Tuesday, March 4, 2025
Breaking News

Monthly Archives: January 2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਅਰਦਾਸ ਸਮਾਗਮ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ (ਆਈ.ਸੀ.ਐਸ.ਈ ਬੋਰਡ) ਦੀ ਸਲਾਨਾ ਪ੍ਰੀਖਿਆ ਵਿੱਚ ਸਫਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਹਿੱਤ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ …

Read More »

ਐਸ.ਏ.ਐਸ.ਵੀ.ਐਮ ਸੀਨੀਅਰ ਸੈਕੰਡਰੀ ਸਕੂੂਲ ‘ਚ ਮਾਪਿਆਂ ਨਾਲ ਮੀਟਿੰਗ ਦਾ ਆਯੋਜਨ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਐਸ.ਏ.ਐਸ.ਵੀ.ਐਮ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਿਲ੍ਹਾ ਸਰਵਹਿਤਕਾਰੀ ਸਿੱਖਿਆ ਕਮੇਟੀ ਅਤੇ ਸਥਾਨਕ ਪ੍ਰਬੰਧ ਕਮੇਟੀ ਦੇ ਪ੍ਰਧਾਨ ਅਛਵਿੰਦਰ ਦੇਵ ਗੋਇਲ ਅਤੇ ਪ੍ਰਬੰਧਕ ਰਮੇਸ਼ ਲਾਲ ਸ਼ਰਮਾ ਦੀ ਅਗਵਾਈ ਹੇਠ ਸ਼ਿਸ਼ੂੁ ਵਾਟਿਕਾ ਵਿਭਾਗ ਵਿਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸਾਂ ਵਿੱਚ ਪੜ੍ਹ ਰਹੇ 150 ਮਾਪਿਆਂ ਨੇ ਉਤਸ਼ਾਹ ਨਾਲ …

Read More »

KAUSA Trust organized art exhibition “Fresh Strokes: The New Generation of Artistry.”

Amritsar, January 31 (Punjab Post Bureau) – To foster artistic expression in the region KAUSA Trust Amritsar organized an art exhibition, “Fresh Strokes: The New Generation of Artistry.” Showcasing the works of emerging undergraduate and postgraduate artists, the four-day exhibition aimed to provide a platform for young talent. KAUSA Trust Secretary Mr. Rajesh Raina emphasized the organization’s commitment to promoting …

Read More »

ਖ਼ਾਲਸਾ ਕਾਲਜ ਵਿਖੇ ਵੋਟਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਚੋਣ ਸਾਖਰਤਾ ਕਲੱਬ ਵੱਲੋਂ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਸਮਾਗਮ ’ਚ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ। ਡਾ. ਕਾਹਲੋਂ ਨੇ ਦੱਸਿਆ ਕਿ ਦੇਸ਼ ’ਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਭਾਗੀਦਾਰਾਂ ਨੇ ਪ੍ਰਣ ਲਿਆ ਕਿ ਉਹ ਜਾਤੀਵਾਦੀ, ਧਾਰਮਿਕ …

Read More »

ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਚੜੇਵਾਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਚੜੇਵਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਮਨਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ।ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਉਕਤ ਸੈਮੀਨਾਰ ਮੌਕੇ ਅਥਾਰਟੀ ਦੇ ਮੈਂਬਰ ਐਡਵੋਕੇਟ ਹਰਪ੍ਰੀਤ ਸਿੰਘ ਜੋਸਨ, ਐਡਵੋਕੇਟ ਸੰਦੀਪ ਸਿੰਘ ਰੰਧਾਵਾ ਅਤੇ ਐਡਵੋਕੇਟ ਅਭਿਜੀਤ ਸਿੰਘ ਸੰਧੂ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਲਖਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਚੀਫ਼ …

Read More »

ਯੂਨੀਵਰਸਿਟੀ `ਚ ਰੁਜ਼ਗਾਰਯੋਗਤਾ ਵਧਾਉਣ ਲਈ ਸਾਫਟ ਸਕਿੱਲ ਸਿਖਲਾਈ ਵਿਸ਼ੇ `ਤੇ ਵਿਸ਼ੇਸ਼ ਸੈਸ਼ਨ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ, ਯੂਨੀਵਰਸਿਟੀ ਬਿਜ਼ਨਸ ਸਕੂਲ ਦੀ ਪਲੇਸਮੈਂਟ ਅਤੇ ਅਕਾਦਮਿਕ ਕਮੇਟੀ ਵੱਲੋਂ “ਦਿ ਮਿਸਿੰਗ ਲਿੰਕ- ਕਰੀਅਰ ਬ੍ਰੇਕਥਰੂ ਲਈ ਸਾਫਟ ਸਕਿੱਲਜ਼” ਸਿਰਲੇਖ ਹੇਠ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ।ਪ੍ਰੋਗਰਾਮ ਵਿੱਚ ਇੰਗਲਿਸ਼ ਪਿਲਰਸ ਐਜੂ. ਕੰਪ. ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਖੰਨਾ ਵਿਸ਼ੇਸ਼ ਤੌਰ `ਤੇ …

Read More »

ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੌਰਾਨ ਐਸ.ਡੀ.ਓ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ)- ਸਥਾਨਕ ਅਗਰਵਾਲ ਜਿੰਮ ਵਲੋਂ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ ਲਹਿਰਾਗਾਗਾ ਦੀ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਗਏ।ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਐਡਵੋਕੇਟ ਗੋਰਵ ਗੋਇਲ ਪੁੱਤਰ ਕੈਬਨਿਟ ਮੰਤਰੀ ਐਡਵੋਕੇਟ ਵਰਿੰਦਰ ਗੋਇਲ ਸ਼ਿਰਕਤ ਕੀਤੀ ਐਡਵੋਕੇਟ ਗੌਰਵ ਗੋਇਲ ਨੇ ਅਗਰਵਾਲ ਜਿੰਮ ਵਲੋਂ ਕਰਵਾਈ ਗਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਲਈ ਅਗਰਵਾਲ ਜ਼ਿੰਮ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ …

Read More »

ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਯਾਦ ‘ਚ ਕਰਵਾਇਆ ਗੁਰਮਤਿ ਸਮਾਗਮ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ, ਵਿੱਦਿਆਦਾਨੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਤੇ ਗੁਰਮੁੱਖ ਪਿਆਰੇ ਸੰਤ ਤੇਜਾ ਸਿੰਘ ਜੀ ਦੇ ਅਨਿਨ ਸੇਵਕ, ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲਿਆਂ ਦੀ ਨਿੱਘੀ …

Read More »