Friday, May 23, 2025
Breaking News

Daily Archives: April 25, 2024

ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ `ਵੋਟ ਜਰੂਰੀ` ਹੋਇਆ ਰਲੀਜ਼

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ `ਵੋਟ ਜਰੂਰੀ` ਅੱਜ ਰਲੀਜ਼ ਕੀਤਾ ਗਿਆ।ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਗੀਤ ਰਲੀਜ਼ ਸਮੇਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ ਅਤੇ ਇਸ ਵਿੱਚ ਹਰ ਵਰਗ ਦੀ ਸ਼ਮੂਲੀਅਤ …

Read More »

23 ਵਾਂ ਰਾਸ਼ਟਰੀ ਰੰਗ-ਮੰਚ ਉਤਸਵ 2024 – ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਨਾਟਕ ਦਾ ਮੰਚਣ

ਅੰਮ੍ਰਿਤਸਰ, 25 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਪੰਜਵੇਂ ਦਿਨ ਅਕਸ ਰੰਗ-ਮੰਚ ਸਮਰਾਲਾ ਦੀ ਟੀਮ ਵਲੋਂ ਰਾਜਵਿੰਦਰ ਸਮਰਾਲਾ ਦੀ ਨਿਰਦੇਸ਼ਨਾ ਹੇਠ ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …

Read More »

ਪੰਜਾਬ ਦੇ ਜਵਾਨਾਂ ਨੂੰ ਐਨ.ਸੀ.ਸੀ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ- ਬ੍ਰਿਗੇਡੀਅਰ ਬਾਵਾ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੇ.ਐਸ ਬਾਵਾ ਨੇ ਪੰਜਾਬ ਏਅਰ ਸਕੁਐਡਰਨ ਦੀਆਂ ਦੋ ਐਨ.ਸੀ.ਸੀ ਯੂਨਿਟਾਂ ਦਾ ਦੌਰਾ ਕਰਦਿਆਂ ਕਿਹਾ ਕਿ ਪੰਜਾਬ ਦੇ ਜਵਾਨਾਂ ਨੂੰ ਐਨ.ਸੀ.ਸੀ ਨਾਲ ਜੋੜਨਾ ਸਮੇਂ ਦੀ ਵੱਡੀ ਮੰਗ ਹੈ।ਉਨਾਂ ਕਿਹਾ ਕਿ ਐਨ.ਸੀ.ਸੀ ਬੱਚਿਆਂ ਵਿੱਚ ਅਨੁਸਾਸ਼ਨ, ਟੀਮਵਰਕ, ਫੌਜ ਦੀ ਮੁੱਢਲੀ ਸਿਖਲਾਈ ਵਰਗੇ ਗੁਣ ਪੈਦਾ ਕਰਦੀ ਹੈ ਅਤੇ ਪੰਜਾਬ ਜਿਸ ਦੀ ਰਗ-ਰਗ ਵਿੱਚ ਦੇਸ਼ …

Read More »

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ ਦੌਰ ਵਿੱਚ ਹੀ ਹੈ, ਪਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਦਿੱਤੀ ਜਾ ਰਹੀ ਅਗਵਾਈ ਸਦਕਾ ਕਣਕ ਦੀ ਚੁੱਕਾਈ ਖਰੀਦ ਦੇ ਨਾਲ-ਨਾਲ ਹੀ ਹੋਣ ਲੱਗੀ ਹੈ, ਜਿਸ ਸਦਕਾ ਅੰਮ੍ਰਿਤਸਰ ਜਿਲ੍ਹਾ ਕਣਕ ਖਰੀਦ ਦੇ 72 ਘੰਟਿਆਂ ਵਿੱਚ ਮੰਡੀਆਂ ਤੋਂ ਚੁੱਕਾਈ ਕਰਨ ਵਿੱਚ ਰਾਜ ਭਰ ‘ਚ ਸਭ ਤੋਂ …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਵਿਖੇ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਹੋਈ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ (ਸੀ.ਬੀ.ਐਸ.ਈ) ਸ਼ਾਹਪੁਰ ਕਲਾਂ ਰੋਡ ਚੀਮਾ ਮੰਡੀ ਵਿਖੇ ਸੈਸ਼ਨ 2024-25 ਲਈ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਕਰਵਾਈ ਗਈ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਹਰ ਸਾਲ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਸਕੂਲ ਇਲੈਕਸ਼ਨ ਕਰਵਾਈ ਜਾਂਦੀ ਹੈ।ਇਸ ਵਿੱਚ ਹੈਡ ਬੁਆਏ ਅਤੇ ਹੈਡ ਗਰਲ, ਸਪੋਰਟਸ ਹੈਡ ਦੀ ਚੋਣ ਕੀਤੀ …

Read More »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਬ ਸੈਂਟਰ ਫਤਹਿਗੜ੍ਹ ਵਿਖੇ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਕੋਹਰੀਆਂ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਐਂਟੀ ਮਲੇਰੀਆ ਕੈਂਪ ਲਗਾਇਆ ਗਿਆ।ਸਿਹਤ ਕਰਮਚਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਸਾਲ 16 ਤੋਂ 25 ਅਪ੍ਰੈਲ ਤੱਕ ਵਿਸ਼ਵ ਮਲੇਰੀਆ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ।ਮਲੇਰੀਆ ਠੰਡ (ਕਾਂਬਾ) ਅਤੇ ਸਿਰ ਦਰਦ ਦੇ …

Read More »

ਸਕੂਲ ਮੈਗਜ਼ੀਨ `ਬਾਲ ਪਰਵਾਜ਼` ਵਿਦਿਆਰਥੀ ਵਿਕਾਸ ਲਈ ਵਿਸ਼ੇਸ਼ ਯਤਨ – ਪ੍ਰਿੰਸੀਪਲ ਜਸਬੀਰ ਸਿੰਘ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲਾ ਬਰਨਾਲਾ ਦਾ ਸਕੂਲ ਮੈਗਜ਼ੀਨ `ਬਾਲ ਪਰਵਾਜ਼` ਦਾ ਤੀਸਰਾ ਅੰਕ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸ਼੍ਰੀਮਤੀ ਪਦਮਨੀ, ਉਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬਰਨਾਲਾ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ਵਲੋਂ ਜਾਰੀ ਕੀਤਾ ਗਿਆ।ਸਕੂਲ ਮੈਗਜ਼ੀਨ ਜਾਰੀ ਕਰਦੇ ਹੋਏ ਮੈਡਮ ਪਦਮਨੀ ਨੇ ਕਿਹਾ ਕਿ ਸਕੂਲ ਮੈਗਜ਼ੀਨ ਵਿਦਿਆਰਥੀ ਵਰਗ ਦੇ ਮਨੋਭਾਵਾਂ ਦਾ ਦਰਪਣ ਹੁੰਦਾ …

Read More »

ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ `ਮਸਟ ਵੋਟ …

Read More »

ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਦਰਜ਼ ਕਰੇਗੀ- ਈ.ਟੀ.ਓ

ਜੰਡਿਆਲਾ ਗੁਰੂ, 25 ਅਪ੍ਰੈਲ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਲੋਂ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ  ਉਤਾਰੇ ਗਏ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲੋਕ ਨੇਤਾ ਹੈ।ਉਹ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਇਸ ਹਲਕੇ ਤੋਂ ਭਾਰੀ ਬਹੁਮਤ ਨਾਲ ਸੀਟ ਜਿੱਤ ਕੇ ਇੰਡੀਆ ਗਠਜੋੜ ਦੇ ਹੱਥ ਮਜ਼ਬੂਤ ਕਰੇਗਾ।ਅੱਜ ਜੰਡਿਆਲਾ ਗੁਰੂ ਹਲਕੇ ਦੇ …

Read More »

ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਹੋਰ ਸਕੂਲ ਵਾਹਨਾਂ ਦੇ ਚਲਾਨ ਕੱਟੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਲੁਬਾਣਾ ਨੇ ਅੱਜ ਆਪਣੀਆਂ ਟੀਮਾਂ ਨਾਲ ਸਕੂਲ ਵਾਹਨਾਂ ਦੀ ਜਾਂਚ ਕਰਦੇ ਹੋਏ ਸਪੱਸ਼ਟ ਕੀਤਾ ਕਿ ਜਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇਗੀ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।ਉਨਾਂ ਕਿਹਾ ਕਿ ਇਸ ਲਈ ਸਕੂਲ ਚਲਾ ਰਹੀਆਂ …

Read More »