Thursday, December 19, 2024

Daily Archives: July 13, 2024

ਵਿਧਾਇਕ ਡਾ. ਗੁਪਤਾ ਨੇ ਸਮਰਥਕਾਂ ਨਾਲ ਮਨਾਇਆ ਜਲੰਧਰ ਉਪ ਚੋਣ `ਚ `ਆਪ` ਦੀ ਜਿੱਤ ਦਾ ਜਸ਼ਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ `ਤੇ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਲੋਕਾਂ ਨੇ ਸੱਚ ਦਾ ਸਾਥ ਦਿੱਤਾ ਹੈ।ਵਿਧਾਇਕ ਡਾ. ਗੁਪਤਾ ਨੇ ਜਿੱਤ ਦੀ ਖੁਸ਼ੀ ਵਿੱਚ ਆਪਣੇ ਸਮਰਥਕਾਂ ਨਾਲ ਭੰਡਾਰੀ ਪੁੱਲ ਸਥਿਤ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ ਅਤੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਿੱਘਾ ਸੁਆਗਤ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅੱਜ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਪੁੱਜਣ ‘ਤੇ ਦੀਵਾਨ ਅਹੁਦੇਦਾਰਾਂ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. …

Read More »

ਸਰਕਾਰੀ ਹਸਪਤਾਲ ਦੇ ਡਾਕਟਰ ਵਲੋਂ `ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ` ਦਾ ਸਫਲ ਇਲਾਜ਼

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ `ਚ ਅੰਮ੍ਰਿਤਸਰ ਦਾ ਨਾਂ ਰੋਸ਼ਨ ਕੀਤਾ ਹੈ।ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ …

Read More »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਕੀਤਾ ਗਿਆ।ਪ੍ਰਧਾਨਗੀ ਮੰਡਲ ਵਿੱਚ ਗੁਰਦੀਪ ਸਿੰਘ ਮੰਗਵਾਲ ਸੀਨੀਅਰ ਮੀਤ ਪ੍ਰਧਾਨ, ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ, ਰਾਮ ਲਾਲ ਪਾਂਧੀ ਜਿਲ੍ਹਾ ਸਕੱਤਰ, ਸੱਜਣ ਸਿੰਘ ਪੂਨੀਆ ਸਰਪ੍ਰਸਤ ਆਦਿ ਸ਼ਾਮਲ ਸਨ।ਲਾਭ ਸਿੰਘ ਕੈਸ਼ੀਅਰ, ਸਤਪਾਲ ਸਿੰਗਲਾ, ਨੰਦ ਲਾਲ …

Read More »

ਨਵ-ਨਿਯੁੱਕਤ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਮੜਕਨ ਨੇ ਚਾਰਜ਼ ਸੰਭਾਲਿਆ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਅੱਜ ਨਵ-ਨਿਯੁੱਕਤ ਪ੍ਰਿੰਸੀਪਲ ਸ੍ਰੀਮਤੀ ਮੀਨਾਕਸ਼ੀ ਮੜਕਨ ਨੇ ਆਪਣਾ ਚਾਰਜ਼ ਸੰਭਾਲ ਲਿਆ।ਸਰਕਾਰੀ ਰਣਵੀਰ ਕਾਲਜ ਸੰਗਰੂਰ ਤੋਂ ਆਏ ਸ੍ਰੀਮਤੀ ਮੀਨਾਕਸ਼ੀ ਮੜਕਨ ਦੇ ਸਨਮਾਨ ਲਈ ਸ਼ਹਿਰ ਦੀਆਂ ਉੱਘੀਆਂ ਸ਼ਖਸ਼ੀਅਤਾਂ ਮੌਜ਼ੂਦ ਸਨ।ਜਿੰਨਾਂ ਵਿੱਚ ਕਾਲਜ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਸਰਪ੍ਰਸਤ, ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ, ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਪ੍ਰਧਾਨ …

Read More »

ਵਿਧਾਇਕ ਡਾ: ਅਜੇ ਗੁਪਤਾ ਨੇ ਨਵਾਂ ਟਿਊਬਵੈਲ ਲਗਾਉਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਝਬਾਲ ਰੋਡ ਇੰਦਰਾ ਕਲੋਨੀ ‘ਚ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇੱਕ ਹਫ਼ਤਾ ਪਹਿਲਾਂ ਇਸ ਇਲਾਕੇ ਵਿੱਚ ਲੱਗੇ ਟਿਊਬਵੈਲ ਦਾ ਬੋਰ ਖਰਾਬ ਹੋ ਗਿਆ ਸੀ।ਇਸ ਦੀ ਮੁਰੰਮਤ ਨਾ ਹੋਣ ਕਰਕੇ ਅੱਜ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਨਵੇਂ …

Read More »

ਖ਼ਾਲਸਾ ਕਾਲਜ ਵਿਖੇ ਪੌਦਾਰੋਪਨ ਮੁਹਿੰਮ ਦਾ ਆਗਾਜ਼

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਲੇ-ਦੁਆਲੇ ਨੂੰ ਸਵੱਛ ਤੇ ਹਰਿਆ-ਭਰਿਆ ਰੱਖਣ ਦੇ ਲਈ ਪੌਦਾਰੋਪਨ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ’ਚ ਹਰਿਆਵਲ ਸਬੰਧੀ ਖ਼ਾਲਸਾ ਕਾਲਜ ਕੈਂਪਸ ਵਿਖੇ ਬਣੀ ਨਵੀਂ ਕਾਮਰਸ ਤੇ ਕੰਪਿਊਟਰ ਦੀ ਇਮਾਰਤ ਦੇ ਮੂਹਰੇ ਪੌਦੇ ਲਗਾਏ ਗਏ। …

Read More »

ਸਾਹਿਤ ਅਕੈਡਮੀ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਵਿਖੇ ਡਾ. ਗੁਰਵਿੰਦਰ ਅਮਨ ਨਾਲ ਸਨਮੁੱਖ ਸੰਵਾਦ

ਪਟਿਆਲਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਹਿਤ ਅਕੈਡਮੀ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਦੇ ਪ੍ਰਸਿੱਧ ਲੇਖਕ ਡਾ. ਗੁਰਵਿੰਦਰ ਅਮਨ ਨਾਲ ਇੱਕ ਸਾਹਿਤਕ ਸੰਵਾਦ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਕੀਤੀ।ਮੁੱਖ ਮਹਿਮਾਨ ਵਜੋਂ ਸ਼਼੍ਰੋਮਣੀ ਕਵੀ ਦਰਸ਼ਨ ਬੁੱਟਰ ਅਤੇ ਵਿਸ਼ੇਸ਼ ਮਹਿਮਾਨ ਗੁਰਦਰਸ਼ਨ ਸਿੰਘ ਗੁਸੀਲ ਸਨ। ਪ੍ਰੋਗਰਾਮ …

Read More »

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ‘ਚ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ …

Read More »