Friday, September 13, 2024

Daily Archives: August 25, 2024

ਜਨਮ ਦਿਨ ਮੁਬਾਰਕ – ਦੇਵਾਸ਼ੀ ਜੱਜ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਗੁਰਮੀਤ ਸਿੰਘ ਪਿਤਾ ਅਤੇ ਮਾਤਾ ਗੀਤਾ ਰਾਣੀ ਵਾਸੀ ਸੁਨਾਮ ਉਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਨੂੰ ਹੋਣਹਾਰ ਬੱਚੇ ਦੇਵਾਸ਼ੀ ਜੱਜ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਤੇਜਬੀਰ ਸਿੰਘ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਰਮਨਦੀਪ ਸਿੰਘ ਪਿਤਾ ਤੇ ਮਾਤਾ ਮਨਪ੍ਰੀਤ ਕੌਰ, ਦਾਦਾ ਗੁਰਮੇਲ ਸਿੰਘ ਚੋਟੀਆਂ ਤੇ ਦਾਦੀ ਨਸੀਬ ਕੌਰ ਚੋਟੀਆਂ ਵਾਸੀ ਲੌਂਗੋਵਾਲ (ਸੰਗਰੂਰ) ਨੂੰ ਹੋਣਹਾਰ ਬੱਚੇ ਤੇਜਬੀਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ‘ਵੇਦ ਪ੍ਰਚਾਰ ਸਪਤਾਹ’ ਦਾ ਸਮਾਪਨ ਸਮਾਰੋਹ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਅਵਾਰਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਦੀ ਅਗਵਾਈ ‘ਚ ਵੇਦ ਪ੍ਰਚਾਰ ਸਪਤਾਹ ਸਮਾਪਨ ਸਮਾਰੋਹ ਸ਼ਰਧਾ ਸਹਿਤਆਯੋਜਿਤ ਕੀਤਾ ਗਿਆ।ਵੇਦ ਪ੍ਰਚਾਰ …

Read More »

ਅਕੈਡਮਿਕ ਵਰਲਡ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਜਨਮ ਅਸ਼਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ ਅਤੇ ਭਜਨ ਗਾਏ ਗਏ।ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਪ੍ਰਸ਼ਾਦ ਵੰਡਿਆ ਗਿਆ।ਬੱਚਿਆਂ ਅਤੇ ਅਧਿਆਪਕਾਂ ਦੁਆਰਾ ਭਜਨ ਕੀਰਤਨ ਗਾਇਨ ਕੀਤਾ ਗਿਆ।ਅਧਿਆਪਕਾਂ ਦੁਆਰਾ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ।ਬੱਚਿਆਂ ਦੁਆਰਾ ਡਾਂਸ ਅਤੇ ਭਜਨ …

Read More »

ਟੈਗੋਰ ਵਿਦਿਆਲਿਆ ਵਿਖੇ ਸ਼ਰਧਾ ਸਹਿਤ ਮਨਾਈ ਜਨਮ ਅਸ਼ਟਮੀ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਗੋਵਾਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੋਸ਼ਾਕ ਪਾ ਕੇ ਰਾਧਾ-ਕ੍ਰਿਸ਼ਨ ਦਾ ਨ੍ਰਿਤ ਪੇਸ਼ ਕੀਤਾ।ਵਿਦਿਆਰਥੀਆਂ ਨੇ ਧਾਰਮਿਕ ਗੀਤ, ਕਵਿਤਾਵਾਂ ਪੇਸ਼ ਕੀਤੀਆਂ।ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਆਕਰਸ਼ਕ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ।ਜੂਨੀਅਰ ਵਿੰਗ ਦੇ ਬੱਚੇ ਭਗਵਾਨ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ’ਤੇ ਪ੍ਰੋਗਰਾਮ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਦੇ ਅੰਦਰ ਰਚਨਾਤਮਕ ਪ੍ਰਵਿਰਤੀਆਂ ਅਤੇ ਨੈਤਿਕ ਕਦਰਾ ਕੀਮਤਾਂ ਦੇ ਵਿਕਾਸ ਸਬੰਧੀ 7 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਅਧਿਆਪਨ ਕੌਸ਼ਲਾਂ ਦੇ ਨਾਲ-ਨਾਲ ਸਮਾਜਿਕ, ਭਾਵਨਾਤਮਕ ਅਤੇ ਬੌਧਿਕ ਪੱਧਰ ਦਾ …

Read More »

ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਚੁਣੀ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਐਨ.ਐਨ ਸੈਣੀ ਦੀ ਅਗਵਾਈ ਵਿੱਚ ਕੀਤੀ ਗਈ।ਇਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਐਨ.ਐਨ ਸੈਣੀ ਵਲੋਂ ਮੌਜ਼ੂਦਾ ਜਥੇਬੰਦੀ ਨੂੰ ਭੰਗ ਕਰਕੇ ਐਡਹਾਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ।ਪੰਜਾਬ ਦੇ …

Read More »

ਹਲਕਾ ਭੋਆ ਦੀਆਂ ਪੰਚਾਇਤਾਂ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਰੀਵਿਊ ਮੀਟਿੰਗ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਜਸਵਾਲੀ ਵਿਖੇ ਸਥਿਤ ਰੈਸਟ ਹਾਊਸ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਪੰਚਾਇਤਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਅੰਦਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਜਿਥੇ …

Read More »

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪਠਾਨਕੋਟ ਨੂੰ ਮੈਨੂਅਲ ਸਕਵੈਂਜਰ ਮੁਕਤ ਐਲਾਨਿਆ- ਘੁੰਮਣ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਠਾਨਕੋਟ ਸੁਖਵਿੰਦਰ ਸਿੰਘ ਘੁੰਮਣ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਦਿੱਤੇ ਹੁਕਮਾਂ ਤਹਿਤ ਮਲੀਨ ਕਿੱਤਾ ਅਤੇ ਇਨਸੈਨਟਰੀ ਲੈਟਰੀਨ ਸਬੰਧੀ ਵੱਖ-ਵੱਖ ਵਿਭਾਗਾਂ ਤੋਂ ਸਰਵੇ ਕਰਵਾਇਆ ਗਿਆ ਸੀ।ਜਿਸ ਦੋਰਾਨ ਵਿਭਾਗਾਂ ਵਲੋਂ ਰਿਪੋਰਟ ਸੋਂਪੀ ਗਈ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਕੋਈ ਵੀ ਵਿਅਕਤੀ ਮਲੀਨ ਕਿੱਤਾ ਨਹੀ …

Read More »