Saturday, July 20, 2024

Daily Archives: April 23, 2024

23ਵਾਂ ਰਾਸ਼ਟਰੀ ਰੰਗਮੰਚ ਉਤਸਵ 2024- ‘ਮੈਂ ਕਿਤੇ ਨਹੀਂ ਗਿਆ’ ਨਾਟਕ ਦਾ ਮੰਚਣ

ਅੰਮ੍ਰਿਤਸਰ, 23 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 23 ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਤੀਜੇ ਦਿਨ ਲੋਕ ਕਲਾ ਮੰਚ ਮੁਲਾਂਪੁਰ ਦੀ ਟੀਮ ਵਲੋਂ ਕੁਲਵਿੰਦਰ ਖਹਿਰਾ ਦਾ ਲਿਖਿਆ ਅਤੇ ਰਜਿੰਦਰ ਸਿੰਘ ਦਾ ਨਿਰਦੇਸ਼ਿਤ ਕੀਤਾ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਤੇ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਵਿਦਿਆਰਥੀਆਂ ‘ਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਕਲਾ ਵਿਭਾਗ ਦੇ ਅਧਿਆਪਕਾਂ ਵਲੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਬਨਾਉਣ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਦਿਆਰਥੀਆਂ ਨੇ ਵੇਰਕਾ ਪਲਾਂਟ ਦਾ ਕੀਤਾ ਵਿਦਿਅਕ ਦੌਰਾ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਤੀਜਾ ਸਾਲ, ਬੀ.ਵੀ.ਐਸ.ਸੀ ਅਤੇ ਏ.ਐਚ ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ ਦਾ ਵਿੱਦਿਅਕ ਦੌਰਾ ਕੀਤਾ। ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਵਿੱਦਿਅਕ ਦੌਰੇ ਦੀ ਅਗਵਾਈ ਪਸ਼ੂ ਧਨ ਉਤਪਾਦ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਐਸ.ਕੇ ਕੋਤਵਾਲ ਨੇ ਵੈਟਰਨਰੀ ਪਬਲਿਕ ਹੈਲਥ ਅਤੇ ਪਸ਼ੂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਉੱਭਾਵਾਲ ਵਿਖੇ ਸਮਾਜ ਸੇਵਕਾਂ ਨੇ ਕੀਤੀ ਪੱਖਿਆਂ ਦੀ ਸੇਵਾ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ (ਬ੍ਰਾਂਚ) ਉੱਭਾਵਾਲ ਵਿਖੇ ਪਹੁੰਚ ਕੇ ਪ੍ਰਸਿੱਧ ਸਮਾਜ ਸੇਵਕਾਂ ਵਲੋਂ ਪੱਖਿਆਂ ਦੀ ਸੇਵਾ ਕੀਤੀ ਗਈ।ਸਕੂਲ ਪ੍ਰਿੰਸੀਪਲ ਪਰਮਜੀਤ ਕੌਂਸਲ ਵਲੋਂ ਜਗਰੂਪ ਸਿੰਘ ਪ੍ਰਧਾਨ ਭਾਈ ਹਿੰਮਤ ਸਿੰਘ ਧਰਮਸ਼ਾਲਾ, ਸੰਗਰੂਰ ਅਤੇ ਜਸਵਿੰਦਰ ਸਿੰਘ ਮਾਲਕ ਨੈਸ਼ਨਲ ਟੈਂਟ ਹਾਊਸ ਪਿੰਡ ਉਭਾਵਾਲ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਞ ਆਉਂਦੇ ਗਰਮੀਆਂ ਦੇ ਸੀਜ਼ਨ ਕਰਕੇ ਸਕੂਲ ਵਿੱਚ ਬੱਚਿਆਂ ਲਈ ਪੱਖਿਆਂ …

Read More »

ਅੰਬੇਡਕਰ ਮਿਸ਼ਨ ਵਲੋਂ ਗਾਇਕ ਹਾਕਮ ਬੱਖਤੜੀਵਾਲਾ ਤੇ ਅਸ਼ੋਕ ਮਸਤੀ ਦਾ ਸਟੇਟ ਐਵਾਰਡ ਨਾਲ ਸਨਮਾਨ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ (ਰਜਿ 🙂 ਭਾਰਤ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸੰਗਰੂਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮਿਸ਼ਨ ਭਾਰਤ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ …

Read More »

ਮੈਕ ਆਰਟ ਵੈਲਫੇਅਰ ਕਲੱਬ ਸੰਗਰੂਰ ਵਲੋਂ ਕਲਾ ਮੁਕਾਬਲੇ ਕਰਵਾਏ ਗਏ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਮੈਕ ਆਰਟ ਵੈਲਫੇਅਰ ਕਲੱਬ ਸੰਗਰੂਰ ਵਲੋਂ ਚੌਥੇ ਸਾਲਾਨਾ ਕਲਾ ਮੁਕਾਬਲੇ ਹਰਦੀਪ ਸਿੰਘ ਸਰਪ੍ਰਸਤ, ਹਰਿੰਦਰ ਸਿੰਘ ਗੋਲਡਨ ਪ੍ਰਧਾਨ, ਸਮੀਰ ਖਾਨ ਵਿੱਤ ਸਕੱਤਰ, ਪ੍ਰੋਫੈਸਰ ਨਿਰਮਲ, ਸਮੀਰ ਫੱਤਾ ਪ੍ਰੈਸ ਸਕੱਤਰ, ਮਨਪ੍ਰੀਤ ਕੌਰ, ਪ੍ਰੋ: ਨਰਿੰਦਰ ਸਿੰਘ ਐਡੀਸ਼ਨਲ ਜਨਰਲ ਸਕੱਤਰ ਦੀ ਦੇਖ-ਰੇਖ ਹੇਠ ਕਰਵਾਏ ਗਏ।ਇਸ ਵਿੱਚ ਜਿਲ੍ਹਾ ਸੰਗਰੂਰ ਦੇ 250 ਤੋਂ ਵੱਧ ਵਿਦਿਆਰਥੀਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਥੀਏਟਰ ਫੈਸਟੀਵਲ ਸ਼ੁਰੂ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਥੀਏਟਰ ਫੈਸਟੀਵਲ, ਜੋ ਕਿ ਪੰਜ ਦਿਨਾਂ ਤੱਕ ਚੱਲੇਗਾ, ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਨਾਲ ਹੋਈ।ਇਸ ਸਮਾਗਮ ਵਿੱਚ ਟਾਈਮਲੈਸ ਅੰਮ੍ਰਿਤਸਰ ਦੇ ਸੰਸਥਾਪਕ ਸੀਏ ਦਵਿੰਦਰ ਸਿੰਘ ਸਮੇਤ ਮਾਨਯੋਗ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।ੇ ਡਾ. ਰੇਣੂ ਭਾਰਦਵਾਜ ਨਿਰਦੇਸ਼ਕ ਖੋਜ਼; ਡਾ. ਅਮਨਦੀਪ ਸਿੰਘ, ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ, ਆਵਾਜ਼ ਰੰਗਮੰਚ ਤੋਂ ਨਵਨੀਤ ਰੰਧੇਅ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ਼੍ਰਮਦਾਨ ਕੈਂਪ ਆਯੋਜਿਤ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਵਾਈਸ-ਚਾਂਸਲਰ, ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਯੂਨੀਵਰਸਿਟੀ ਦੇ ਮਾਤਾ ਕੌਲਾਂ ਬੌਟਾਨੀਕਲ ਗਾਰਡਨ ਵਿਚ ਸ਼੍ਰਮਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਵਿਭਾਗ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਦੀਆਂ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਕੀਤਾ ਗਿਆ ਸੀ ਅਤੇ ਇਸ …

Read More »

ਯੂਨੀਵਰਸਿਟੀ ਦੇ ਐਮ.ਬੀ.ਏ ਦੇ ਵਿਦਿਆਰਥੀਆਂ ਨੂੰ ਪ੍ਰਸਿੱਧ ਕਾਰਪੋਰੇਟ ਹਾਊਸਾਂ ਵਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਲਈ ਵੱਖ-ਵੱਖ ਕੰਪਨੀਆਂ ਦੁਆਰਾ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਬਿਜ਼ਨਸ ਸਕੂਲ ਅਤੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼-ਬੈਚ 2024 ਦੇ ਵੱਡੀ ਗਿਣਤੀ ਵਿੱਚ ਐਮ.ਬੀ.ਏ ਦੇ ਵਿਦਿਆਰਥੀਆਂ ਨੇ ਆਪਣਾ ਕੋਰਸ ਪੂਰਾ ਕਰਨ ਤੋਂ ਪਹਿਲਾਂ ਨੌਕਰੀਆਂ ਪ੍ਰਾਪਤ ਕੀਤੀਆਂ ਹਨ। …

Read More »

ਨਾਟਕ “ਰਾਹਾਂ ‘ਚ ਅੰਗਿਆਰ ਬੜੇ ਸੀ” ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਭਾਵੁਕ ਕੀਤਾ

ਅੰਮ੍ਰਿਤਸਰ, 23 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਸੁਖਵਿੰਦਰ ਅਮ੍ਰਿਤ ਦੇ ਜੀਵਨ ਤੇ ਅਧਾਰਿਤ ਨਾਟਕ “ਰਾਹਾਂ ‘ਚ ਅੰਗਿਆਰ ਬੜੇ ਸੀ” ਕਰਵਾਇਆ ਗਿਆ।ਰਾਜਵਿੰਦਰ ਸਮਰਾਲਾ ਦਾ ਲਿਖਿਆ ਅਤੇ ਅਕਸ ਰੰਗ ਮੰਚ ਸਮਰਾਲਾ ਦੀ ਇਸ ਨਿਵੇਕਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਝੰਜੋੜਿਆ। ਕਰੀਬ ਇਕ ਘੰਟਾ ਚਾਲੀ ਮਿੰਟ ਚੱਲੇ ਇਸ ਇੱਕ ਪਾਤਰੀ ਨਾਟਕ ਵਿੱਚ …

Read More »