Saturday, July 26, 2025
Breaking News

Monthly Archives: May 2024

ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਪਹਿਲਾਂ ਹੀ ਨੌਕਰੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ।ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਿਦਿਆਰਥੀਆਂ ਨੂੰ ਨੌਕਰੀਆਂ ਦੁਆਉਣ ਵਿਚ ਕੀਤੀ ਜਾ ਰਹੀ ਮਦਦ ਰੰਗ ਲਿਆ ਰਹੀ ਹੈ।ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨੇ ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕੇਸ਼ ਕੀਤੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲੀ ਵੱਕਾਰੀ ਡਾ. ਏ.ਪੀ.ਜੇ ਅਬਦੁਲ ਕਲਾਮ ਯੰਗ ਰਿਸਰਚ ਫੈਲੋਸ਼ਿਪ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀ ਯਤਿਨ ਬੱਤਰਾ ਨੂੰ ਟੇਰੇ ਪਾਲਿਸੀ ਸੈਂਟਰ, ਇੰਡੀਆ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਯੰਗ ਰਿਸਰਚ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਪੁਰਸਕਾਰ ਮਰਹੂਮ ਰਾਸ਼ਟਰਪਤੀ ਅਤੇ ਵਿਗਿਆਨੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਵਿੱਚ ਦਿੱਤਾ ਜਾਂਦਾ ਹੈ।ਜਿਸ ਦਾ ਉਦੇਸ਼ ਵਾਤਾਵਰਣ ਸੁਰੱਖਿਆ ਦੇ ਖੇਤਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਰਾਜ ਸਰਕਾਰ (ਜ਼ਿਲਾ ਅਤੇ ਬਲਾਕ ਮੈਂਟਰਜ਼) ਦੇ ਸਹਿਯੋਗ ਨਾਲ ਸੇਵਾ ਮੁਖੀ ਅਧਿਆਪਕਾਂ ਨ੍ਹੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਜ਼ਿਲਾ ਕੋ-ਆਰਡੀਨੇਟਰ ਡਾ. ਜਸਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਬੀ.ਐਸ.ਸੀ ਐਫ਼.ਡੀ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀ ਨਿਰਵੈਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਲੀਨ ਕੌਰ ਅਤੇ ਤਰਨਪ੍ਰੀਤ ਕੌਰ ਨੇ ਕ੍ਰਮਵਾਰ 8.77, 8.69, …

Read More »

ਪੋਲਿੰਗ ਸਟੇਸ਼ਨ ਦੇ 100 ਮੀਟਰ ਘੇਰੇ ਅੰਦਰ ਮੋਬਾਇਲ ਲਿਜਾਣ ‘ਤੇ ਰਹੇਗੀ ਰੋਕ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮੇਗਾ ਫੋਨ, ਮੋਬਾਇਲ ਫੋਨ, ਵਾਇਰਲੈਸ ਸੈਟ ਲਿਜਾਣ ਦੀ ਮਨਾਹੀ ਹੋਵੇਗੀ।ਦਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਪਹਿਲਾਂ ਹੀ ਮੋਬਾਇਲ ਫੋਨ ਲਿਜਾਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ …

Read More »

ਵਿਰਸਾ ਵਿਹਾਰ ਵਿਖੇ ਪੰਜਾਬੀ ਨਾਟਕ ਲਾਲ ਬੱਤੀ ਪੇਸ਼ ਕੀਤਾ ਗਿਆ

ਅੰਮ੍ਰਿਤਸਰ, 28 ਮਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਐਤਵਾਰ ਨੂੰ ” ਸਕੈਲਪਲ ਟੂ ਸਕ੍ਰਿਪਟ ਥੀਏਟਰ ਗਰੁੱਪ ਅੰਮ੍ਰਿਤਸਰ ਨੇ ਬਲਦੇਵ ਸਿੰਘ ਸੜਕਨਾਮਾ ਦੇ ਚਰਚਿਤ ਨਾਵਲ `ਲਾਲ ਬੱਤੀ` ‘ਤੇ ਅਧਾਰਿਤ ਪੰਜਾਬੀ ਨਾਟਕ ਲਾਲ ਬੱਤੀ ਪੇਸ਼ ਕੀਤਾ।ਨਾਟਕ ਵਿੱਚ ਸੈਕਸ ਵਰਕਰਾਂ ਦੀ ਦੁਰਦਸ਼ਾ ਅਤੇ ਇਸ ਲਈ ਜਿੰਮੇਵਾਰ ਸਮਾਜਿਕ ਆਰਥਿਕ ਮੁੱਦਿਆਂ ਨੂੰ ਉਜਾਗਰ ਕੀਤਾ।ਸਕੈਲਪਲ ਟੂ ਸਕ੍ਰਿਪਟ ਥੀਏਟਰ ਨਾਟਕ ਦੀ ਦੁਨੀਆਂ ਵਿੱਚ ਪ੍ਰਵੇਸ਼ …

Read More »

ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਪ੍ਰਚਾਰ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਸੁਦਰਸ਼ਨ ਨਗਰ ਵਿਖੇ ਬੀਤੇ ਦਿਨੀ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਸਾਹਨੀ ਦੇ ਸਹਿਯੋਗ ਨਾਲ ਨੁੱਕੜ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਵਿੱਚ ਹਲਕਾ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੁਲ਼ੀਅਤ ਕੀਤੀ।ਨੌਜਵਾਨ …

Read More »

ਵੋਟਰਾਂ ਨੂੰ ਵੰਡੇ ਗਏ ‘ਹੱਥ ਲਿਖਤ ਸੱਦਾ ਪੱਤਰ’

ਅੰਮ੍ਰਿਤਸਰ, 27 ਮਈ (ਸੁਖਬਰਿ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥ ਲਿਖਤ ਵੋਟਰ ਸੱਦਾ ਪੱਤਰ ਵੋਟਰਾਂ ਨੂੰ ਵੰਡੇ ਗਏ।ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ …

Read More »

ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਈ ਜਾਵੇ ਵੋਟਰ ਸੂਚਨਾ ਸਲਿੱਪ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਵਲੋਂ ਆਪਣਾ ਡਾਟਾ ਮੁਕੰਮਲ ਕਰਕੇ ਵੋਟਰ ਸੂਚਨਾ ਸਲਿੱਪ ਮਤਦਾਤਾ ਦੇ ਘਰ ਨਾ ਭੇਜੀ ਗਈ, ਉਨਾਂ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਨ ਉਪਰੰਤ …

Read More »

ਵਧੀਕ ਸਕੱਤਰ ਬਿਜੈ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਤੇ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਦੇ ਮੈਨੇਜਰ ਸੁਮੇਰ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਤਾ ਦਾ ਰਿਸ਼ਤਾ ਸਮਾਜ ਅੰਦਰ ਵੱਡੀ …

Read More »