Thursday, July 25, 2024

Daily Archives: April 17, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-ਤੀਜਾ ਅਤੇ ਪੰਜਵਾਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਬੀ.ਐਸ.ਸੀ-ਬੀ.ਐਡ (4 ਸਾਲਾ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਤੰਬਾਕੂਨੋਸ਼ੀ ਅਤੇ ਡੈਂਟਲ ਸਿਹਤ ਸੈਮੀਨਾਰ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਤੰਬਾਕੂਨੋਸ਼ੀ ਅਤੇ ਡੈਂਟਲ ਸਿਹਤ’ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਓਰਲ ਹੈਲਥ ਡੇਅ-2024 ਨੂੰ ਸਮਰਪਿਤ ਕਰਵਾਏ ਇਸ ਸੈਮੀਨਾਰ ਵਿੱਚ ਡਿਪਟੀ ਡਾਇਰੈਕਟਰ-ਕਮ-ਜਿਲ੍ਹਾ ਡੈਂਟਲ ਹੈਲਥ ਅਫਸਰ ਡਾ. ਜਗਨਜੋਤ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਉਨਾਂ ਨੇ ਦੰਦਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੰਦਾਂ ਦਾ ਰੋਜ਼ਾਨਾ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਬਹੁ-ਅਨੁਸ਼ਾਸਨੀ ਅਤੇ ਸੰਪੂੂਨ ਸਿੱਖਿਆ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੀ ਆਈ.ਕਿਯੂ.ਏ.ਸੀ ਅਤੇ ਐਨ.ਈ.ਪੀ ਕਮੇਟੀ ਵਲੋਂ ‘ਬਹੁ-ਅਨੁਸ਼ਾਸਨੀ ਅਤੇ ਸੰਪੂਰਨ ਸਿੱਖਿਆ’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ‘ਚ ਹੋਏ ਭਾਸ਼ਣ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੱਖਿਆ ਵਿਭਾਗ ਤੋਂ ਪ੍ਰੋਫੈਸਰ ਅਤੇ ਮੁਖੀ ਡਾ. ਅਮਿਤ ਕੌਟਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿੰਨਾਂ ਦਾ ਡਾ: ਸੁਰਿੰਦਰ …

Read More »

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਰਾਜਦੂਤ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੇਸ਼, ਪੰਜਾਬ ਅਤੇ ਅੰਮ੍ਰਿਤਸਰ ਦੀ ਤਰੱਕੀ, ਖ਼ੁਸਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।ਉਨ੍ਹਾਂ ਕੁੱਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ।ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਸ਼ਿਵ ਕੁਟੀ ਮੰਦਰ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਮ ਨੌਮੀ ਉਤਸਵ ਸਮੇਂ ਸ੍ਰੀ ਸ਼ਿਵ ਕੁਟੀ ਮੰਦਰ ਨੇੜੇ ਪੁਰਾਣਾ ਹਸਪਤਾਲ ਸੁਨਾਮ ਵਿਖੇ ਮੰਦਰ ਦੇ ਪ੍ਰਧਾਨ ਯੋਗੇਸ਼ ਜੋਸ਼ੀ ਵਲੋਂ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਅਤੇ ਸਭਾ ਦੇ ਸਮੂਹ ਮੈਂਬਰਾਂ ਦੀ ਰਹਿਨੁਮਾਈ ਹੇਠ ਸ਼੍ਰੀ ਰਾਮਾਇਣ ਦੇ ਭੋਗ ਪਾਏ ਗਏ।ਮਹਿਲਾ ਸੰਕੀਰਤਨ ਮੰਡਲੀ ਸ਼ਿਵ ਕੁਟੀ ਮੰਦਿਰ ਵਲੋਂ ਕੀਰਤਨ ਕਰਕੇ ਸ੍ਰੀ ਰਾਮ ਲੱਲਾ ਦਾ ਗੁਣਗਾਨ ਕੀਤਾ …

Read More »

ਮਿਡ -ਡੇ-ਮੀਲ ਕੁੱਕ ਵਰਕਰ ਬੀਬੀ ਮਨਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਬੀਬੀ ਮਨਜੀਤ ਕੌਰ ਮਾਛੀਵਾੜਾ ਖ਼ਾਮ ਸਕੂਲ ਵਿੱਚ ਬੱਚਿਆਂ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਦੀ ਪਾਈਪ ਨੂੰ ਅੱਗ ਲੱਗਣ ਕਾਰਨ ਇਸ ਦੀ ਲਪੇਟ ਵਿੱਚ ਆ ਜਾਣ ਕਰਕੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ ਸੀ।ਬੀਬੀ ਮਨਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਸੀਟੂ ਪੰਜਾਬ ਦੇ ਸੂਬਾ ਸਕੱਤਰ ਸਾਥੀ ਅਮਰਨਾਥ …

Read More »

ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਸਮੂਹ ਬਲਾਕ ਐਕਸਟੇਂਸ਼ਨ ਐਜੁਕੇਟਰਾਂ ਨਾਲ ਅਹਿਮ ਮੀਟਿੰਗ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਦਫਤਰ ਸਿਵਲ ਸਰਜਨ ਵਿਖੇ ਜੱਚਾ-ਬੱਚਾ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਓਣ ਲਈ ਸਮੂਹ ਬਲਾਕ ਐਕਸਟੇਂਸ਼ਨ ਐਜੂਕੇਟਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਮੈਟਰਨਲ ਅਤੇ ਚਾਇਲਡ ਡੈਥ ਰੇਟ ਵਿੱਚ ਸੁਧਾਰ ਲਿਆਓਣ ਲਈ ਸਭ ਤੋਂ ਜਰੂਰੀ ਹੈ ਕਿ ਗਰਭਵਤੀ ਮਾਵਾਂ ਦੀ …

Read More »

ਕੁਲਸ਼ੇਰ ਸਿੰਘ ਰੂਬਲ ਨੂੰ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਕੀਤਾ ਨਿਯੁੱਕਤ

ਭੀਖੀ, 17 ਅਪ੍ਰੈਲ (ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਦੇ ਸਰਬਜੀਤ ਸਿੰਘ ਝਿੰਜ਼ਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਵਲੋਂ ਕੁਲਸ਼ੇਰ ਸਿੰਘ ਰੂਬਲ ਭੀਖੀ ਨੂੰ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨਿਯੁੱਕਤ ਕਰਕੇ ਪਾਰਟੀ ਦਫ਼ਤਰ ਮਾਨਸਾ ਵਿਖੇ ਸਿਰੋਪਾਓ ਦੇ ਕੇ ਸਨਮਾਨ ਕੀਤਾ।ਰੂਬਲ ਦੀ ਇਸ ਨਿਯੁੱਕਤੀ ਨਾਲ ਸ਼ਹਿਰ ਵਾਸੀਆਂ ਅਤੇ ਯੂਥ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਕੁਲਸ਼ੇਰ ਸਿੰਘ ਰੂਬਲ ਨੇ ਕਿਹਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਅਲੂਮਨੀ ਮੀਟ 2024 ਦਾ ਆਯੋਜਨ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਅਲੂਮਨੀ ਮੀਟ 2024 ਦਾ ਆਯੋਜਨ ਕੀਤਾ।ਮੀਟਿੰਗ ਦਾ ਆਦਰਸ਼ ਸੀ “ਇਹ ਯਾਦ ਦਿਵਾਉਣ ਦਾ ਸਮਾਂ ਹੈ” ਜੋ ਪੁਰਾਣੇ ਬੰਧਨਾਂ ਨੂੰ ਮੁੜ ਸੁਰਜੀਤ ਕਰਨ ਲਈ ਆਯੋਜਿਤ ਕੀਤੀ ਗਈ ਸੀ।ਕਾਲਜ ਦੇ ਸਾਰੇ ਖੇਤਰਾਂ ਦੇ ਸਾਬਕਾ ਵਿਦਿਆਰਥੀ ਆਪਣੀ ਸਫ਼ਲਤਾ ਅਤੇ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਅਤੇ ਆਪਣੇ ਤਜ਼ੱਰਬੇ ਸਾਂਝੇ ਕਰਨ ਲਈ ਇੱਕ ਪਲੇਟਫਾਰਮ …

Read More »

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਚੋਣ ਪ੍ਰਚਾਰ ਕੀਤਾ ਸ਼ੁਰੂ

ਅੰਮ੍ਰਿਤਸਰ, 17 ਅਪ੍ਰੈੈਲ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਸ਼ੁੁਰੂਆਤ ਕੀਤੀ। ਗੁਰਜੀਤ ਔਜਲਾ ਅੱਜ ਸਵੇਰੇ ਆਪਣੀ ਪਤਨੀ ਅਨਦਲੀਬ ਰਾਏ ਔਜਲਾ ਅਤੇ ਬਾਬਰ ਔਜਲਾ ਸਮੇਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ …

Read More »