Wednesday, January 15, 2025

Daily Archives: December 6, 2024

ਅੰਮ੍ਰਿਤਸਰ ‘ਚ ਮੁੜ ਸ਼ੁਰੂ ਹੋਈਆਂ ਬੀ.ਆਰ.ਟੀ.ਐਸ ਬੱਸਾਂ – ਨਗਰ ਨਿਗਮ ਕਮਿਸ਼ਨਰ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਲੰਬੇ ਸਮੇਂ ਤੋਂ ਬੰਦ ਪਈਆਂ ਬੀ.ਆਰ.ਟੀ.ਐਸ ਬੱਸਾਂ ਅੱਜ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਨਰਾਇਣਗੜ੍ਹ ਸਥਿਤ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ ਰੂਟ ਨੰਬਰ 201 ਦੀਆਂ ਬੱਸਾਂ ਨੂੰ ਝੰਡੀ ਵਿਖਾ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁਰੂਆਤ ਕੀਤੀ।ਉਹਨਾਂ ਨਾਲ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਅਜੇ ਗੁਪਤਾ, ਸ਼ਹਿਰੀ ਪ੍ਰਧਾਨ ਮਨੀਸ਼ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਗੁਰਪ੍ਰੀਤ ਸਿੰਘ …

Read More »

ਐਡਵੋਕੇਟ ਧਾਮੀ ਨੇ 9 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ।ਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ …

Read More »

ਪੰਜਾਬ ਦੇ ਰਾਜਪਾਲ ਵਲੋਂ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁਹਿੰਮ ਆਰੰਭੀ ਬਾਬਾ ਬਕਾਲਾ ਸਾਹਿਬ, 6 ਦਸੰਬਰ (ਪੰਜਾਬ ਪੋਸਟ ਬਿਊਰੌ) – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਪੁਰਬ ਮੌਕੇ ‘ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ …

Read More »

ਇਤਿਹਾਸਕ ਖਾਲਸਾ ਕਾਲਜ ਦਾ ਕੈਬਨਿਟ ਮੰਤਰੀ ਖੁੱਡੀਆ ਨੇ ਪਰਿਵਾਰ ਸਮੇਤ ਕੀਤਾ ਦੌਰਾ

ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਖੁੱਡੀਆ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਦਾ ਆਪਣੇ ਪਰਿਵਾਰ ਸਮੇਤ ਦੌਰਾ ਕੀਤਾ।ਖੁੱਡੀਆ ਜੋ ਕਿ 2023 ਦੇ ਮਈ ਮਹੀਨੇ ’ਚ ਕੈਬਨਿਟ ਮੰਤਰੀ ਚੁਣੇ ਗਏ ਸਨ ਅਤੇ ਜਿਨ੍ਹਾਂ ਕੋਲ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰਾਲੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਗੁਰਨਾਮ ਸਿੰਘ ਦਾ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2023 ਨਾਲ ਸਨਮਾਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਵਿਖੇ ਗੁਰਨਾਮ ਸਿੰਘ ਯਾਦਗਾਰੀ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2023 ਸਮਾਰੋਹ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਸਨਮਾਨ ਪੱਤਰ ਅਤੇ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ਰੂਆਤ ’ਚ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਅਲੂਮਨੀ ਮੀਟ ਕਰਵਾਈ ਗਈ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਰਵਾਈ ਗਈ ਪਲੇਠੀ ਦੀ ਅਲੂਮਨੀ ਮੀਟ ਦਾ ਸ਼ਮ੍ਹਾ ਰੌਸ਼ਨ ਕਰਕੇ ਆਗਾਜ਼ ਕੀਤਾ। ਸ: ਛੀਨਾ ਨੇ ਸਾਬਕਾ ਵਿਦਿਆਰਥੀਆਂ ਦਾ ਕਾਲਜ ਵਿਖੇ ਪੁੱਜਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਅਤੇ …

Read More »

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 9 ਦਸੰਬਰ ਨੂੰ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਾਵਨ ਸਰੋਵਰ ਦੀ ਸੇਵਾ 9 ਦਸੰਬਰ 2024 ਨੂੰ ਆਰੰਭ ਹੋਵੇਗੀ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਮੰਗ ਅਤੇ ਲੋੜ ਅਨੁਸਾਰ ਸੇਵਾਵਾਂ ਕਰਵਾਈਆਂ ਜਾਂਦੀਆਂ …

Read More »

ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »