Friday, May 24, 2024

Daily Archives: April 24, 2024

ਰੰਗੋਲੀ ਰਾਹੀਂ ਦਿੱਤਾ ਜਾ ਰਿਹਾ ਚੋਣ ਸੁਨੇਹਾ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਆਈ ਅਤੇ ਚੇਅਰਪਰਸਨ ਸਵੀਪ-ਕਮ-ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਕਿਲ੍ਹਾ ਗੋਬਿੰਦਗੜ੍ਹ, ਸ੍ਰੀ ਦੁਰਗਿਆਨਾ ਮੰਦਰ ਦੇ ਬਾਹਰ, ਕੰਪਨੀ …

Read More »

23ਵਾਂ ਰਾਸ਼ਟਰੀ ਰੰਗਮੰਚ ਉਤਸਵ 2024 – ਨਾਟਕ ‘ਸੰਦੂਕੜੀ ਖੋਲ ਨਰੈਣਿਆ’ ਦਾ ਮੰਚਣ

ਅੰਮ੍ਰਿਤਸਰ, 24 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਚੌਥੇ ਦਿਨ ਅਦਾਕਾਰ ਮੰਚ ਮੋਹਾਲੀ ਦੀ ਟੀਮ ਵਲੋਂ ਪ੍ਰਸਿੱਧ ਨਾਟਕਕਾਰ ਡਾ. ਸਾਹਿਬ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ ‘ਸੰਦੂਕੜੀ ਖੋਲ ਨਰੈਣਿਆ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …

Read More »

ਸਕੂਲੀ ਬੱਚਿਆਂ ਦੇ ਮਿਡ ਡੇ ਮੀਲ ਦਾ ਸਮੇਂ ਸਮੇਂ ਕੀਤੀ ਜਾਵੇ ਜਾਂਚ -ਮੈਂਬਰ ਫੂਡ ਕਮਿਸ਼ਨ ਪੰਜਾਬ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਦੀ ਸਮੇ ਸਮੇ ਸਿਰ ਜਾਂਚ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਪੋਸ਼ਟਿਕ ਖਾਣਾ ਮਿਲ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਅੱਜ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਐਲਮੈਟਰੀ ਸਕੂਲ ਲਾਹੋਰੀਮਲ, ਅਟਾਰੀ ਅਤੇ ਸਰਕਾਰੀ ਹਾਈ ਸਕੂਲ ਛੇਹਰਟਾ ਵਿਖੇ ਸਕੂਲਾਂ ਵਿੱਚ ਮਿਲ ਡੇ …

Read More »

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਹੈਲਪਲਾਈਨ ਨੰਬਰ 99143-28300 ਜਾਰੀ ਕੀਤਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੱਛਲੇ ਲੰਬੇ ਸਮੇਂ ਤੋਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ, ਟਰਾਂਸਪੋਰਟਰਾਂ ਤੇ ਹੋਰ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਸਹਿਯੋਗ ਨਾਲ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ, ਕੀਰਤਨ ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ …

Read More »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਮੌਜ਼ੂਦਾ ਵਿਦਿਅਕ ਵਰ੍ਹੇ ਲਈ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਜ਼ਮੀਨੀ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਵਾਲੇ ਅਗਾਂਹਵਧੂ ਅਧਿਆਪਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇੇ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੌਸ਼ਨ ਕੀਤਾ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਰਾਸ਼ਟਰ ਪੱਧਰੀ ਖੇਡ ਟੂਰਨਾਮੈਂਟ 2023-24 ਵਿੱਚ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜੇਤੂਆਂ ਨੂੰ ਵੱਖ-ਵੱਖ ਖੇਡਾਂ ਵਿੱਚ ਉਨ੍ਹਾਂ ਦੇ ਸ਼ਾਨਾਦਰ ਪ੍ਰਦਰਸ਼ਨ ਲਈ ਸਨਮਾਨਿਤ ਕਰਨ ਲਈ ਇੱਕ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਲਗਨ ਅਤੇ ਮਿਲ ਕੇ ਕੰਮ ਕਰਨ ਲਈ ਇੱਕ ਮਾਪਦੰਡ ਸਥਾਪਿਤ ਕੀਤਾ ਗਿਆ।ਡੀ.ਏ.ਵੀ ਸੀ.ਐਮ.ਸੀ …

Read More »

ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਕੈਂਪਸ ਪਲੇਸਮੈਂਟ

ਅੰਮ੍ਰਿਤਸਰ, 24 ਅਪਰੈਲ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸੀ.ਕੇ.ਡੀ ਇੰਸਟੀਚਿਊਟ ਆਫ ਟੈਕਨਾਲਿਜੀ ਵਿਖੇ ਰੁਜ਼ਗਾਰ ਕੈਂਪ ਲਗਾਇਆ ਗਿਆ, ਜਿਸ ਵਿੱਚ ਸਟਾਰ ਹੈਲਪ, ਆਈ.ਸੀ.ਆਈ.ਸੀ.ਆਈ ਬੈਂਕ, ਐਕਸਿਸ ਬੈਂਕ, ਫਲਿਪਕਾਰਟ, ਅਪੋਲੋ ਫਾਰਮੇਸੀ, ਵੈਬਰਜ਼, ਫਲੋਰਮ ਹਸਪਤਾਲ ਸਮੇਤ 13 ਬਹੁ ਚਰਚਿਤ ਕੰਪਨੀਆਂ ਨੇ ਸ਼ਿਰਕਤ ਕੀਤੀ।ਕੇਂਪ ਦੌਰਾਨ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਦੇ ਐਮ.ਬੀ.ਏ, ਬੀ.ਐਸ.ਸੀ, ਏ.ਟੀ.ਐਚ.ਐਮ, ਬੀ.ਸੀ.ਏ ਬੀ.ਕਾਮ, ਬੀ.ਬੀ.ਏ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ …

Read More »

‘ਆਪ’ ਨੇ ਲੋਕਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਹਾਸਲ ਕੀਤੀ ਸੱਤਾ – ਬੀਬਾ ਹਰਸਿਮਰਤ ਬਾਦਲ

ਭੀਖੀ, 24 ਅਪ੍ਰੈਲ (ਕਮਲ ਜ਼ਿੰਦਲ) – ਲੋਕ ਸਭਾ ਹਲਕਾ ਬਠਿੰਡਾ ਤੋਂ ਸ਼਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੁਆਰਾ ਭੀਖੀ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਮੁਹਿੰਮ ਨੂੰ ਲੈ ਕੇ ਲੋਕ ਮਿਲਣੀ ਕੀਤੀ ਗਈ।ਬੀਬਾ ਹਰਸਿਮਰਤ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਪੰਜਾਬ ਉਨਤੀ ਦੀ ਰਾਹਾਂ ‘ਤੇ ਤੁਰਿਆ।ਬਾਦਲ ਸਰਕਾਰ ਦੁਆਰਾ ਕਿਸਾਨੀ ਅਤੇ ਵਪਾਰਿਕ ਢਾਂਚੇ ਨੂੰ …

Read More »

ਬਾਬਾ ਬਜਰੰਗ ਬਲੀ ਜੀ ਦਾ ਜਨਮ ਉਤਸਵ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ

ਭੀਖੀ, 24 ਅਪ੍ਰੈਲ (ਕਮਲ ਜ਼ਿੰਦਲ) – ਸ਼੍ਰੀ ਸਨਾਤਨ ਧਰਮ ਭਾਰਤੀਆਂ ਮਹਾਵੀਰ ਦਲ (ਹਨੂੰਮਾਨ ਮੰਦਰ ਕਮੇਟੀ) ਦੁਆਰਾ ਬਾਬਾ ਬਜ਼ਰੰਗ ਬਲੀ ਜੀ ਦਾ ਜਨਮ ਉਤਸਵ ਬੜੀ ਹੀ ਸ਼ਰਧਾ ਪੂਰਵਕ ਹਨੂੰਮਾਨ ਮੰਦਰ ਵਿਖੇ ਮਨਾਇਆ ਗਿਆ।ਸ਼੍ਰੀ ਹਨੂੰਮਾਨ ਜਨਮ ਉਤਸਵ ਤੇ ਮੰਦਿਰ ਵਿਚ ਬਾਲਾ ਜੀ ਦਾ ਝੰਡਾ ਲਹਿਰਾਇਆ ਗਿਆ।ਇਸ ਤੋਂ ਬਾਅਦ ਹਨੂੰਮਾਨ ਚਾਲੀਸਾ ਅਤੇ ਸੰਕਟ ਮੋਚਨ ਦਾ ਪਾਠ ਕੀਤਾ ਗਿਆ ਅਤੇ ਮਹਿਲਾ ਮੰਡਲ ਦੁਆਰਾ ਬਾਬਾ …

Read More »