Friday, September 13, 2024

Daily Archives: July 30, 2024

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਤਜਵੀਜ਼ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਚੀਫ ਸੈਕਟਰੀ ਨੂੰ ਭੇਜੀ ਹੈ। ਦੱਸਣਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਇਹ ਮੁੱਦਾ ਉਠਾਇਆ ਸੀ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ …

Read More »

ਯੂਨੀਵਰਸਿਟੀ ਦਾ ਇੰਡੀਆ ਟੂਡੇ ਐਮ.ਡੀ.ਆਰ.ਏ 2024 ‘ਚ 11ਵਾਂ ਰੈਂਕ

ਅੰਮ੍ਰਿਤਸਰ 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇੰਡੀਆ ਟੂਡੇ ਐਮ.ਡੀ.ਆਰ.ਏ ਯੂਨੀਵਰਸਿਟੀ ਰੈਂਕਿੰਗ 2024 ਵਿੱਚ ਭਾਰਤ ਦੀਆਂ ਚੋਟੀ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ 11ਵਾਂ ਰੈਂਕ ਪ੍ਰਦਾਨ ਕੀਤਾ ਗਿਆ ਹੈ।ਇਹ ਰੈਂਕਿੰਗ ਯੂਨੀਵਰਸਿਟੀ ਦੀ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਵਿਦਿਆਰਥੀਆਂ ਦਾ ਖੋਜ਼ ਅਤੇ ਸੰਪੂਰਨ ਵਿਕਾਸ, ਸਿੱਖਿਆ ਵਿੱਚ ਉੱਤਮਤਾ ਅਤੇ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇੰਡੀਆ ਟੂਡੇ ਯੂਨੀਵਰਸਿਟੀ ਰੈਂਕਿੰਗ ਅਕਾਦਮਿਕ ਪ੍ਰਤਿਸ਼ਠਾ, …

Read More »

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇੇ ਅੱਜ 31 ਜੁਲਾਈ ਨੂੰ ਜਿਲ੍ਹੇ ’ਚ ਛੁੱਟੀ ਐਲਾਨੀ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ ਤੌਰ ’ਤੇ ਮਨਾਇਆ ਜਾ ਰਿਹਾ ਹੈ।ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜਿਲ੍ਹਾ ਸੰਗਰੂਰ …

Read More »

ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਨੂੰ ਦਿੱਤੇ 15 ਕੰਪਿਊਟਰ

ਸਪੈਸ਼ਲ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਦਿੱਤਾ ਜ਼ੋਰ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਰੈਡ ਕਰਾਸ ਸੁਸਾਇਟੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਲੋਂ ਤਹਿਸੀਲਪੁਰਾ ਵਿਖੇ ਚਲਾਏ ਜਾ ਰਹੇ ਕੰਪਿਊਟਰ ਟ੍ਰੇਨਿੰਗ ਸੈਂਟਰ ਦਾ ਦੌਰਾ ਕੀਤਾ।ਇਸ ਦੇ ਨਾਲ ਹੀ ਉਨਾਂ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੁਮੈਨ ਹੋਸਟਲ ਦਾ ਦੌਰਾ ਵੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਨੌਜਵਾਨ …

Read More »

ਸ਼੍ਰੀ ਹਨੂੰਮੰਤ ਧਾਮ ਸੇਵਾ ਸੋਸਾਇਟੀ ਮੈਂਬਰਾਂ ਨੇ ਵਣ ਮਹਾਂ ਉਤਸਵ ਮਨਾਇਆ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਹਨੂੰਮੰਤ ਧਾਮ ਸੇਵਾ ਸੋਸਾਇਟੀ ਦੇ ਮੈਂਬਰਾਂ ਵਲੋਂ ਹਨੁੰਮੰਤ ਧਾਮ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ।ਇਸ ਦੀ ਸ਼ੁਰੂਆਤ ਨਗਰ ਕੌਂਸਲ ਪ੍ਰਧਾਨ ਮੈਡਮ ਕਾਂਤਾ ਗੋਇਲ ਅਤੇ ਮੈਡਮ ਸੀਮਾ ਗੋਇਲ ਸੁਪਤਨੀ ਵਿਧਾਇਕ ਵਰਿੰਦਰ ਗੋਇਲ ਨੇ ਆਪਣੇ ਹੱਥੀਂ ਪੌਦੇ ਲਗਾ ਕੇ ਕੀਤੀ।ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਵਧਦੀ ਗਲੋਬਲ ਵਰਮਿੰਗ ਨੂੰ ਦੇਖਦੇ ਹੋਏ ਸਾਨੂੰ ਸਭ ਨੂੰ ਵੱਧ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੇਂਟਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੇਂਟਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਬਹੁਤ ਸੋਹਣੀਆਂ ਸੀਨਰੀਆਂ, ਤਸਵੀਰਾਂ, ਕਾਰਟੂਨ ਅਤੇ ਪੇਂਟਿੰਗਾਂ ਬਣਾਈਆਂ ਗਈਆਂ।ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਸਕੂਲ …

Read More »

ਗਾਇਕ ਗੁਰਬਖਸ਼ ਸੌਂਕੀ ਦੇ ਨਵੇਂ ਸਿੰਗਲ ਟਰੈਕ ਦੀ ਸ਼ੂਟਿੰਗ ਮੁਕੰਮਲ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਿਤ ਪ੍ਰਸਿੱਧ ਗਾਇਕ ਗੁਰਬਖਸ਼ ਸੌਂਕੀ ਆਪਣੀ ਬੁਲੰਦ ਆਵਾਜ਼ ਦੀ ਬਦੌਲਤ ਦੇਸ਼ ਵਿਦੇਸ਼ਾਂ ਵਿੱਚ ਰਹਿੰਦੇ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ।ਸੌਂਕੀ ਦੀ ਆਵਾਜ਼ ਵਿੱਚ ਆ ਰਹੇ ਨਵੇਂ ਸਿੰਗਲ ਟਰੈਕ ਦੀ ਸ਼ੂਟਿੰਗ ਵੀਡੀਓ ਡਾਇਰੈਕਟਰ ਗੱਗੀ ਸਿੰਘ ਦੀ ਅਗਵਾਈ ਹੇਠ ਤਿਆਰ ਕੀਤੀ ਗਈ।ਵੀਡੀਓ ਡਾਇਰੈਕਟਰ ਗੱਗੀ ਸਿੰਘ ਨੇ ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ …

Read More »

ਦੁਕਾਨਦਾਰਾਂ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ ਲੋਕਾਂ ਦੇ ਮੌਕੇ ‘ਤੇ ਕੱਟੇ ਚਲਾਣ – ਸਿਵਲ ਸਰਜਨ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਮੈਡੀਕਲ ਅਫਸਰ ਡਾ. ਸ਼ਬਨਮ, ਐਸ.ਆਈ. ਪਰਮਜੀਤ ਸਿੰਘ, ਹਰਜਿੰਦਰ ਪਾਲ ਸਿੰਘ, ਸੁਰਜੀਤ ਸਿੰਘ, ਰਸ਼ਪਾਲ ਸਿੰਘ, …

Read More »

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੇ ਸਾਰੇ ਹਿੱਸਿਆਂ ‘ਚ ਪੀਣ ਵਾਲੇ ਪਾਣੀ ਦਾ ਬੈਕਟੀਰੀਆ ਟੈਸਟ ਕਰਵਾਉਣ ਦੇ ਹੁਕਮ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਨੇ ਨਿਗਮ ਕਮਿਸ਼ਨਰ ਨੇ ਸ਼ਹਿਰ ਦੇ ਸਾਰੇ ਹਿੱਸਿਆਂ ‘ਚ ਪੀਣ ਵਾਲੇ ਪਾਣੀ ਦਾ ਬੈਕਟੀਰੀਆ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।ਅੱਜ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਪਰੇਸ਼ਨ ਐਂਡ ਮੇਨਟੀਨੈਂਸ ਸੈਲ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀ ਸ਼ਾਮਲ ਹੋਏ।ਕਮਿਸ਼ਨਰ ਨੇ ਸਮੂਹ ਓ.ਐਂਡ.ਐਮ ਅਧਿਕਾਰੀਆਂ ਨੂੰ ਹੁਕਮ …

Read More »