Wednesday, April 24, 2024

Daily Archives: April 9, 2024

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀਆਂ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ …

Read More »

ਲੇਖਕ ਸੁਖਬੀਰ ਸਿੰਘ ਖੁਰਮਣੀਆਂ ਨੂੰ ਮਿਲਿਆ 21ਵਾਂ ਪਿਆਰਾ ਸਿੰਘ ਪਹਿਲਵਾਨ ਪੁਰਸਕਾਰ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ (ਰਜਿ:) ਦੇ ਮੀਤ ਪ੍ਰਧਾਨ ਅਜੀਤ ਸਿੰਘ ਨਬੀਪੁਰੀ ਦੇ ਪਿਤਾ ਸਵਰਗੀ ਪਿਆਰਾ ਸਿੰਘ ਪਹਿਲਵਾਨ ਦੀ ਯਾਦ ਨੂੰ ਸਮਰਪਿਤ 21ਵਾਂ ਪਿਆਰਾ ਸਿੰਘ ਪਹਿਲਵਾਨ ਪੁਰਸਕਾਰ ਲੇਖਕ ਸੁਖਬੀਰ ਸਿੰਘ ਖੁਰਮਣੀਆਂ ਨੂੰ ਦਿੱਤਾ ਗਿਆ।ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਕਰਵਾਏ “ਮਾਂ-ਬੋਲੀ ਪੰਜਾਬੀ ਸਾਹਿਤਕ ਮੇਲੇ” ਦੌਰਾਨ ਪ੍ਰਧਾਨਗੀ ਮੰਡਲ ਵਲੋਂ ਖੁਰਮਣੀਆਂ ਨੂੰ ਸਨਮਾਨ ਚਿੰਨ੍ਹ ਦੇ …

Read More »

ਖਾਲਸਾ ਕਾਲਜ ਵਿਖੇ ‘ਵਿਸਾਖੀ’ ਮੇਲੇ ਦੀਆਂ ਲੱਗੀਆਂ ‘ਰੌਣਕਾਂ’

ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਕੀਤਾ ਯਤਨ – ਛੀਨਾ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) -ਸਿੱਖਾਂ ਦਾ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਲੋਕਾਂ ਨੂੰ ਜੀਵਨ ਜਿਉਣ, ਸੱਚਾਈ ਦੇ ਮਾਰਗ ’ਤੇ ਚੱਲਣ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਉਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਮੂਹ ਭੇਦਭਾਵ ਨੂੰ ਮਿਟਾਉੇਂਦਿਆਂ ਸਾਰੀ ਦੁਨੀਆ ਦੀ ਜਾਤ ਇਨਸਾਨੀਅਤ …

Read More »

ਖਾਲਸਾ ਕਾਲਜ ਐਜੂਕੇਸ਼ਨ ਵਿਖੇ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ’ ਲਗਾਇਆ

ਛੀਨਾ ਨੇ ਨੌਜਵਾਨਾਂ ਨੂੰ ਮਾਂ ਬੋਲੀ ਤੇ ਵਿਰਸੇ ਦੀ ਸਾਂਭ-ਸੰਭਾਲ ਲਈ ਕੀਤਾ ਉਤਸ਼ਾਹਿਤ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੁਕੇਸ਼ਨ ਰਣਜੀਤ ਐਵਨਿਊ ਵਿਖੇ ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ-2024’ ਲਗਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਰਿਬਨ ਕੱਟ …

Read More »

ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ ਲੈਣ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਜੀਆਂ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਸਿਵਲ ਜੱਜ (ਸੀਨੀਅਰ ਡਵੀਜਨ) ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀ ਰਸ਼ਪਾਲ ਸਿੰਘ ਵੀ ਉਹਨਾਂ ਦੇ ਨਾਲ ਸਨ।ਉਨਾਂ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂਾ ਅਤੇ ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ …

Read More »

ਐਮ.ਐਲ.ਜੀ ਸਕੂਲ ਦਾ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ਵਿਖੇ ਜਿਲ੍ਹਾ ਸੰਗਰੂਰ ਕਿਕ-ਬਾਕਸਿੰਗ ਐਸੋਸੀਏਸ਼ਨ ਵਲੋਂ ਲੜਕੇ ਅਤੇ ਲੜਕੀਆਂ ਦੀ ਕਿੱਕ ਬਾਕਸਿੰਗ ਜਿਲ੍ਹਾ ਚੈਂਪੀਅਨਸ਼ਿਪ ਆਯੋਜਿਤ ਕੀਤੀ ਗਈ, ਜਿਸ ਵਿਚ ਅਲ ੱਗ ਅਲੱਗ ਜਗ੍ਹਾ ਤੋਂ ਆਏ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਐਮ.ਐਲ.ਜੀ ਕਾਨਵੈਂਟ ਸਕੂਲ ਦੀ ਕਿੱਕ ਬਾਕਸਿੰਗ ਟੀਮ ਨੇ 11 ਗੋਲਡ ਮੈਡਲ, 12 ਸਿਲਵਰ …

Read More »

ਜਵਾਹਰ ਨਵੋਦਿਆ ਵਿੱਦਿਆਲਾ ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ (ਬ੍ਰਾਂਚ) ਉੱਭਾਵਾਲ ਦੇ ਪੰਜ ਵਿਦਿਆਰਥੀ ਵਲੋਂ ਜਵਾਹਰ ਨਵੋਦਿਆ ਵਿੱਦਿਆਲਾ ਦਾ ਟੈਸਟ ਸਾਲ 2024-25 ਸੈਸ਼ਨ ਦੀ ਪੜਾਈ ਲਈ ਪਾਸ ਕਰ ਲਿਆ ਗਿਆ ਹੈ। ਇਹਨਾਂ ਬੱਚਿਆਂ ਵਲੋਂ ਸ.ਪ੍ਰਾ. ਸਕੂਲ (ਬ੍ਰਾਂਚ) ਉੱਭਾਵਾਲ ਦੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਦੇ ਨਾਲ-ਨਾਲ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ ਹੈ।ਦੱਸਣਯੋਗ ਹੈ ਕਿ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਆਰਿਆ ਸਮਾਜ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਅੱਜ ਆਰਿਆ ਸਮਾਜ ਦਾ ਸਥਾਪਨਾ ਦਿਵਸ ਮਨਾਇਆ ਜੋ ਕਿ ਭਾਰਤ ਦੇ ਇਤਿਹਾਸ ਵਿੱਚ ਇੱਕ ਮਹੱਵਪੂਰਨ ਘਟਨਾ ਹੈ।ਇਸ ਸਮਾਗਮ ਦਾ ਮੰਤਵ ਵਿਦਿਆਰਥੀਆਂ ਨੂੰ ਆਰਿਆ ਸਮਾਜ ਦੇ ਸਿਧਾਤਾਂ ਅਤੇ ਸਿੱਖਿਆਵਾਂ ਬਾਰੇ ਜਾਗਰੂਕ ਕਰਨਾ ਸੀ, ਜੋ 1875 ਵਿੱਚ ਸਵਾਮੀ ਦਯਾਨੰਦ ਸਰਸਵਤੀ ਜੀ ਦੁਆਰਾ ਸਥਾਪਿਤ ਇੱਕ ਸੁਧਾਰ ਅੰਦੋਲਨ ਸੀ।ਆਰਿਆ ਸਮਾਜ ਸੱਚਾਈ, ਧਾਰਮਿਕਤਾ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿਤਸਰ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਸਬੰਧ ਵਿੱਚ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਤੋਂ ਸਿਖਿਆਰਥੀਆਂ ਵਲੋਂ ਸਾਇਕਲ ਰੈਲੀ ਕੱਢੀ ਗਈ। ਰੈਲੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਵਲੋਂ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਤੋਂ ਝੰਡੀ ਦੇ …

Read More »

ਚੀਫ਼ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ ਗਿਆ।ਪਹਿਲੇ ਦਿਨ ਵਿਦਿਆਰਥੀਆਂ ਨੇ ਸਲਾਦ ਕਟਿੰਗ ਮੁਕਾਬਲੇ, ਲੇਖ ਮੁਕਾਬਲੇ ਅਤੇ ਵੱਖ-ਵੱਖ ਖੇਡ-ਮੁਕਾਬਲਿਆਂ ਵਿੱਚ ਹਿੱਸਾ ਲਿਆ।ਦੂਸਰੇ ਦਿਨ ਦੀ ਸ਼ੁਰੂਆਤ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਦੀਵਾਨ ਦੇ ਮੀਤ ਪ੍ਰਧਾਨ ਸੰਤੋਖ …

Read More »