Saturday, September 14, 2024

Daily Archives: September 4, 2024

ਅਧਿਆਪਕ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੁਸ਼ਨਾਉਂਦਾ ਹੈ – ਅਧਿਆਪਕਾ ਅਮਨਦੀਪ ਕੌਰ

ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜਰ ਸਿੰਘ ਸ.ਸ.ਸ ਸਕੂਲ ਦੀ ਪੰਜਾਬੀ ਅਧਿਆਪਕਾ ਅਮਨਦੀਪ ਕੌਰ ਨੇ ਅੱਜ ਅਧਿਆਪਕ ਦਿਵਸ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅਧਿਆਪਕ ਇਕ ਮੋਮਬੱਤੀ ਵਾਂਗ ਹੈ, ਜੋ ਆਪ ਬਲ ਕੇ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੁਸ਼ਨਾਉਂਦਾ ਹੈ।ਅਮਨਦੀਪ ਕੌਰ ਨੇ ਕਿਹਾ ਕਿ ਵੱਡੇ-ਵੱਡੇ ਸਾਹਿਤਕਾਰ, ਲੇਖਕ, ਆਈ.ਏ.ਐਸ.ਅਫਸਰ, ਪੀ.ਸੀ.ਐਸ ਅਫਸਰ ਹੋਣ ਜਾਂ ਕੋਈ ਦੇਸ਼ ਦਾ ਪ੍ਰਧਾਨ ਮੰਤਰੀ, ਸਾਰੇ ਹੀ ਅਧਿਆਪਕ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਉਪਰੰਤ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ’ਤੇ ਵਧਾਈ ਦਿੱਤੀ। ਖਾਲਸਾ ਕਾਲਜ ਆਫ਼ …

Read More »

ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ …

Read More »

ਪ੍ਰਕਾਸ਼ ਦਿਹਾੜੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਜਲੌ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ …

Read More »

ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ …

Read More »

ਕੰਸਲਟਿੰਗ ਫਰਮ ਕੇ.ਪੀ.ਐਮ.ਜੀ ਵੱਲੋਂ ਯੂਨੀਵਰਸਿਟੀ ਦੇ 16 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ 4 ਵੱਡੀਆਂ ਸਲਾਹਕਾਰ ਫਰਮਾਂ ਵਿੱਚੋਂ ਇੱਕ ਕੇ.ਪੀ.ਐਮ.ਜੀ ਦੀ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਇਸ ਡਰਾਈਵ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਬੀ.ਟੈਕ ਕੋਰਸਾਂ ਦੇ ਸੈਸ਼ਨ 2025 ਦੇ 16 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਡਾ. ਅਮਿਤ ਚੋਪੜਾ ਡਾਇਰੈਕਟਰ ਪਲੇਸਮੈਂਟ ਅਤੇ ਕਰੀਅਰ …

Read More »

ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਨੇ ਚਲਾਈ ਪੌਦੇ ਲਗਾਉਣ ਦੀ ਮੁਹਿੰਮ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ ਯੂਨਿਟ ਵਲੋਂ ਕੈਂਪਸ ਵਿੱਚ ਬੂਟੇ ਲਗਾਉਣ ਦੀ ਸਫ਼ਲ ਮੁਹਿੰਮ ਦਾ ਆਯੋਜਨ ਕੀਤਾ ਗਿਆ।ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਚਲਾਈ ਗਈ।ਇਸ ਮਹਿੰਮ ਦੀ ਅਗਵਾਈ ਇੰਚਾਰਜ਼ ਡਾ. ਪਲਵਿੰਦਰ ਭਾਟੀਆ ਨੇ ਕੀਤੀ।ਇਸ ਮੁਹਿੰਮ ਦਾ ਉਦੇਸ਼ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ …

Read More »

ਅਕੈਡਮਿਕ ਵਰਲਡ ਅਤੇ ਹਾਈਟਸ ਐਂਡ ਹਾਈਟਸ ਸਕੂਲ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਟੂਰ ਲਗਾਇਆ

ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਇੱਕ ਦਿਨ ਦੇ ਟੂਰ ‘ਤੇ ਲਿਜਾਇਆ ਗਿਆ।ਇਹ ਟੂਰ ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ, ਅਕੈਡਮਿਕ ਵਰਲਡ ਸਕੂਲ ਪ੍ਰਿੰਸੀਪਲ ਸੁਜਾਤਾ ਠਾਕੁਰ ਅਤੇ ਹਾਈਟਸ ਐਂਡ ਹਾਈਟਸ ਸਕੂਲ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਸਭ ਤੋਂ ਪਹਿਲਾਂ ਬੱਚਿਆਂ ਨੂੰ ਅਗਰੋਹਾ ਧਾਮ ਵਿਖੇ ਲਿਜਾਇਆ ਗਿਆ।ਇਥੇ ਉਨਾਂ …

Read More »

ਖਾਲਸਾ ਕਾਲਜ ਲਾਅ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਮੇਜਰ ਧਿਆਨ ਸਿੰਘ ਨੂੰ ਸਮਰਪਿਤ 2 ਰੋਜ਼ਾ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਮਨਾਏ ਗਏ ਇਸ ਦਿਵਸ ਮੌਕੇ ਵਿਦਿਆਥੀਆਂ ਵੱਲੋਂ ਸ਼ਤੰਰਜ, ਵਾਲੀਬਾਲ, ਲੈਮਨ ਸਪੂਨ ਰੇਸ, ਟਗ ਆਫ਼ ਵਾਰ ਆਦਿ ਵੱਖ-ਵੱਖ ਖੇਡਾਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ …

Read More »

ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ

ਪ੍ਰੈਸ ਕਲੱਬ ਅੰਮ੍ਰਿਤਸਰ ਦੇ ਨਵੇਂ ਪ੍ਰਧਾਨ ਗਿੱਲ, ਸੀ: ਮੀਤ ਪ੍ਰਧਾਨ ਜੱਸ ਸਮੇਤ ਸਮੁੱਚੀ ਟੀਮ ਦਾ ਸਨਮਾਨ ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਪ੍ਰੈਸ ਕਲੱਬ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।ਸਭ ਤੋਂ ਪਹਿਲਾਂ ਨਵੀਂ ਬਣੀ ਟੀਮ ਨੇ ਸਭ ਤੋਂ …

Read More »