Saturday, November 30, 2024

Daily Archives: June 19, 2024

ਜਨਮ ਦਿਨ ਮੁਬਾਰਕ – ਸਿਦਕਪ੍ਰੀਤ ਸਿੰਘ ਗੁਰੂ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਬਲਕਾਰ ਸਿੰਘ ਗੁਰੂ ਪਿਤਾ ਅਤੇ ਮਾਤਾ ਅਮਨਦੀਪ ਕੌਰ ਗੁਰੂ ਵਾਸੀ ਮਲੇਰਕੋਟਲਾ ਵਲੋਂ ਆਪਣੇ ਹੋਣਹਾਰ ਬੇਟੇ ਸਿਦਕਪ੍ਰੀਤ ਸਿੰਘ ਗੁਰੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਵਿਆਹ ਦੀ 50ਵੀਂ ਵਰ੍ਹੇਗੰਢ ਮੁਬਾਰਕ – ਜੀਤ ਸਿੰਘ ਭਿੰਡਰ ਅਤੇ ਮਨਜੀਤ ਕੌਰ ਭਿੰਡਰ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਜੀਤ ਸਿੰਘ ਭਿੰਡਰ ਤੇ ਮਨਜੀਤ ਕੌਰ ਭਿੰਡਰ ਨੇ ਆਪਣੇ ਬੇਟਿਆਂ ਸੁਰਿੰਦਰ ਸਿੰਘ ਭਿੰਡਰ, ਹਰਵਿੰਦਰ ਸਿੰਘ ਭਿੰਡਰ ਤੇ ਸਮੂਹ ਪਰਿਵਾਰ ਨਾਲ ਮਿਲ ਕੇ ਆਪਣੇ ਵਿਆਹ ਦੀ 50ਵੀਂ ਵਰ੍ਹੇਗੰਢ ਸੰਗਰੂਰ ਵਿਖੇ ਮਨਾਈ।

Read More »

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈਬਸਾਈਟ ‘ਤੇ ਹੀ ਆਨਲਾਈਨ ਕਮਰਾ ਬੁੱਕ ਕਰਨ ਸੰਗਤਾਂ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਬੁੱਕ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾਂ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ 98149-49689 `ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ।ਸੰਗਤ ਨੂੰ ਅਪੀਲ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ …

Read More »

ਡਾ. ਜਗਦੀਪਕ ਸਿੰਘ ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਨਾਮਜ਼ਦ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸਾਬਕਾ ਪ੍ਰੋਫੈਸਰ ਅਤੇ ਮੁਖੀ ਈ.ਐਨ.ਟੀ ਵਿਭਾਗ ਅਤੇ ਮੀਤ ਪ੍ਰਧਾਨ ਪਿੰਗਲਵਾੜਾ ਸੋਸਾਇਟੀ ਡਾ. ਜਗਦੀਪਕ ਸਿੰਘ ਨੂੰ ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਲਈ ਨਾਮਜ਼ਦ ਕੀਤਾ ਗਿਆ ਹੈ।ਪਿੰਗਲਵਾੜਾ ਸੁਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪਿੰਗਲਵਾੜਾ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ।

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਾਤਾਵਰਣ ਸੁਰੱਖਿਆ ਸਬੰਧੀ ਵੰਡੇ ਪੌਦੇ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਰਣਜੀਤ ਐਵੀਨਿਊ ਸਥਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਰਾਹਗੀਰਾਂ ਨੂੰ ਪੌਦੇ ਵੀ ਵੰਡੇ।ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਮੌਜ਼ੂਦਾ ਹਾਲਾਤਾਂ …

Read More »

ਹੁਣ ਲੌਂਗੋਵਾਲ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਵੀ ਪਹੁੰਚੀ ਪੰਛੀ ਬਚਾਓ ਮੁਹਿੰਮ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਪ੍ਰਸਿੱਧ ਸੰਸਥਾ ਡੈਮੋਕਰੇਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਪੰਜਾਬ ਵਲੋਂ ਅੱਤ ਦੀ ਪੈ ਰਹੀ ਮਾਰੂ ਗਰਮੀ ਕਾਰਨ ਪਾਣੀ ਤੋਂ ਬਿਨਾਂ ਮਰ ਰਹੇ ਬੇਜ਼਼ੁਬਾਨ ਪੰਛੀਆਂ ਅਤੇ ਜਾਨਵਰਾਂ ਨੂੰ ਬਚਾਉਣ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਦੇ ਚੌਂਕਾਂ ਤੇ ਸਾਂਝੀਆਂ ਥਾਵਾਂ, ਜਿਥੇ ਕਿ ਪੰਛੀਆਂ ਤੇ ਜਾਨਵਰਾਂ ਦਾ ਆਉਣਾ ਜਾਣਾ ਹੈ।ਉਹਨਾਂ ਲਈ ਪਾਣੀ ਪੀਣ ਵਾਲੇ ਮਿੱਟੀ ਦੇ …

Read More »

ਰਾਮ ਬਾਗ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਰਾਮ ਬਾਗ (ਕੰਪਨੀ ਬਾਗ) ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 ਤੋਂ …

Read More »

120 ਕਰੋੜ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ – ਧਾਲੀਵਾਲ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁੁਰੂਆਤ ਕਰ ਦਿੱਤੀ ਹੈ।ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਰਦਾਰ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਜੋ ਕਿ ਇਸ ਦੇ ਨਾਲ ਲੱਗਦੇ …

Read More »

ਪਰਕਸ ਵਲੋਂ ਕਵੀ ਆਜ਼ਾਦ ਜਲੰਧਰੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 19 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਅਮਰੀਕਾ ਨਿਵਾਸੀ ਪ੍ਰਸਿੱਧ ਲੇਖਕ ਆਜ਼ਾਦ ਜਲੰਧਰੀ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾ. ਹਰਜਿੰਦਰ ਸਿੰਘ ਅਟਵਾਲ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਸੁਨੜ, ਸਾਬਕਾ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਸਾਬਕਾ ਮੰਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ …

Read More »

ਵਿਆਹ ਦੀ 39ਵੀਂ ਵਰ੍ਹੇਗੰਢ ਮੁਬਾਰਕ – ਅਮਰ ਸਿੰਘ ਅਤੇ ਗੁਰਮੀਤ ਕੌਰ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਾਸੀ ਅਮਰ ਸਿੰਘ ਅਤੇ ਗੁਰਮੀਤ ਕੌਰ ਨੇ ਵਿਆਹ ਦੀ 39ਵੀਂ ਵਰ੍ਹੇਗੰਢ ਮਨਾਈ।

Read More »