Friday, June 21, 2024

Daily Archives: May 10, 2024

ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੇ ਡਾ. ਐਸ ਜੈਸ਼ੰਕਰ ਦੀ ਮੌਜ਼ੂਦਗੀ ’ਚ ਦਾਖਲ ਕੀਤੇ ਨਾਮਜ਼ਦਗੀ ਕਾਗ਼ਜ਼ਾਤ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੀ ਮੌਜ਼ੂਦਗੀ ਵਿੱਚ ਜ਼ਿਲ੍ਹਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਿਆਮ ਥੋਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਗਵਰਨਿੰਗ ਬਾਡੀ ਮੈਂਬਰ ਅਤੇ ਤਿੰਨ ਵਾਰ ਸੰਸਦ …

Read More »

ਸਾਹਿਤਕ ਮੈਗਜ਼ੀਨ “ਅਨੁਤਾਸ਼” ਅਤੇ ਪੁਸਤਕ ਲੋਕ ਅਰਪਨ ਸਮਾਰੋਹ 11 ਨੂੰ

ਅੰਮ੍ਰਿਤਸਰ, 10 ਮਈ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ੱਲੋਂ ਸ਼ਾਇਰਾ ਕਮਲ ਗਿੱਲ ਦੁਆਰਾ ਸੰਪਾਦਤ ਚਾਰ-ਮਾਸਿਕ ਮੈਗਜ਼ੀਨ “ਅਨੁਤਾਸ਼” ਅਤੇ ਨਵ-ਪ੍ਰਕਾਸ਼ਿਤ ਵਾਰਤਕ ਪੁਸਤਕ “ਸੰਸਾਰ ਪ੍ਰਸਿੱਧ ਸ਼ਾਹਕਾਰ ਨਾਵਲਾਂ ਦੇ ਸਦਾਬਹਾਰ ਪਾਤਰ” ਦਾ ਲੋਕ ਅਰਪਣ ਸਮਾਰੋਹ 11 ਮਈ ਦਿਨ ਸ਼ਨੀਵਾਰ ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ …

Read More »

ਤਰਨਜੀਤ ਸਿੰਘ ਸਮੁੰਦਰੀ ਦੀ ਅਗਵਾਈ `ਚ 100 ਦੇ ਕਰੀਬ ਲੋਕ `ਆਪ` ਛੱਡ ਕੇ ਭਾਜਪਾ `ਚ ਸ਼ਾਮਲ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਪੰਡੋਰੀ ਵੜੈਚ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਿਸ਼ੇਸ਼ ਤੌਰ `ਤੇ ਪਹੁੰਚੇ।ਇਸ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਆਏ ਸੁਖਦੇਵ ਸਿੰਘ ਸੰਧੂ ਦੀ ਅਗਵਾਈ ਵਿੱਚ 100 ਤੋਂ ਵੱਧ ਮਰਦ-ਔਰਤਾਂ ਭਾਜਪਾ ਵਿੱਚ …

Read More »

ਸਕੂਲ ਆਫ਼ ਐਮੀਨੈਂਸ ਦੀਆਂ ਬੋਰਡ ਕਲਾਸਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱੱਖਿਆ) ਸ਼੍ਰੀਮਤੀ ਇੰਦੂ ਸਿਮਕ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਤੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਸੁਚੱਜੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦਾ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ।ਅੱਠਵੀਂ ਜਮਾਤ ਦੇ ਕੁੱਲ 146/146 ਵਿਦਿਆਰਥੀਆਂ ਵਿਚੋਂ 126 ਵਿਦਿਆਰਥੀ …

Read More »

ਲੌਂਗੋਵਾਲ ਵਿਖੇ ਫਰੀ ਆਯੁਰਵੈਦਿਕ ਚੈਕਅਪ ਕੈਂਪ ਦਾ ਆਯੋਜਨ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਅਯੁਰਵੈਦਿਕ ਵਿਭਾਗ ਸੰਗਰੂਰ ਵਲੋਂ ਡਾਇਰੈਕਟਰ ਡਾ. ਰਵੀ ਕੁਮਾਰ ਡੁਮੜਾ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰਮਨ ਖੰਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਲੌਂਗੋਵਾਲ ਦੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੁਰਵੈਦਿਕ ਚੈਕਅਪ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਡਾ. ਲਲਿਤ ਕਾਂਸਲ, ਡਾ. ਰੋਜ਼ੀ ਅਤੇ ਡਾ. ਅਮਨਦੀਪ ਭਾਰਤੀ ਦੁਆਰਾ …

Read More »

ਸੰਤ ਸੇਵਕ ਜਥਾ ਬਹਿਰਾਮ ਸੰਪਰਦਾਇ ਦੇ ਪ੍ਰਧਾਨ ਬਣੇ ਬਾਬਾ ਸੁਰਜੀਤ ਸਿੰਘ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਬਹਿਰਾਮ ਸੰਪਰਦਾਇ ਮਸਤੂਆਣਾ ਸਾਹਿਬ ਨਾਲ ਸਬੰਧਤ ਮਹਾਂਪੁਰਖਾਂ ਵਲੋਂ ਵਿਚਾਰ ਵਟਾਂਦਰਾ ਕਰਨ ਮਗਰੋਂ ਸੰਤ ਬਾਬਾ ਸੁਰਜੀਤ ਸਿੰਘ ਨੂੰ ਸੰਤ ਸੇਵਕ ਜਥਾ ਬਹਿਰਾਮ ਸੰਪਰਦਾਇ ਮਸਤੂਆਣਾ ਸਾਹਿਬ ਦਾ ਪ੍ਰਧਾਨ ਬਣਾਇਆ ਗਿਆ ਹੈ।ਇਹ ਫੈਸਲਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਪਿੱਛਲੇ ਦਿਨੀ ਅਕਾਲ ਚਲਾਣਾ ਕਰ ਗਏ ਸੰਤ ਬਾਬਾ ਜੰਗ ਸਿੰਘ ਜੀ ਨਮਿਤ ਪਾਠ ਦੇ ਭੋਗ ਮਗਰੋਂ ਬਹਿਰਾਮ …

Read More »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਵੇਕਲੀ ਪਹਿਲ – ਗਰੀਨ ਪੋਲਿੰਗ ਬੂਥ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਸਭਾ ਚੋਣਾਂ ਵਿੱਚ ਹੁਣ ਗਰੀਨ ਪੋਲਿੰਗ ਬੂਥਾਂ ‘ਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਆਏ ਹਰ ਵੋਟਰ ਨੂੰ ਫ਼ਲਦਾਰ ਅਤੇ ਫੁੱਲਾਂ ਵਾਲੇ ਬੂਟੇ ਤੋਹਫੇ ਵਜੋਂ ਦਿੱਤੇ ਜਾਣਗੇ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਇਸ ਨਿਵੇਕਲੀ ਕੋਸ਼ਿਸ਼ ਬਾਰੇ ਵੋਟਰ ਜਾਗਰੂਕਤਾ ਮੁਹਿੰਮ ਦੇ ਮੁਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ …

Read More »

ਖਡੂਰ ਸਾਹਿਬ ਦੀ ਸੀਟ ਸ਼ਾਨ ਨਾਲ ਜਿੱਤਾਂਗੇ – ਈ.ਟੀ.ਓ

ਡੋਰ ਟੂ ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ ਬਿਊਰੋ) – ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿੱਚ ਵੇਖ ਲਿਆ ਹੈ ਕਿ ਇੰਨਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਸਭਾ ਹਲਕਾ …

Read More »

ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਗੁ: ਮੱਲ ਅਖਾੜਾ ਸਾਹਿਬ ਵਿਖੇ ਸਿਰਜਿਆ ਵਿਸਮਾਦੀ ਮਾਹੌਲ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਦੀ ਛਹਿਬਰ ਲਾਈ।ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਸਦਕਾ ਕੀਰਤਨ ਲੜੀ ਨਿਰੰਤਰ ਚੱਲ ਰਹੀ ਹੈ।ਸੁਖਮਨੀ ਸੇਵਾ ਸੁਸਾਇਟੀ ਗੁਰਦੁਆਰਾ ਛੇਹਰਟਾ ਸਾਹਿਬ ਤੋਂ …

Read More »

ਜਨਮ ਦਿਨ ਮੁਬਾਰਕ – ਸੰਜੋਗਪ੍ਰੀਤ ਕੌਰ ਨਹਿਲ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਪੱਤਰਕਾਰ ਚਮਕੌਰ ਸਿੰਘ ਨਹਿਲ ਪਿਤਾ ਅਤੇ ਮਾਤਾ ਮਨਿੰਦਰ ਕੌਰ ਵਾਸੀ ਪਿੰਡ ਸ਼ਾਹਪੁਰ ਕਲਾਂ ਵਲੋਂ ਆਪਣੀ ਹੋਣਹਾਰ ਬੇਟੀ ਸੰਜੋਗਪ੍ਰੀਤ ਕੌਰ ਨਹਿਲ ਨੂੰੰ ਜਨਮ ਦਿਨ ਦੀਆਂ ਮੁਬਾਰਕਾਂ।

Read More »