ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੇ ਪ੍ਰਸਿੱਧ ਕਵੀ ਰਮਨ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਕਰਵਾਏ ਗਏ ਵਿਸ਼ੇਸ਼ ਰੂਬਰੂ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਵੀ ਵਾਸਤੇ ਮੌਲਿਕ ਹੋਣਾ ਬਹੁਤ ਜ਼ਰੂਰੀ ਹੈ ਸੋ ਰਚਨਾਕਾਰ ਨੂੰ ਬਾਹਰਲੇ ਪ੍ਰਭਾਵਾਂ ਤੋਂ ਹਮੇਸ਼ਾ ਸਚੇਤ ਰਹਿਣਾ ਚਾਹੀਦਾ ਹੈ।ਇੱਕ ਪ੍ਰਮਾਣਿਕ ਕਵੀ ਉਹ ਹੈ, ਜੋ ਲਿਖਤ …
Read More »Monthly Archives: November 2024
ਖੇਡਾਂ ਵਤਨ ਪੰਜਾਬ ਦੀਆਂ 2024- ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਸਥਾਨਕ ਖਾਲਸਾ ਕਾਲਜ ਸੀ: ਸੈ: ਸਕੂਲ ਵਿਖੇ ਕਰਵਾਈਆਂ ਜਾ ਰਹੀਆ ਹਨ।ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੱਤਕਾ ਦੇ …
Read More »ਖਾਲਸਾ ਕਾਲਜ ਵਿਖੇ ਵਿਗਿਆਨ ਮੇਲਾ 18 ਤੋਂ 20 ਨਵੰਬਰ ਤੱਕ ਮਨਾਇਆ ਜਾਵੇਗਾ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੁਸਾਇਟੀ ਫਾਰ ਪ੍ਰਮੋਸ਼ਨ ਆਫ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸ.ਪੀ.ਐਸ.ਟੀ.ਆਈ) ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਅਤੇ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿਖੇ 3 ਦਿਨਾ (18 ਤੋਂ 20 ਨਵੰਬਰ ਤੱਕ) ਵਿਗਿਆਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਵਿਗਿਆਨ ਉਤਸਵ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਭਾਗ ਲੈਣ ਲਈ …
Read More »ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ
ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਜਿਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ, ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜ਼ਾਈ ਕਰ ਰਹੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਕ੍ਰਿਕੇਟ ਮੈਚ ਦਾ ਆਯੋਜਨ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਵਿਦਿਆਰਥੀਆਂ ਦਾ ਪਹਿਲਾ ਸਾਲਾਨਾ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਭਾਗ ਦੇ ਵਿਦਿਆਰਥੀਆਂ ਦੀ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਸਿਹਤਮੰਦ ਮੁਕਾਬਲਿਆਂ ਦੀ ਭਾਵਨਾ ਪੈਦਾ ਕਰਨਾ ਹੈ। ਇਸ ਮੈਚ ਵਿਚ ਲੜਕੀਆਂ ਅਤੇ ਲੜਕਿਆਂ ਨੇ ਮਿਲ ਕੇ ਭਾਗ ਲਿਆ। ਡਾ. ਅਮਿਤ ਕੌਟਸ, …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਅਤੇ ਇਹ ਮੁਕਾਬਲੇ 9 ਨਵੰਬਰ 2024 ਤੱਕ ਚੱਲਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਹੋ ਰਹੀ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਭਰ ਦੀਆਂ ਯੂਨੀਵਰਸਿਟੀਆਂ ਦੀਆਂ 150 ਤੋਂ ਵੱਧ ਟੀਮਾਂ ਅਤੇ ਲਗਭਗ 1,200 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਵਿਚ ਖਿਡਾਰੀ ਵੱਖ-ਵੱਖ ਭਾਰ ਵਰਗਾਂ ਵਿੱਚ …
Read More »ਯੂਨੀਵਰਸਿਟੀ ਵਿਖੇ ਸਭਿਆਚਾਰ ਅਤੇ ਲੋਕਧਾਰਾ : ਬੁਨਿਆਦੀ ਸੰਕਲਪ ਵਿਸ਼ੇ `ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਅਤੇ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਸੁਯੋਗ ਅਗਵਾਈ ਅਧੀਨ ਪੰਜਾਬ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਹ ਭਾਸ਼ਣ ਪੰਜਾਬੀ ਲੋਕਧਾਰਾ ਅਤੇ ਸਭਿਆਚਾਰ ਦੇ ਪ੍ਰਬੁੱਧ ਵਿਦਵਾਨ ਡਾ. ਜੀਤ ਸਿੰਘ ਜੋਸ਼ੀ (ਸੇਵਾ-ਮੁਕਤ ਪ੍ਰੋਫ਼ੈਸਰ …
Read More »ਜਿਲ੍ਹਾ ਪੱਧਰੀ ਐਥਲਟਿਕਸ ਟੂਰਨਾਮੈਂਟ ‘ਚ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਸੰਗਰੂਰ, 6 ਨਵੰਬਰ (ਜਗਸੀਰ ਸਿੰਘ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ-ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਬਾਜ਼ੀ ਮਾਰੀ ਹੈ।ਇਹ ਟੂਰਨਾਮੈਂਟ ਖੇਡ ਸਟੇਡੀਅਮ ਬਾਦਲ ‘ਚ ਕਰਵਾਇਆ ਗਿਆ।ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਅਕੈਡਮੀ ਵਿਦਿਆਰਥਣ ਸਿਮਰਨ ਕੌਰ ਨੇ ਜੈਵਲਿਨ ਥਰੋ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਉੱਚਾ ਕੀਤਾ …
Read More »ਗਾਇਕ ਕੁਲਵੰਤ ਉਪਲੀ ਦਾ ਧਾਰਮਿਕ ਸਿੰਗਲ ਟਰੈਕ ‘ਆਵਾਂਗੇ ਹਰ ਸਾਲ ਪੀਰਾਂ ਦਰ ਆਵਾਂਗੇ’ ਦਾ ਪੋਸਟਰ ਰਲੀਜ਼
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉੱਪਲੀ ਸੰਗਰੂਰ ਪਿੱਛਲੇ ਲੰਮੇ ਸਮੇਂ ਤੋਂ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਹੈ।ਉਨ੍ਹਾਂ ਦੀ ਆਵਾਜ਼ ਵਿੱਚ ਇੱਕ ਧਾਰਮਿਕ ਸਿੰਗਲ ਟਰੈਕ ‘ਆਵਾਂਗੇ ਹਰ ਸਾਲ, ਪੀਰਾਂ ਦਰ ਆਵਾਂਗੇ’ ਦਾ ਪੋਸਟਰ ਅੱਜ ਬਾਬਾ ਮੱਖਣ ਨਮੋਲ ਦੇ ਅਸ਼ੀਰਵਾਦ ਅਤੇ ਪਿੰਡ ਨਮੋਲ ਦੀ ਸੰਗਤ ਦੇ ਸਹਿਯੋਗ ਨਾਲ ਸ਼ੋਸ਼ਲ ਮੀਡੀਆ ‘ਤੇ ਰਲੀਜ਼ ਕੀਤਾ ਗਿਆ।ਗਾਇਕ ਕੁਲਵੰਤ ਉੱਪਲੀ …
Read More »ਅਕਾਲ ਅਕੈਡਮੀ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਸ਼ਬਦ ਕੀਰਤਨ ਦਾ ਗਾਇਨ ਕਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ …
Read More »