Friday, October 18, 2024

Monthly Archives: March 2024

ਲੋਕ ਸਭਾ ਦੀਆਂ 400 ਤੋਂ ਵਧੇਰੇ ਸੀਟਾਂ ‘ਤੇ ਇਤਿਹਾਸਕ ਜਿੱਤ ਹਾਸਲ ਕਰੇਗੀ ਭਾਜਪਾ – ਛੀਨਾ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ‘ਚ 543 ਉਮੀਦਵਾਰਾਂ ਦੀ ਚੋਣ ਲਈ 18ਵੀਂ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਕਰਵਾਈਆਂ ਜਾਣਗੀਆਂ ਅਤੇ ਮੋਦੀ ਸਰਕਾਰ ਦੀਆਂ ਲੋਕਪੱਖੀ ਅਤੇ ਵਿਕਾਸ ਸਬੰਧੀ ਨੀਤੀਆਂ ਦੇ ਮੱਦੇਨਜ਼ਰ ਲੋਕ ਭਾਰਤੀ ਜਨਤਾ ਪਾਰਟੀ ਦੇ 400 ਤੋਂ ਵਧੇਰੇ ਉਮੀਦਵਾਰਾਂ ਨੂੰ ਜਿਤਾ ਕੇ ਇਕ ਵੱਡੀ ਜਿੱਤ ਇਤਿਹਾਸ ਦੇ ਪੰਨ੍ਹਿਆਂ ‘ਤੇ ਸੁਨਿਹਰੇ ਅੱਖਰਾਂ ਨਾਲ ਦਰਜ਼ …

Read More »

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਗਤਕਾ ਮੁਕਾਬਲੇ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਮੇਂ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਗਤਕਾ ਮੁਕਾਬਲੇ ਕਰਵਾਏ ਗਏ। ਇਸ ਵਿੱਚ ਲਗਭਗ 20 ਗਤਕਾ ਟੀਮਾਂ ਅਮਿਤੋਜ ਗਤਕਾ …

Read More »

ਮੋਦੀ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਦੁਸ਼ਮਣਾਂ ਵਰਗਾ ਸਲੂਕ – ਅੰਮ੍ਰਿਤਾ ਵੜਿੰਗ

ਭੀਖੀ, 17 ਮਾਰਚ (ਜ਼ਿੰਦਲ) – ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਾ ਲਿਖਤੀ ਵਾਅਦਾ ਕਰਕੇ ਮੁਕਰਨ ਵਾਲੀ ਮੋਦੀ ਸਰਕਾਰ, ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨਾਂ ਨਾਲ ਦੁਸ਼ਮਣਾ ਵਰਗਾ ਸਲੂਕ ਕਰ ਰਹੀ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਜ਼ਬਰ ਢਾਹ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ `ਨੁੱਕੜ ਨਾਟਕ`

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਪੀ.ਜੀ ਪੰਜਾਬੀ ਵਿਭਾਗ ਦੁਆਰਾ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਸੰਦਰਭ ਵਿੱਚ ਸੁਰਜੀਤ ਪਾਤਰ ਦੀਆਂ ਕਵਿਤਾਵਾਂ `ਤੇ ਅਧਾਰਿਤ `ਭਾਸ਼ਾ ਵਹਿੰਦਾ ਦਰਿਆ` ਵਿਸ਼ੇ ‘ਤੇ ਇੱਕ ਪਾਤਰੀ ਨੁੱਕੜ ਨਾਟਕ ਕਰਵਾਇਆ ਗਿਆ।ਨਾਟਕ ਦੇ ਮੁੱਖ ਪਾਤਰ ਪ੍ਰਿਤਪਾਲ ਸਿੰਘ (ਭਗਤ ਨਾਮਦੇਵ ਜੀ.ਥੀਏਟਰ ਸੁਸਾਇਟੀ ਘੁਮਾਣ ਗੁਰਦਾਸਪੁਰ) ਨੇ ਆਪਣੀ ਅਦਾਕਾਰੀ ਰਾਹੀਂ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਦਾ ਸਨਮਾਨ

ਅੰਮ੍ਰਿਤਸਰ, 17 ਮਾਰਚ (ਦੀਪ ਦਵਿੰਦਰ ਸਿੰਘ) – ਭਾਈ ਵੀਰ ਸਿੰਘ ਨਿਵਾਸ ਅਸਥਾਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਅੰਮ੍ਰਿਤਸਰ ਅਤੇ ਮਾਣ ਪੰਜਾਬੀਆਂ ਦੇ ਮੰਚ ਵਲੋਂ ਪੰਜਾਬੀ ਲੇਖਿਕਾ ਸੁਰਿੰਦਰ ਸਰਾਏ ਦੀ ਕਾਵਿ-ਪੁਸਤਕ “ਰੂਹਾਂ ਦਾ ਸੰਗੀਤ” ਦੇ ਲੋਕ ਅਰਪਣ ਸਮੇਂ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੂੰ ਸਨਮਾਨਿਤ ਕਰਦੇ ਹੋਏ ਜਿਲ੍ਹਾ ਭਾਸ਼ਾ ਅਫਸਰ ਡਾ. ਪਰਮਜੀਤ ਸਿੰਘ …

Read More »

ਅੰਮ੍ਰਿਤਸਰ ‘ਚ ਇਸ ਵਾਰ 19.68 ਲੱਖ ਵੋਟਰ ਆਪਣੇ ਵੋਟ ਹੱਕ ਦੀ ਕਰਨਗੇ ਵਰਤੋਂ- ਡਿਪਟੀ ਕਮਿਸ਼ਨਰ

7 ਮਈ ਤੋਂ ਹੋਵੇਗੀ ਨਾਮਜ਼ਦਗੀਆਂ ਦੀ ਸ਼ੁਰੂਆਤ ਤੇ ਵੋਟਾਂ ਪੈਣਗੀਆਂ 1 ਜੂਨ ਨੂੰ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਜਿਲ੍ਹੇ ਵਿੱਚ 1967466 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ।ਉਨਾਂ ਦੱਸਿਆ ਕਿ ਵੋਟਾਂ ਬਨਾਉਣ ਦਾ ਕੰਮ ਨਾਮਜ਼ਦਗੀਆਂ ਤੋਂ ਸੱਤ …

Read More »

ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ ਪ੍ਰਿੰਟਿੰਗ ਪ੍ਰੈਸਾਂ ਛਾਪਣ ਸਮੱਗਰੀ – ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ ਘਣਸ਼ਾਮ ਥੋਰੀ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿਟਿੰਗ ਪ੍ਰੈਸਾਂ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਚੋਣ ਜ਼ਾਬਤੇ ਬਾਬਤ ਵਿਸਥਾਰ ਵਿਚ ਜਾਣੂ ਕਰਵਾਉਂਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣ ਦੀ ਹਦਾਇਤ ਕੀਤੀ।ਉਨਾਂ ਕਿਹਾ ਕਿ ਕੋਈ ਵੀ ਧਿਰ ਹਦਾਇਤਾਂ ਦੀ ਉਲੰਘਣਾ …

Read More »

ਈ.ਟੀ.ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ।ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ …

Read More »

ਗੁਰਦੁਆਰਾ ਮੋਤੀ ਨਗਰ ਵਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ 15 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖ ਜਰਨੈਲਾਂ ਵਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੂੰ ਸਮਰਪਿਤ ਦਿੱਲੀ ਫਤਿਹ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਲੋਂ ਮਨਾਇਆ ਗਿਆ। ਇਸ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਬੀਬੀ ਪੁਸ਼ਪਿੰਦਰ ਕੌਰ ਖਾਲਸਾ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦਾ ਗਾਇਨ ਕਰਕੇ ਸਿੱਖ ਇਤਿਹਾਸ ਸੰਗਤਾਂ ਸਾਹਮਣੇ ਪੇਸ਼ ਕੀਤਾ।ਭਾਈ ਵਾਹਿਗੁਰੂ ਸਿੰਘ …

Read More »

ਗਾਇਕ ਕੁਲਵੰਤ ਉੱਪਲੀ ਨੂੰ ਗਹਿਰਾ ਸਦਮਾ, ਮਾਤਾ ਸੁਰਜੀਤ ਕੌਰ ਉੱਪਲੀ ਦਾ ਦੇਹਾਂਤ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਮੰਚ ਸੰਚਾਲਕ ਅਤੇ ਗਾਇਕ ਉੱਪਲੀ ਸੰਗਰੂਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »