Friday, December 20, 2024

Daily Archives: August 12, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੂਚਨਾ ਕੇਂਦਰ ਵਿਖੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ …

Read More »

ਸੰਤ ਅਤਰ ਸਿੰਘ ਜੀ ਅਤੇ ਬਾਬਾ ਨਿਧਾਨ ਸਿੰਘ ਜੀ ਯਾਦ ‘ਚ ਸੈਮੀਨਾਰ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਅਤੇ ਬਾਬਾ ਨਿਧਾਨ ਸਿੰਘ ਜੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਾਏ ਅਹਿਮ ਯੋਗਦਾਨ ਸਬੰਧੀ ਇੱਕ ਰੋਜ਼ਾ ਸੈਮੀਨਾਰ ਅਕਾਲ ਕਾਲਜ ਕੌਂਸਲ ਅਤੇ ਲੋਕ ਇਨਸਾਫ ਫਰੰਟ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸੈਮੀਨਾਰ ਦੀ …

Read More »

ਹਰੀਸ਼ ਜੋਸ਼ੀ ਨੂੰ 71ਵੇਂ ਜਨਮ ਦਿਨ ‘ਤੇ ਦਿੱਤੀਆਂ ਵਧਾਈਆਂ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨਜ਼ ਅਤੇ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਵਲੋਂ ਹਰੀਸ਼ ਜੋਸ਼ੀ ਨੂੰ ਉਨ੍ਹਾਂ ਦੇ 71ਵੇਂ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਅਤੇ ਸੀਨੀਅਰ ਸਿਟੀਜ਼ਨਜ਼ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਵਲੋਂ ਸਮੂਹ ਸੀਨੀਅਰ ਸਿਟੀਜ਼ਨ ਮੈਂਬਰਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਉਨ੍ਹਾਂ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਸ਼ੂ ਧਨ ਬਚਾਓ ਪ੍ਰੋਗਰਾਮ ਦੀ ਸ਼ੁਰੂਆਤ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਵੈਟਰਨੀਏਰੀਅਨ ਅਤੇ ਡੇਅਰੀ ਫਾਰਮ ਵਰਕਰਾਂ ਨੂੰ ਜਾਨਵਰਾਂ ਦੀ ਸਿਹਤ, ਵਿਵਹਾਰ ਨੂੰ ਸਹੀ ਢੰਗ ਨਾਲ ਅਪਨਾਉਣ ਲਈ ਅਤਿ-ਆਧੁਨਿਕ ਹੁਨਰਾਂ ਨਾਲ ਭਰਪੂਰ ਪ੍ਰੋਗਰਾਮ ‘ਕੈਚ ਕਾਓ ਕਾਊਜ਼ (ਡੀਕੋਡ ਗਊ)’ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਵਾਲੇ ਇਸ ਪ੍ਰੋਗਰਾਮ ਦਾ ਮਕਸਦ ਕਾਓ ਧਨ ਦੀ …

Read More »

ਭਾਈ ਪਰਮਜੀਤ ਸਿੰਘ ਖਾਲਸਾ ਦੇ ਚਲਾਣੇ `ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਇਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸੀਅਤ ਸਨ।ਉਨ੍ਹਾਂ ਦੀ ਘਾਟ ਸਿੱਖ ਕੌਮ …

Read More »

ਸੀ.ਬੀ.ਐਸ.ਈ ਦੀ ਭਰਤੀ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀ.ਬੀ.ਐਸ.ਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇ.ਬੀ ਡੀ.ਏ.ਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ …

Read More »

ਜਿਲ੍ਹਾ ਪੱਧਰੀ ਫੈਂਸਿੰਗ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਫੈਂਸਿੰਗ ਮੁਕਾਬਲੇ ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਵਿਖੇ ਕਰਾਏ ਗਏ।ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਅਕੇਡੀਆ ਵਰਲਡ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਤਲਵਾਰਬਾਜ਼ੀ ਮੁਕਾਬਲੇ (ਫੈਂਸਿੰਗ) ’ਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ।ਅਕੇਡੀਆ ਵਰਲਡ ਸਕੂਲ ਸੁਨਾਮ ਦੇ 23 ਵਿਦਿਆਰਥੀਆਂ …

Read More »

ਬ੍ਰਹਮਾ ਕੁਮਾਰੀ ਸੈਂਟਰ ਸੁਨਾਮ ਵਿਖੇ ਤੀਜ਼ ਦਾ ਤਿਉਹਾਰ ਮਨਾਇਆ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਬ੍ਰਹਮਾ ਕੁਮਾਰੀ ਸੈਂਟਰ ਸੁਨਾਮ ਵਿਖੇ ਤੀਜ਼ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਭੈਣ ਸ਼ਸ਼ੀ ਗਰਗ ਅਨੁਸਾਰ ਹਰਿਆਲੀ ਤੀਜ਼ ਦਾ ਭਾਵ ਹੈ ਕਿ ਇਸ ਸਮੇਂ ਸਾਰੀਆਂ ਧੀਆਂ ਭੈਣਾਂ ਇਕੱਠੇ ਹੋ ਕੇ ਤਿਉਹਾਰ ਮਨਾਉਂਦੀਆਂ ਹਨ ਅਤੇ ਅਸੀਂ ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਆਪਣਾ ਭਰਾ ਮੰਨਦੇ ਹਾਂ।ਉਨਾਂ ਕਿਹਾ ਕਿ ਪਰਮ ਪ੍ਰਮਾਤਮਾ ਸਾਡੇ ਜੀਵਨ ਵਿੱਚ ਹਮੇਸ਼ਾਂ ਹਰਿਆਵਲ ਲੈ ਕੇ ਆਵੇ।ਜੀਵਨ …

Read More »

ਕੈਬਨਟ ਮੰਤਰੀ ਧਾਲੀਵਾਲ ਅਤੇ ਈ.ਟੀ.ਓ ਵਲੋਂ ਹਵਾਈ ਅੱਡੇ ‘ਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

ਪੰਜਾਬ ਸਰਕਾਰ ਸਾਰੇ ਹਾਕੀ ਖਿਡਾਰੀਆਂ ਨੂੰ ਦੇਵੇਗੀ ਇੱਕ-ਇੱਕ ਕਰੋੜ ਦੀ ਇਨਾਮੀ ਰਾਸ਼ੀ- ਧਾਲੀਵਾਲ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਵਲੋਂ ‘ਜੀ ਆਇਆ’ ਕਿਹਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ 10ਵੀਂ ਜਮਾਤ ਦਾ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਲ 2023-24 ਦੇ ਦੱਸਵੀਂ ਜਮਾਤ ਦੇ ਸੀ.ਬੀ.ਐਸ.ਈ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ …

Read More »