Friday, December 13, 2024

Monthly Archives: November 2024

ਵਿਆਹ ਦੀ 44ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰ ਪਾਲ ਕੌਰ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰ ਪਾਲ ਕੌਰ ਨੇ ਆਪਣੇ ਵਿਆਹ ਦੀ 44ਵੀਂ ਵਰ੍ਹੇਗੰਢ ਮਨਾਈ।

Read More »

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਸਬੰਧੀ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ …

Read More »

ਸਰਕਾਰੀ ਕੰਨਿਆ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਦੀਆਂ ਵਿਦਿਆਰਥਣਾਂ ਦਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਤਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਵਾਇਆ ਗਿਆ।ਵਿਦਿਆਰਥਣਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ ਵਿਖੇ ਲਿਜਾਇਆ ਗਿਆ।ਇਸ ਟੂਰ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ

ਛੀਨਾ ਨੇ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਪਹਿਲੇ ਸਥਾਨ ਦੀ ਟਰਾਫ਼ੀ ਨਾਲ ਨਿਵਾਜਿਆ ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਜ਼ਰੂਰ ਅਪਨਾਉਣੀਆਂ ਚਾਹੀਦੀਆਂ ਹਨ, ਕਿਉਂਕਿ ਇਹ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਸੁਨਹਿਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਖ਼ਾਲਸਾ ਕਾਲਜ …

Read More »

ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜਿਲ੍ਹੇ ਦੇ ਕਸਬੇ ਉੜਮੁੜ ਨਾਲ ਸਬੰਧਤ 37 ਸਾਲਾ ਰਮਨ ਕੁਮਾਰ ਪੁੱਤਰ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਬਾਅਦ ਦੁਬਈ …

Read More »

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

ਆਰੰਭਤਾ ਸਮੇਂ ਜਥੇਦਾਰ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਹੋਰ ਸ਼ਖ਼ਸੀਅਤਾਂ ਰਹੀਆਂ ਹਾਜ਼ਰ ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਇਸ ਕਾਰ ਸੇਵਾ ਦੀ …

Read More »

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਰਾਸ਼ਟਰ ਪੱਧਰੀ ਗਣਿਤ ਮੇਲੇ ‘ਚ ਤੀਸਰਾ ਸਥਾਨ

ਭੀਖੀ, 28 ਨਵੰਬਰ (ਕਮਲ ਜ਼ਿੰਦਲ) – ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ 19 ਤੋਂ 22 ਨਵੰਬਰ 2024 ਤੱਕ ਉੜੀਸਾ ਵਿੱਚ ਆਯੋਜਿਤ ਕੀਤੇ ਗਏ ਰਾਸ਼ਟਰ ਪੱਧਰੀ ਗਣਿਤ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪ੍ਰਦਰਸ਼ਨ ਬਹੁਤ ਹੀ ਸ਼ਲਾਘਾਯੋਗ ਰਿਹਾ।ਸਕੂਲ ਪ੍ਰਿੰਸੀਪਲ ਡਾ਼. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਾਸ਼ਟਰ ਪੱਧਰੀ ਗਣਿਤ ਮੇਲੇ ਵਿੱਚ ਪ੍ਰਸ਼ਨਮੰਚ ਮੁਕਾਬਲਿਆਂ …

Read More »

ਰੈਡ ਕਰਾਸ ਸੁਸਾਇਟੀ ਵਲੋਂ ਖੂਨਦਾਨ ਕੈਂਪ 1 ਦਸੰਬਰ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਖੂਨਦਾਨ ਕਰਨਾ ਇਕ ਉਤਮ ਦਾਨ ਹੈ ਅਤੇ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਨਾਲੇਜ ਵਿੱਲਾ ਇੰਟੀਗ੍ਰੇਟਿਡ ਐਜੂਕੇਸ਼ਨ ਅਤੇ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 1 ਦਸੰਬਰ 2024 ਨੂੰ ਅੰਮ੍ਰਿਤਸਰ ਸਿਫ਼ਤੀ ਇੰਟਰਨੈਸ਼ਨਲ ਕਚਹਿਰੀ ਰੋਡ ਅੰਮ੍ਰਿਤਸਰ ਵਿਖੇ ਇਕ …

Read More »