Saturday, July 27, 2024

Daily Archives: April 1, 2024

ਮਹਾਂਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਨੂੰ ਸਮਰਪਿਤ ਵਿਸ਼ੇਸ਼ ਹਵਨ-ਯੱਗ ਦਾ ਆਯੋਜਨ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵਿਖੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਨੂੰ ਸਮਰਪਿਤ ਵਿਸ਼ੇਸ਼ ਹਵਨ-ਯੱਗ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਨੇ ਮੁੱਖ ਜਜਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ: ਪੁਸ਼ਪਿੰਦਰ ਵਾਲੀਆ ਨੇ ‘ਸਰਵੇ ਭਵੰਨਤੁ ਸੁਖਿਨਾਹ’ ਦੇ ਜੈਕਾਰੇ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ …

Read More »

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਆਯੋਜਿਤ

ਅੰਮ੍ਰਿਤਸਰ, ਅਪ੍ਰੈਲ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਛੋਟਾ ਘੱਲੂਘਾਰਾ (ਕਾਹੂੰਨਵਾਨ ਛੰਭ) ਅਤੇ ਮਾਤਾ ਸੁੰਦਰ ਕੌਰ ਜੀ ਦੇ ਪਾਵਨ ਪਵਿੱਤਰ ਸ਼ਹੀਦੀ ਅਸਥਾਨਾਂ ਦੇ ਦਰਸ਼ਨਾਂ ਲਈ ਅੱਜ ਜੱਥਾ ਰਵਾਨਾ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਆਦੇਸ਼ਾਂ ਅਨੁਸਾਰ ਕਰਵਾਈ ਗਈ ਇਸ ਯਾਤਰਾ ਦਾ ਮੁੱਖ ਮੰਤਵ ਸੰਗਤਾਂ ਨੂੰ ਸਿੱਖਾਂ ਦੇ ਕੁਰਬਾਨੀਆਂ …

Read More »

ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਨੇ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ

ਭੀਖੀ, 1 ਅਪ੍ਰੈਲ (ਕਮਲ ਜ਼ਿੰਦਲ) – ਜਿਲਾ ਸਿੱਖਿਆ ਅਫਸਰ (ਸੈ.ਸਿ.) ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ।ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਛੇਵੀਂ ਜਮਾਤ ਵਿਚੋਂ ਦਿਲਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ, ਨੇ 93.5% ਅੰਕ ਪ੍ਰਾਪਤ ਕੀਤੇ, ਗੁਰਜੋਤ ਸਿੰਘ ਪੁੱਤਰ ਗੁਰਤੇਜ ਸਿੰਘ ਨੇ 93% ਅੰਕ, ਦਿਲਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ …

Read More »

ਡੀ.ਏ.ਵੀ ਇੰਟਰਨੈੈਸ਼ਨਲ ਸਕੂਲ ‘ਚ ਨਵੇਂ ਸੈਸ਼ਨ ਦੇ ਸ਼ੁਭਆਰੰਭ ‘ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਨਵੇਂ ਸਾਲ ਦਾ ਸ਼ੁਭਆਰੰਭ ਵਿਸ਼ੇਸ਼ ਹਵਨ ਯੱਗ ਨਾਲ ਹੋਇਆ।ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਵਨ ਦੀ ਪਵਿੱਤਰ ਅਗਨੀ ਵਿੱਚ ਵੈਦਿਕ ਮੰਗਲ ਉਚਾਰਨ ਕਰਕੇ ਆਹੂਤੀਆਂ ਅਰਪਿਤ ਕੀਤੀਆਂ।ਪਰਮਾਤਮਾ ਅੱਗੇ ਮਾਨਵਤਾ ਦੇ ਕਲਿਆਣ ਅਤੇ ਵਿਦਿਆਰਥੀਆਂ ਦੇ ਵਿਦਿਅਕ ਵਿਕਾਸ ਦੀਆਂ ਕਾਮਨਾ ਕੀਤੀ ਗਈ।ਭਜਨਾਂ ਦੇ ਗਾਇਨ ਨਾਲ ਵਾਤਾਵਰਣ ਪਵਿੱਤਰ ਹੋ ਗਿਆ।ਪ੍ਰਿੰਸੀਪਲ ਡਾ. …

Read More »

ਸੈਨਿਕ ਭਲਾਈ ਦਫਤਰ ਵਿਖੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵੱਲੋਂ ਪੈਨਸ਼ਨਾਂ ਦਾ ਹੱਲ 2 ਤੋਂ 5 ਅਪ੍ਰੈਲ ਤੱਕ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵੱਲੋਂ 2 ਤੋਂ 5 ਅਪ੍ਰੈਲ ਨੂੰ ਇਸ ਦਫਤਰ ਵਿਖੇ ਟੀਮ ਸਿੱਖ ਲਾਈਟ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਸੁਣੇਗੀ ਅਤੇ ਉਨਾਂ ਨੂੰ ਹੱਲ ਕਰਨ ਲਈ ਆਪਣੇ ਰਿਕਾਰਡ ਦਫਤਰ ਨੂੰ ਲਿਖੇਗੀ।ਸਿੱਖ ਲਾਈਟ …

Read More »

ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ ਮਾਨਾਂਵਾਲਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਕਰਵਾਇਆ ਗਿਆ।ਜਿਲ੍ਹਾ ਪੱਧਰੀ ਪੀ.ਡਬਲਿਊ.ਡੀ.ਕਮੇਟੀ ਮੈਂਬਰ ਧਰਮਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸਭ ਨੂੰ ਇਸ …

Read More »

ਸ਼ਤਾਬਦੀ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਵਲੋਂ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ …

Read More »

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਭਾਜਪਾ ਆਗੂ ਸੰਧੂ ਹੋਏ ਨਤਮਸਤਕ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਨਤਮਸਤਕ ਹੋਏ।ਉਨ੍ਹਾਂ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ …

Read More »

ਜਿਲ੍ਹਾ ਚੋਣ ਅਫਸਰ ਨੇ ਪੁਲਿਸ ਪ੍ਰਸਾਸ਼ਨ ਨਾਲ ਲੋਕ ਸਭਾ ਚੋਣਾਂ ਸਬੰਧੀ ਕੀਤੀ ਮੀਟਿੰਗ

ਪਠਾਨਕੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੇ ਲਈ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵਲੋਂ ਜਿਲ੍ਹਾ ਪੁਲਿਸ ਪ੍ਰਸਾਸ਼ਨ ਨਾਲ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।ਸੁਹੇਲ ਕਾਸਿਮ ਮੀਰ ਐਸ.ਐਸ.ਪੀ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ)-ਕਮ-ਏ.ਆਰ.ਓ ਲੋਕ ਸਭਾ ਸੈਗਮੈਂਟ ਭੋਆ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ-ਕਮ-ਏ.ਆਰ.ਓ ਲੋਕ ਸਭਾ …

Read More »

ਨਗਰ ਨਿਗਮ ਅਧਿਕਾਰੀਆਂ ਲਈ ਕੀਤਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਵਲੋਂ ਦਫ਼ਤਰਾਂ ਵਿੱਚ ਜਿਨਸੀ ਸੋਸ਼ਣ ਨੂੰ ਰੋਕਣ, ਉਸਾਰੀ ਕਾਰਜਾਂ ਵਿੱਚ ਮਜਦੂਰਾਂ ਅਤੇ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮਾਪਦੰਡਾਂ ਦੀ ਪਾਲਣਾ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਪਟਾਰਾ ਕਰਨ ਸੰਬੰਧੀ ਵਿਸ਼ਿਆਂ ’ਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ …

Read More »