Friday, May 17, 2024

Monthly Archives: April 2024

ਯਾਦਗਾਰ ਹੋ ਨਿਬੜਿਆ 23ਵਾਂ ਰਾਸ਼ਟਰੀ ਰੰਗਮੰਚ ਉਤਸਵ 2024

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਦਸਵੇਂ ਤੇ ਆਖਰੀ ਦਿਨ ਰੰਗਮੰਚਕਾਰੀ ਮਲਟੀਕਲਚਰਲ ਥੀਏਟਰ ਗਰੁੱਪ ਮੈਲਬੋਰਨ ਆਸਟੇ੍ਰਲੀਆ ਦੀ ਟੀਮ ਵਲੋਂ ਕੇਵਲ ਧਾਲੀਵਾਲ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਨਾਟਕ ‘ਮਹਾਰਾਣੀ ਜਿੰਦਾ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ …

Read More »

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਵਿਖੇ ਨਾਰਥ-ਜ਼ੋਨ ਪੈਡੀਕ੍ਰਿਟੀਕੋਨ 2024 ਕਾਨਫਰੰਸ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਆਈਏਪੀ ਇੰਟੈਂਸਿਵ ਕੇਅਰ ਚੈਪਟਰ ਇੰਡੀਆਂ ਅਤੇ ਆਈ.ਏ.ਪੀ ਇੰਟੈਂਸਿਵ ਕੇਅਰ ਚੈਪਟਰ ਪੰਜਾਬ ਦੇ ਸਹਿਯੋਗ ਨਾਲ 26 ਤੋਂ 28 ਅਪ੍ਰੈਲ, 2024 ਤੱਕ “ਪਹਿਲੀ ਨਾਰਥ ਜ਼ੋਨ ਪੈਡੀਕ੍ਰਿਟੀਕੋਨ 2024” ਦੀ ਮੇਜ਼ਬਾਨੀ ਕੀਤੀ। “ਇੰਪਰੂਵਿੰਗ ਕ੍ਰਿਟੀਕਲ ਕੇਅਰ: ਬੇਸਿਕ ਐਂਡ ਬੀਓਂਡ” ਵਿਸ਼ੇ ਤੇ ਸੰਬਧਤ ਇਸ ਸਮਾਗਮ ਵਿੱਚ ਵਿਸ਼ਵ ਪ੍ਰਸਿੱਧ ਇੰਟੈਂਸਿਵਿਸਟ ਅਤੇ …

Read More »

ਵਿਸ਼ਵ ਨ੍ਰਿਤ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਦਾ ਆਗਾਜ਼ ਸ਼੍ਰੋਮਣੀ ਨਾਟਕਾਰ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਡਾ. ਰਸ਼ਮੀ ਨੰਦਾ, ਅੰਜ਼ਨਾ ਸੇਠ, ਜਤਿੰਦਰ ਕੌਰ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ।ਅੰਮ੍ਰਿਤਸਰ ਸ਼ਹਿਰ ਦੇ ਨਾਮਵਾਰ ਸਕੂਲਾਂ ਦੇ 70 ਤੋਂ …

Read More »

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਹਰਦੇਵ ਸਿੰਘ, ਸੁਪਰਵਾਈਜ਼ਰ ਤਰਸੇਮ ਸਿੰਘ, ਨਰਿੰਦਰ ਸਿੰਘ, ਪ੍ਰਚਾਰਕ ਜਸਬੀਰ ਸਿੰਘ, ਜਸਵੰਤ ਸਿੰਘ ਹੈਲਪਰ ਤੇ ਸ਼ਮਸ਼ੇਰ ਸਿੰਘ ਸੇਵਾਦਾਰ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ …

Read More »

ਖਾਲਸਾ ਕਾਲਜ ਵਿਖੇ ਮੈਨੇਜਮੈਂਟ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਾਤਾਵਰਣ ਜਾਗਰੂਕਤਾ ਪ੍ਰਤੀਯੋਗਤਾ ਕਰਵਾਈ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਈਕੋ-ਕਲੱਬ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਦੇ ਮਕਸਦ ਤਹਿਤ ‘ਕੁਦਰਤ ਦੇ ਆਰਕੀਟੈਕਟ: ਇਕ ਕਲਾ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਮੁਕਾਬਲੇ ’ਚ ਐਜ਼ੂਕੇਸ਼ਨ ਕਾਲਜਾਂ ਅਤੇ ਸਕੂਲਾਂ ਤੋਂ ਕਰੀਬ 58 …

Read More »

ਖਾਲਸਾ ਕਾਲਜ ਨੂੰ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਮਿਲਿਆ ਪਹਿਲਾ ਸਥਾਨ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੂੰ ‘ਐਜ਼ੂਕੇਸ਼ਨ ਵਰਲਡ ਇੰਡੀਆ ਹਾਇਰ ਐਜ਼ੂਕੇਸ਼ਨ’ ਰੈਂਕਿੰਗਜ਼-2024 ਦੁਆਰਾ ਐਲਾਨੀ ਗਈ ਰੈਂਕਿੰਗ ’ਚ ਲਗਾਤਾਰ ਤੀਜੇ ਸਾਲ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਦੀ ਉਕਤ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ …

Read More »

ਭੁਲਰਹੇੜੀ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਅੱਠਵੀਂ ਦੀ ਮੈਰਿਟ ‘ਚ ਸਥਾਨ

ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਦੇ ਨਤੀਜਿਆਂ ਵਿਚੋਂ ਸ਼ਹੀਦ ਮੇਜ਼ਰ ਸਿੰਘ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਭੁੱਲਰਹੇੜੀ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਪੰਜਾਬ ਵਿਚੋਂ 589/600 ਪ੍ਰਾਪਤ ਕਰਕੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਕਲਾਸ ਇੰਚਾਰਜ ਤਰੁਨਦੀਪ ਕੋਰ ਵਲੋਂ ਵਿਦਿਆਰਥਣ …

Read More »