ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਟੈਕ-ਫੈਸਟ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਖਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਅਤੇ ਦੂਜੇ ਸ਼ੈਸ਼ਨ ਦਾ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ …
Read More »Monthly Archives: November 2024
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ
ਲੜਕੀਆਂ ਉਦਾਸ ਮਨ ਦੀ ਬਜ਼ਾਏ ਅਗਾਂਹਵਧੂ ਸੋਚ ਨਾਲ ਪ੍ਰਤਿਭਾ ਨੂੰ ਨਿਖਾਰਣ – ਛੀਨਾ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਲੜਕੀਆਂ ਉਦਾਸ ਮਨ ਦੀ ਬਜ਼ਾਏ ਅਗਾਂਹਵਧੂ ਸੋਚ ਨੂੰ ਅਪਣਾ ਕੇ ਆਪਣੇ ਮਿੱਥੇ ਟੀਚੇ ਲਈ ਕਾਰਜਸ਼ੀਲ ਹੁੰਦੇ ਹੋਏ ਆਪਣੀਆਂ ਪ੍ਰਤਿਭਾਵਾਂ ਨੂੰ ਨਿਖਾਰਣ, ਕਿਉਂਕਿ ਰੋਣ-ਧੋਣ ਨਾਲ ਇਨਸਾਨ ਵਿੱਚਲੀ ਕਾਬਲੀਅਤ ਨੂੰ ਖੋਰਾ ਲੱਗ ਜਾਂਦਾ ਹੈ।ਇਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ’ਚ ਹਿੱਸਾ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ‘ਕੰਮ ਵਾਲੀ ਥਾਂ ਉਪਰ ਮਾਨਸਿਕ ਸਿਹਤ’ ਵਿਸ਼ੇ ’ਤੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਦਿਵਸ ਨੂੰ ਸਮਰਪਿਤ ਉਲੀਕੇ ਇਸ ਪ੍ਰੋਗਰਾਮ ਦਾ ਮਕਸਦ ਮਾਨਸਿਕ ਸਿਹਤ ਨਾਲ ਸਬੰਧਿਤ ਮੁੱਦਿਆਂ ਸਬੰਧੀ ਜਾਗਰੂਕ ਕਰਨਾ ਸੀ।ਡਾ. ਅਮਨਪ੍ਰੀਤ ਕੌਰ ਅਤੇ ਮੈਂਟਲ ਹੈਲਥ …
Read More »ਪੰਜਾਬ ਸਟੇਟ ਡੈਫ਼ ਐਂਡ ਡੰਬ ਅੰਡਰ-21 ਕ੍ਰਿਕਟ-20 ਖੇਡਾਂ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਪੰਜਾਬ ਡੈਫ਼ ਐਂਡ ਡੰਬ ਸਪੋਰਟਸ ਐਸੋਸੀਏਸਨ ਪਟਿਆਲਾ ਵਲੋਂ ਪਹਿਲਾ ਪੰਜਾਬ ਸਟੇਟ ਅੰਡਰ-21 ਕ੍ਰਿਕੇਟ ਟੀ-20 ਚੈਂਪੀਅਨਸ਼ਿਪ ਦਾ ਆਯੋਜਨ 9 ਅਤੇ 10 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਕ੍ਰਿਕੇਟ ਸਟੇਡੀਅਮ ਵਿੱਚ ਕਰਵਾਇਆ ਗਿਆ।ਜਿਸ ਵਿੱਚ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਦੀਆਂ ਟੀਮਾਂ ਨੇ ਭਾਗ ਲਿਆ।ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਫਾਇਨਲ ਮੈਚ ਵਿੱਚ ਪਟਿਆਲਾ ਦੀ ਟੀਮ ਨੇ ਜੇਤੂ ਟਰਾਫੀ …
Read More »ਹਵਾਈ ਅੱਡਿਆਂ ‘ਚ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਸਬੰਧੀ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੌਮੀ ਮੁੱਦਿਆਂ ’ਤੇ ਅਹਿਮ ਮਤੇ ਪਾਸ ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਪ੍ਰਗਟ ਸਿੰਘ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਤਮਾ ਆਨੰਦ ਸਵਾਮੀ ਜੀ ਦੇ ਜਨਮ ਉਤਸਵ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਤਮਾ ਆਨੰਦ ਸਵਾਮੀ ਜੀ ਦੇ ਜਨਮ ਉਤਸਵ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਮੇਤ ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਮੁੱਖ ਜਜਮਾਨ ਸਨ। ਪ੍ਰਿੰਸੀਪਲ ਡਾ. ਵਾਲੀਆ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਸਭ ਤੋਂ ਪਹਿਲਾਂ ਮਹਾਤਮਾ ਆਨੰਦ ਜੀ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਪੁਰਖ …
Read More »ਬੀਬੀ ਕੌਲਾਂ ਜੀ ਸਕੂਲ ਵਿਖੇ ਛੋਟੇ ਬੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਇਨਾਮ ਬੱਚਿਆਂ ‘ਚ ਉਤਸ਼ਾਹ ਪੈਦਾ ਕਰਦਾ ਹੈ- ਭਾਈ ਗੁਰਿੲਕਬਾਲ ਸਿੰਘ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ (ਬਰਾਂਚ-1) ਵਿਖੇ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇੇ ਬੱੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਭਾਈ ਗੁਰਿੲਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।ਨਰਸਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ ਜ਼ੋਨਲ ਫਾਈਨਲ ਯੁਵਕ ਮੇਲਾ ਸੰਪਨ
ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਬਣਿਆ ਓਵਰਆਲ ਚੈਂਪੀਅਨ ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਦਾ ਤਿੰਨ ਦਿਨਾਂ ਅੰਤਰ ਜ਼ੋਨਲ ਫਾਈਨਲ ਯੁਵਕ ਮੇਲਾ, ਜੋ ਲੋਕ ਨਾਚ ਭੰਗੜੇ ਨਾਲ ਸ਼ੁਰੂ ਹੋਇਆ ਸੀ ਅੱਜ ਦੇਰ ਸ਼ਾਮ ਨੂੰ ਫਸਵੇਂ ਮੁਕਾਬਲਿਆਂ ਨਾਲ ਜਿੱਤਾਂ ਹਾਰਾਂ ‘ਚ ਸਮਾਪਤ ਹੋ ਗਿਆ।ਇਸ ਫਾਈਨਲ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਏ.ਪੀ.ਜੀ.ਕਾਲਜ ਆਫ …
Read More »ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਅਧੀਨ ਚੱਲ ਰਹੀ ਸੰਸਥਾ ਅਕਾਲ ਅਕੈਡਮੀ ਸੰਘਾ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੱਚਿਆਂ, ਸਮੂਹ ਸਟਾਫ ਅਤੇ ਇਲਾਕੇ ਦੇ ਗ੍ਰੰਥੀ ਸਿੰਘਾਂ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਅਤੇ ਸ੍ਰੀ ਅਖੰਡ ਪਾਠ …
Read More »