Wednesday, October 2, 2024

Daily Archives: September 10, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 30 ਦਿਨਾ ਵਾਤਾਵਰਨ ਚੈਲੇਂਜ਼ ਦਾ ਅਵਾਰਡ ਸਮਾਰੋਹ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਭਾਰਤ ਸਰਕਾਰ ਦੇ ਮਾਈਕਰੋ, ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜ਼ਿਜ਼ ਮੰਤਰਾਲੇ ਅਧੀਨ ਰਜਿ. ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ 30 ਦਿਨਾਂ ਵਾਤਾਵਰਨ ਚੈਲੇਂਜ਼ ਦੇ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ.ਈ.ਓ ਸਮਰਥ ਸ਼ਰਮਾ ਸਨ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਐਡਵੋਕੇਟ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਟੀਚਰ ਟਰੇਨਿੰਗ ਪ੍ਰੋਗਰਾਮਾਂ ਦੀ ਲੜੀ ਆਰੰਭ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਿਦਿਅਕ ਪੱਧਰ ਨੂੰ ਉਪਰ ਚੁੱਕਣ ਲਈ ਚੀਫ਼ ਖ਼ਾਲਸਾ ਦੀਵਾਨ ਡਾਇਰੈਕਟੋਰੇਟ ਦਫ਼ਤਰ ਵੱਲੋਂ ਟੀਚਰ ਟਰੇਨਿੰਗ ਪ੍ਰੋਗਰਾਮਾਂ ਨੂੰ ਆਯੋਜਿਤ ਕਰਨ ਦੀ ਲੜੀ ਤਹਿਤ ਅੱਜ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਪਹਿਲੇ ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਸ਼ੁਭਆਰੰਭ ਕੀਤਾ ਗਿਆ।ਜਿਸ ਵਿਚ ਪ੍ਰੀ-ਪ੍ਰਾਇਮਰੀ ਅਧਿਆਪਕਾ ਨੇ ਉਤਸ਼ਾਹ ਨਾਲ ਭਾਗ ਲਿਆ ਗਿਆ।ਡਾ. ਨਿੱਜ਼ਰ ਵੱਲੋਂ …

Read More »

ਰਾਬਿੰਦਰ ਨਾਥ ਟੈਗੋਰ ਦੀ ਕਹਾਣੀ ‘ਤੇ ਅਧਾਰਿਤ ਨਾਟਕ `ਟੋਟਾ` ਦਾ ਸਫ਼ਲ ਮੰਚਨ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਰੰਗਸ਼ਾਲਾ ਥੀਏਟਰ ਗਰੁੱਪ ਅਤੇ ਸੰਗਰੂਰ ਕਲਾ ਕੇਂਦਰ ਸੰਗਰੂਰ ਵਲੋਂ ਰਾਬਿੰਦਰ ਨਾਥ ਟੈਗੋਰ ਦੀ ਕਹਾਣੀ ’ਤੇ ਆਧਾਰਿਤ ਨਾਟਕ ‘ਟੋਟਾ’ ਦਾ ਮੰਚਨ ਰਾਮ ਵਾਟਿਕਾ ਬੱਗੀ ਖਾਨਾ ਦੇ ਮੰਚ ’ਤੇ ਕੀਤਾ ਗਿਆ।ਨਾਟਕ ਦਾ ਮੰਚਨ ਅਤੇ ਨਿਰਦੇਸ਼ਨ ਯਸ਼ ਵਲੋਂ ਕੀਤਾ ਗਿਆ।ਇਸ ਨਾਟਕ ਦੇ ਕਲਾਕਾਰਾਂ ਵਿੱਚ ਮੁਸਕਾਨ ਸ਼ਰਮਾ, ਰਿਸ਼ੀ ਸ਼ਰਮਾ, ਜਸਵਿੰਦਰ ਧੀਮਾਨ, ਜਸਵਿੰਦਰ ਗਿੱਲ, ਸੁਖਦੇਵ ਸ਼ਰਮਾ, ਅਲੀ ਅਕਬਰ, ਪਰਮਜੀਤ …

Read More »

ਡਰੱਗ ਕੰਟਰੋਲਰ ਅਫ਼ਸਰ ਡਾ. ਸੰਤੋਸ਼ ਜ਼ਿੰਦਲ ਤੇ ਨਰੇਸ਼ ਕੁਮਾਰ ਦਾ ਕੈਮਿਸਟ ਐਸੋਸੀਏਸ਼ਨ ਵਲੋਂ ਸਨਮਾਨ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਸੁਨਾਮ ਅਤੇ ਸੰਗਰੂਰ ਵਿੱਚ ਤਾਇਨਾਤ ਨਵੇਂ ਡਰੱਗ ਕੰਟਰੋਲਰ ਅਫ਼ਸਰ ਡਾ. ਸੰਤੋਸ਼ ਜ਼ਿੰਦਲ ਅਤੇ ਨਰੇਸ਼ ਕੁਮਾਰ ਨੇ ਆਪੋ ਆਪਣਾ ਅਹੁੱਦਾ ਸੰਭਾਲ ਲਿਆ ਹੈ।ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਦਵਾਈ ਵਿਕਰੇਤਾ ਦਵਾਈਆਂ ਦੀ ਵਿਕਰੀ ਅਤੇ ਖਰੀਦ ਦਾ ਪੂਰਾ ਰਿਕਾਰਡ ਰੱਖਣ।ਪਾਬੰਦੀਸ਼ੁਦਾ ਦਵਾਈਆਂ ਨਾ ਵੇਚੀਆਂ ਜਾਣ ਅਤੇ ਪਰੀਗਾਵਾਲੀਨ 150 ਅਤੇ 300 ਮਿਲੀਗ੍ਰਾਮ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਖੇਡਾਂ ’ਚ ਸੋਨੇ, ਚਾਂਦੀ ਤੇ ਕਾਂਸੇ ਦੇ ਤਗਮੇ ਜਿੱਤੇ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਕਸਿੰਗ ਅਤੇ ਜੁਡੋ ਖੇਡਾਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ …

Read More »

ਖਾਲਸਾ ਕਾਲਜ ਵੁਮੈਨ ਵਿਖੇ ‘ਟੈਲੰਟ ਹੰਟ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਨਵੀਆਂ ਵਿਦਿਆਰਥਣਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਰਖਣ ਅਤੇ ਪਰਖਣ ਹਿੱਤ ‘ਟੈਲੰਟ ਹੰਟ’ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।ਵਿਦਿਆਥਣਾਂ ਦੇ ਹੁਨਰ ਨੂੰ ਪਰਖਣ ਲਈ ਗੀਤ, ਗਜ਼ਲ, ਮਾਡਲਿੰਗ, ਡਾਂਸ, ਮਿਮਿਕਰੀ, ਮੋਨੋ ਐਕਟਿੰਗ, ਗਿੱਧਾ, ਕਵਿਤਾ, ਭਾਸ਼ਣ, …

Read More »

ਡਾ. ਓਬਰਾਏ ਦੇ ਯਤਨਾਂ ਸਦਕਾ 40 ਦਿਨਾਂ ਬਾਅਦ ਭਾਰਤ ਪੁੱਜਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ …

Read More »

ਐਮ.ਆਈ.ਈ.ਆਰ ਕਾਲਜ ਐਜੂਕੈਸ਼ਨ ਜੰਮੂ ਦੇ 40 ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਮਾਨਾਂਵਾਲਾ ਦਾ ਦੌਰਾ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ:) ਦੀ ਮਾਨਾਂਵਾਲਾ ਬ੍ਰਾਂਚ ਦਾ ਐਮ.ਆਈ.ਈ.ਆਰ ਕਾਲਜ ਐਜੂਕੈਸ਼ਨ ਜੰਮੂ ਦੇ 40 ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਦੌਰਾ ਕੀਤਾ ਗਿਆ।ਕਾਲਜ ਦੇ ਐਸੋਸੀਏਟ ਪ੍ਰੋਫੈਸਰ ਸ਼ਹਿਜ਼ਾਦ ਮਕਬੂਲ ਦੀ ਅਗਵਾਈ ਵਿੱਚ ਪੁੱਜੇ ਵਿਦਿਆਰਥੀਆਂ ਦਾ ਮਾਨਾਂਵਾਲਾ ਬ੍ਰਾਂਚ ਦੇ ਸਹਿ-ਪ੍ਰਸ਼ਾਸਕ ਜੈ ਸਿੰਘ ਵੱਲੋਂ ਸਵਾਗਤ ਕੀਤਾ ਅਤੇ ਉਨਾਂ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ …

Read More »

ਲੈਫਟੀਨੈਟ ਬਣਨ ‘ਤੇ ਪਿੰਡ ਸਿੰਬਲੀ ਦੀ ਪੱਲਵੀ ਦੇ ਘਰ ਸ਼ੁਭਕਾਮਨਾਵਾਂ ਦੇਣ ਪਹੁੰਚੇ ਕੈਬਨਿਟ ਮੰਤਰੀ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ।ਇਹ ਪ੍ਰਗਟਾਵਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੇ ਆਪਣੇ ਵੱਲੋਂ ਪੂਰੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਿੰਡ ਸਿੰਬਲੀ ਪਹੁੰਚੇ …

Read More »