Monday, July 15, 2024

Daily Archives: June 4, 2024

ਕਾਂਗਰਸ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਔਜਲਾ ਨੇ ਜਿੱਤ ਦੀ ਹੈਟ੍ਰਿਕ ਲਾਈ

ਪਾਰਟੀ ਲੀਡਰਸ਼ਿਪ ਅਤੇ ਗੁਰੂ ਨਗਰੀ ਦੇ ਵੋਟਰਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਤੀਜ਼ੀ ਵਾਰ ਜਿੱਤ ਦਰਜ਼ ਕਰਦੇ ਹੋਏ ਆਪਣੇ ਵਿਰੋਧੀਆਂ ਨੂੰ ਤਕੜੀ ਹਾਰ ਦਿੱਤੀ ਹੈ।ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਭਾਜਪਾ ਦੇ ਤਿੰਨ ਉਮੀਦਵਾਰਾਂ ਦੀ ਤੀਜ਼ੀ ਵਾਰ ਹਾਰ ਨੇ ਸਾਬਤ ਕਰ ਦਿੱਤਾ ਹੈ …

Read More »

ਐਜੂਕੇਸ਼ਨਲ ਕਮੇਟੀ ਦੇ ਡਾ. ਦੂਆ ਆਨ. ਸਕੱਤਰ ਅਤੇ ਡਾ. ਮਨਮੋਹਨ ਸਿੰਘ ਐਡੀ. ਆਨ. ਸਕੱਤਰ ਨਿਯੁੱਕਤ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਨਵ-ਗਠਿਤ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਅੱਜ ਵੱਲੋਂ ਸਿੱਖ ਵਿਦਵਾਨਾਂ ਡਾ. ਅਮਰਜੀਤ ਸਿੰਘ ਦੂਆ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਡਾ. ਮਨਮੋਹਨ ਸਿੰਘ ਦੀ ਐਡੀ.ਆਨਰੇਰੀ ਸਕੱਤਰ ਵਜੋਂ ਨਿਯੁੱਕਤੀ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।ਅਧਿਆਪਨ ਖੇਤਰ ਵਿਚ 37 ਸਾਲ ਦਾ ਤਜ਼ਰਬਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਵਕਤ-ਏ-ਰੁਖ਼ਸਤ…ਟਿਲ ਵੀ ਮੀਟ ….ਅਗੇਨ’ ਦਾ ਆਯੋਜਨ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਕਾਲਜ ਦੀਆਂ ਆਖ਼ਰੀ ਸਾਲ ਦੀਆਂ ਵਿਦਿਆਰਥਣਾਂ ਲਈ ਕਾਲਜ ਵਿਚ ਬਤੀਤ ਕੀਤੇ ਪਲਾਂ ਦੀ ਯਾਦ ਨੂੰ ਸਮਰਪਿਤ ਵਿਦਾਇਗੀ ਸਮਾਰੋਹ ‘ਵਕਤ-ਏ-ਰੁਖ਼ਸਤ… ਟਿਲ ਵੀ ਮੀਟ ਅਗੇਨ’ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਵਿਦਿਆਰਥਣਾਂ ਨੇ ਆਪਣੀ ਪੜ੍ਹਾਈ ਦੇ ਸਫ਼ਰ ਦੌਰਾਨ ਪ੍ਰਾਪਤ ਅਨੁਭਵ ਅਤੇ ਖ਼ੁਸ਼ਨੁਮਾ ਪਲ ਸ਼ਾਂਝੇ ਕਰਦਿਆਂ ਸੰਗੀਤ ਅਤੇ ਨ੍ਰਿਤ ਦੀ ਪੇਸ਼ਕਾਰੀ ਕੀਤੀ। ਪ੍ਰਿੰਸੀਪਲ …

Read More »

ਗੁਰਮੀਤ ਸਿੰਘ ਮੀਤ ਹੇਅਰ ਦੀ ਸ਼ਾਨਦਾਰ ਜਿੱਤ ‘ਤੇ ‘ਆਪ’ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ ਕਸਬਾ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਦੀ ਅਗਵਾਈ ਹੇਠ ਆਪ ਵਰਕਰਾਂ ਨੇ ਖੁਸ਼ੀ ਪ੍ਰਗਟਾਈ।ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਤੇ ਆਪ ਬੀ.ਸੀ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਾਜ ਸਿੰਘ ਰਾਜੂ ਨੇ ਕਿਹਾ …

Read More »

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12-ਸੰਗਰੂਰ ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਰਿਟਰਨਿੰਗ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 3 ਲੱਖ 64 ਹਜ਼ਾਰ 85 ਵੋਟਾਂ ਹਾਸਲ ਕਰਕੇ ਜੇਤੂ ਰਹੇ।ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ …

Read More »

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦਾ 120ਵਾਂ ਜਨਮ ਦਿਨ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਅੱਜ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦਾ 120ਵਾਂ ਜਨਮ ਦਿਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਹਿਜ਼ ਪਾਠ ਅਤੇ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਅਤੇ ਪਿੰਗਲਵਾੜਾ ਪਰਿਵਾਰ ਦੇ ਬੱਚਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ …

Read More »

ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ …

Read More »

ਸਲਾਈਟ ਵਿਖੇ ਐਨ.ਸੀ.ਸੀ ਦੇ ਸਲਾਨਾ 10 ਰੋਜ਼ਾ ਕੈਂਪ ਦੀ ਸ਼ੁਰੂਆਤ

ਲੌਂਗੋਵਾਲ, 4 ਜੂਨ (ਜਗਸੀਰ ਸਿੰਘ) – 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਵਲੋਂ ਐਨ.ਸੀ.ਸੀ ਦਾ 10 ਰੋਜ਼ਾ ਸਲਾਨਾਂ ਟਰੇਨਿੰਗ ਕੈਂਪ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਵਿਖੇ 3 ਤੋਂ 12 ਜੂਨ ਤੱਕ ਕਮਾਂਡਿੰਗ ਅਫਸਰ ਕਰਨਲ ਸੰਜੇ ਸਿੰਘ ਦੀ ਅਗਵਾਈ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਲੱਗਭਗ 450 ਕੈਡਿਟਾਂ (ਲੜਕੇ/ਲੜਕਿਆਂ) ਹਿੱਸਾ ਲੈ ਕੇ, ਸਿਖਲਾਈ ਪ੍ਰਾਪਤ ਕਰ …

Read More »