ਉਦਘਾਟਨ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਦੀਦਾਰਗੜ੍ਹ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਉਦੇਸ਼ ਤਹਿਤ ਐਮ.ਪੀ ਕੋਟੇ ਦੀ ਗਰਾਂਟ ਨਾਲ ਬਣ ਕੇ ਤਿਆਰ ਹੋਈ ਵਾਲੀਬਾਲ ਗਰਾਉਂਡ ਦਾ ਉਦਘਾਟਨ ਕੀਤਾ ਗਿਆ।ਇਸ ਦੌਰਾਨ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਵਲੋਂ ਐਮ.ਪੀ ਸੰਗਰੂਰ …
Read More »ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ …
Read More »