Saturday, February 8, 2025

Daily Archives: January 10, 2025

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 10 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ 11 ਜਨਵਰੀ 2005 ਸ਼ਾਮ 4.00 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਅਤੇ ਸਕੱਤਰ ਰਮੇਸ਼ ਯਾਦਵ ਵਲੋਂ ਇਹ ਜਾਣਕਾਰੀ ਦਿੱਤੀ ਗਈ।ਉਨ੍ਹਾਂ ਸਮੂਹ ਲੇਖਕਾਂ, ਬੁਧੀਜਵੀਆਂ, ਕਲਾਕਾਰਾਂ ਅਤੇ …

Read More »

ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ – ਹਰਦੀਪ ਸਿੰਘ

ਪਠਾਨਕੋਟ, 10 ਜਨਵਰੀ 2025 (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਨ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਹਰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਵਿੱਚ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਨਛੱਤਰ ਸਿੰਘ ਡੀ.ਐਸ.ਪੀ ਸਿਟੀ ਪਠਾਨਕੋਟ, ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ …

Read More »

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਦੱਸਿਆ ਕਿ …

Read More »

ਬਾਬਾ ਮੇਹਰ ਦਾਸ ਜੀ ਦੇ ਅਸਥਾਨ ‘ਤੇ ਗੁਰਮਤਿ ਸਮਾਗਮ ਆਯੋਜਿਤ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸਲਾਈਟ ਰੋਡ ਸਥਿਤ ਬਾਬਾ ਮੇਹਰ ਦਾਸ ਜੀ ਪਾਓ ਵਾਲੇ ਦੇ ਅਸਥਾਨ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ।ਜਿਨ੍ਹਾਂ ਦੇ ਅੱਜ 10 ਵਜੇ ਦੇ ਕਰੀਬ ਭੋਗ ਪਾਏ ਗਏ।ਉਪਰੰਤ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਡਾਇਰੈਕਟਰ ਸਲਾਈਟ ਪ੍ਰੋ. ਮਨੀ ਕਾਂਤ ਪਾਸਵਾਨ ਨੇ ਕਿਹਾ ਇਹ ਪਵਿੱਤਰ ਅਸਥਾਨ ਦੀ ਪ੍ਰਬੰਧਕੀ ਕਮੇਟੀ …

Read More »

ਯੂਨੀਵਰਸਿਟੀ ਕਰਮਚਾਰੀਆਂ ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਨੇ ਲੋਹੜੀ ਦੇ ਤਿਉਹਾਰ  ਦੀਆਂ ਖੁਸ਼ੀਆਂ ਉਦੋਂ ਦੂਣ-ਸਵਾਈਆਂ ਕਰ ਦਿੱਤੀਆਂ ਜਦੋਂ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਉਨ੍ਹਾਂ ਕੋਲੋ ਲੋਹੜੀ ਦੇ ਰੂਪ ਵਿੱਚ ਕਮਨਿਊਟੀ ਹਾਲ ਮੰਗਣ ਤੇ ਤਰੁੰਤ ਹੀ ਦੇਣ ਦਾ ਐਲਾਨ ਕਰ ਦਿੱਤਾ।ਯੂਨੀਵਰਸਿਟੀ ਦੇ ਵਿਹੜੇ ਵਿਚ ਮਨਾਈ ਗਈ ਲੋਹੜੀ ਵਿੱਚ ਉਹ ਮੁੱਖ ਮਹਿਮਾਨ ਦੇ …

Read More »

ਮੁਕਾਬਲਾ ਪ੍ਰੀਖਿਆਵਾਂ ਲਈ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਏ.ਡੀ.ਸੀ ਯੂ.ਡੀ-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਮੇਜਰ ਅਮਿਤ ਸਰੀਨ ਨੇ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਅਧੀਨ ਮੁਫਤ ਟ੍ਰੇਨਿੰਗ ਲੈ ਰਹੀਆਂ ਲੜਕੀਆਂ …

Read More »

ਨਵ-ਜ਼ੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ

ਭੀਖੀ, 10 ਜਨਵਰੀ (ਕਮਲ ਜ਼ਿੰਦਲ) – ਮਾਨਸਾ ਹਲਕੇ ਦੇ ਪਿੰਡਾਂ ਵਿੱਚ ਨਵ-ਜ਼ੰਮੀਆਂ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰੋਗਰਾਮ ਲਗਾਤਾਰ ਜਾਰੀ ਹੈ।ਇਸੇ ਲੜੀ ਤਹਿਤ ਅੱਜ ਪਿੰਡ ਮੋਹਰ ਸਿੰਘ ਵਾਲਾ ਦੀ ਧਰਮਸ਼ਾਲਾ ਵਿਖੇ ਧਲੇਵਾਂ, ਜੱਸੜ ਵਾਲਾ ਅਤੇ ਮੋਹਰ ਸਿੰਘ ਵਾਲਾ ਵਿਖੇ ਨਵ-ਜ਼ੰਮਿਆਂ ਧੀਆਂ ਦੀ ਸਾਂਝੀ ਲੋਹੜੀ ਮਨਾਈ ਗਈ।ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਸਰਪੰਚ ਬਲਜਿੰਦਰ ਸਿੰਘ, ਸਰਪੰਚ ਹਰਬੰਸ ਸਿੰਘ ਅਤੇ ਪੰਚ …

Read More »