Sunday, November 3, 2024

Daily Archives: October 19, 2024

ਸੱਠ ਵਰ੍ਹੇ ਜ਼ਿੰਦਗੀ………

ਸੱਠ ਵਰ੍ਹੇ ਜ਼ਿੰਦਗੀ ਦੇ ਕਰ ਲਏ ਪੂਰੇ ਜੀ ਅਜੇ ਕਰਨੇ ਨੇ ਕੰਮ ਜੋ ਰਹਿ ਗਏ ਅਧੂਰੇ ਜੀ। ਖੁਰਮਣੀਆਂ ਪਿੰਡ ਪਹਿਲਾ ਸਾਹ ਲਿਆ ਸੀ, ਚਾਅ ਨਾਲ ਮਾਪਿਆਂ ਗਲ਼ ਲਾ ਲਿਆ ਸੀ। ਵਧਾਈਆਂ ਦੇਣ ਆਏ ਲੋਕ ਦਰਾਂ ਮੂਹਰੇ ਜੀ, ਸੱਠ ਵਰ੍ਹੇ ਜਿੰਦਗੀ ਦੇ ਕਰ ਲਏ ਪੂਰੇ ਜੀ। ਪਿੰਡ ਦੇ ਸਕੂਲੋਂ ਕੀਤੀ ਮੁੱਢਲੀ ਪੜ੍ਹਾਈ ਜੀ, ਖਾਸੇ ਬਾਜ਼ਾਰ ਸਕੂਲ ਮਾਪਿਆਂ ਦੱਸਵੀਂ ਕਰਾਈ ਜੀ। ਕੰਮ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਵੱਲਾ ਵਿਖੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਲਈ ਲਗਾਇਆ ਮੁਫ਼ਤ ਮੈਡੀਕਲ ਚੈਕਅਪ ਕੈਂਪ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਵਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਤਹਿਤ ਵੱਲਾ ਨੇੜੇ ਬਣਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਪ੍ਰੋਜੈਕਟ ਤਹਿਤ ਕੰਮ ਕਰਦੇ ਮਜ਼ਦੂਰਾਂ, ਕਰਮਚਾਰੀਆਂ ਅਤੇ ਆਸ-ਪਾਸ ਦੇ ਪਿੰਡਾਂ …

Read More »

ਖ਼ਾਲਸਾ ਕਾਲਜ ਵਿਖੇ ਪੋਸਟਰ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵਲੋਂ ਬੀ.ਐਸ.ਸੀ ਆਨਰਜ਼ ਟਰੈਵਲ ਐਂਡ ਟੂਰਿਜ਼ਮ ਸਮੈਸਟਰ ਪਹਿਲਾਂ ਦੇ ਵਿਦਿਆਰਥੀਆਂ ਲਈ ਪੋਸਟਰ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ‘ਸੈਰ-ਸਪਾਟਾ ਅਤੇ ਸ਼ਾਂਤੀ’ ਵਿਸ਼ੇ ’ਤੇ ਕਰਵਾਏ ਗਏ ਪ੍ਰੋਗਰਾਮ ’ਚ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਸਿਰਜਣਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਗਿਆ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਨੈੱਟ ਪ੍ਰੀਖਿਆ

ਅੰਮ੍ਰਿਤਸਰ, 198 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਤਿੰਨ ਵਿਦਿਆਰਥੀਆਂ ਨੇ ਯੂ.ਜੀ.ਸੀ ਦੀ ਨੈੱਟ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਾਲ-2024 ’ਚ ਪਹਿਲਾਂ 18 ਜੂਨ ਨੂੰ ਉਕਤ ਟੈਸਟ ਲਿਆ ਸੀ, ਪਰ ਪੇਪਰ ਲੀਕ ਹੋਣ ਦੀ ਖ਼ਬਰ ਫੈਲਣ ਨਾਲ ਇਸ ਨੂੰ ਕੈਂਸਲ ਕਰ ਦਿੱਤਾ ਗਿਆ ਅਤੇ ਫਿਰ ਦੁਬਾਰਾ 28 ਅਗਸਤ ਨੂੰ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਫਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਸੰਗਤ ਨੂੰ ਗੁਰ ਜੱਸ ਗਾਇਨ ਕਰ …

Read More »

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿਤਨੇਮ ਦੀਆਂ ਪੰਜਾਂ ਬਾਣੀਆਂ ਦੇ ਪਾਠ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਬੱਚਿਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਕੜਾਹ ਪ੍ਰਸ਼ਾਦਿ ਦੀ ਦੇਗ਼ ਵੀ ਵਰਤਾਈ ਗਈ।ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ …

Read More »

ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਨਿਤਨੇਮ ਨਾਲ ਹੋਈ, ਜਿਸ ਵਿੱਚ ਬੱਚਿਆਂ ਨੇ ਸ਼ਰਧਾ ਨਾਲ ਭਾਗ ਲਿਆ।ਉਪਰੰਤ ਸ਼੍ਰੀ ਸਹਿਜ ਪਾਠ ਜੀ ਦਾ ਭੋਗ ਪਾਇਆ ਗਿਆ ਅਤੇ ਬਹਾਦਰ ਸਿੰਘ (ਪੰਜਾਬੀ ਅਧਿਆਪਕ) ਨੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ …

Read More »

ਯੂਨੀਵਰਸਿਟੀ `ਚ ਅੰਮ੍ਰਿਤਸਰ ਜ਼ਿਲਿਆਂ ਦੇ ਕਾਲਜਾਂ ਦਾ ਏ-ਜ਼ੋਨ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਮ੍ਰਿਤਸਰ ਜ਼ਿਲਿਆਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਮਿਠੀਆਂ ਯਾਦਾਂ ਛੱਡਦਾ ਹੋਇਆ ਸੰਪਨ ਹੋ ਗਿਆ।`ਏ` ਜ਼ੋਨ ਦੇ `ਏ` ਡਵੀਜ਼ਨ ਦੀ ਚੈਂਪੀਅਨਸ਼ਿਪ ਵੱਖ-ਵੱਖ ਆਈਟਮਾਂ ‘ਚ ਜਿੱਤਾਂ ਪ੍ਰਾਪਤ ਕਰਦਿਆਂ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਵੀਜ਼ਨ ਵਿੱਚ ਓਵਰਆਲ ਚੈਂਪੀਅਨਸ਼ਿਪ ਸ਼ਹਿਜ਼ਾਦਾ ਨੰਦ ਕਾਲਜ ਗਰੀਨ ਐਵੀਨਿਊ ਅੰਮ੍ਰਿਤਸਰ ਨੇ ਜਿੱਤੀ। ਯੂਨੀਵਰਸਿਟੀ ਦੇ ਐਮ.ਐਮ.ਟੀ.ਟੀ.ਸੀ …

Read More »

ਪ੍ਰਸਿੱਧ ਵਿਦਵਾਨ ਡਾ. ਜਸਬੀਰ ਸਿੰਘ ਸਾਬਰ ਦਾ ਦੇਹਾਂਤ

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 19 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਵਿਦਵਾਨ ਡਾ. ਜਸਬੀਰ ਸਿੰਘ ਸਾਬਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।ਡਾ. ਸਾਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਤੋਂ 2000 ਵਿੱਚ ਸੇਵਾ ਮੁਕਤ ਹੋਏ ਸਨ।1942 ਨੂੰ ਜਨਮੇ ਡਾ. ਸਾਬਰ ਦੇ ਪਿਤਾ ਅਜ਼ਾਦੀ ਘੁਲਾਟੀਏ ਸਨ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ …

Read More »