Saturday, February 15, 2025

Daily Archives: January 15, 2025

ਪ੍ਰੀਤਪਾਲ ਰੁਪਾਣਾ ਵਲੋਂ ਨਿਰਦੇਸ਼ਿਤ ਨਾਟਕ ‘ਚੂਹੇਦਾਨੀ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 15 ਜਨਵਰੀ (ਦੀਪ ਦਵਿੰਦਰ ਸਿੰਘ) – ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਦਿੱਲੀ ਦੇ ਸਹਿਯੋਗ ਨਾਲ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਲਗਾਤਾਰ ਇੱਕ ਮਹੀਨਾ ਚੱਲਣ ਵਾਲੀ ਰੰਗਮੰਚ ਕਾਰਜਸ਼ਾਲਾ ਦੌਰਾਨ ਤਿਆਰ ਕੀਤੇ ਨਾਟਕ ਦੇ ਪਹਿਲੇ ਦਿਨ ਅਗਾਥਾ ਕ੍ਰਿਸਟੀ ਦਾ ਲਿਖਿਆ ਅਤੇ ਪ੍ਰੀਤਪਾਲ ਰੁਪਾਣਾ ਵਲੋਂ ਹਿੰਦੀ ਰੁਪਾਂਤਰਨ ’ਤੇ ਨਿਰਦੇਸ਼ਤ ਕੀਤਾ ਨਾਟਕ ‘ਚੂਹੇਦਾਨੀ’ (ਦਾ ਮਾਊਸ ਟ੍ਰੈਪ) …

Read More »

ਸਕਿਊਰਟੀ ਗਾਰਡ ਦੀ ਭਰਤੀ ਲਈ ਲਗਾਏ ਜਾ ਰਹੇ ਹਨ ਪਲੇਸਮੈਂਟ ਕੈਂਪ – ਜਿਲ੍ਹਾ ਰੋਜ਼ਗਾਰ ਅਫਸਰ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਸਿਖਲਾਈ ਅਫਸਰ ਤੇਜਵਿੰਦਰ ਸਿੰਘ ਨੇ ਦੱਸਿਆ ਕਿ ਰਕਸ਼ਾ ਸਕਿਉਰਟੀ ਕੰਪਨੀ ਬੰਗਲੋਰ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਬਲਾਕ ਪੱਧਰ ‘ਤੇ ਸਕਿਊਰਟੀ ਗਾਰਡ ਦੀ ਭਰਤੀ ਕਰਨ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜਿਲ੍ਹਾ ਪਠਾਨਕੋਟ ਵਿੱਚ ਬਲਾਕ ਪੱਧਰ ‘ਤੇ ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਤਹਿਤ ਬਲਾਕ ਧਾਰਕਲਾਂ ਵਿਖੇ 16.01.2025, …

Read More »

ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ। ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾ. ਲਕਸ਼ਮੀ ਚੋਪੜਾ, ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਅਤੇ ਅਮਰਜੀਤ ਸਿੰਘ ਗਿੱਲ …

Read More »

ਨਿਊਜ਼ ਰੀਡਰ ਅਤੇ ਅਦਾਕਾਰ ਅਰਵਿੰਦਰ ਭੱਟੀ ਨੂੰ ਸਦਮਾ, ਮਾਤਾ ਦਾ ਦੇਹਾਂਤ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਦੂਰਦਰਸ਼ਨ ਦੇ ਪ੍ਰਮੁੱਖ ਨਿਊਜ਼ ਰੀਡਰ ਅਤੇ ਅਦਾਕਾਰ ਅਰਵਿੰਦਰ ਸਿੰਘ ਭੱਟੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਗੁਰਦੀਸ਼ ਕੌਰ ਭੱਟੀ ਦਾ ਦੇਹਾਂਤ ਹੋ ਗਿਆ।ਉਹ 82 ਵਰ੍ਹਿਆਂ ਦੇ ਸਨ।ਉਨ੍ਹਾਂ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਢਿੱਲੀ ਮੱਠੀ ਸੀ।ਬੀਤੀ ਰਾਤ ਉਹਨਾਂ ਆਪਣੇ ਜੱਦੀ ਘਰ ਅੰਤਿਮ ਸਵਾਸ ਲਏ।ਮਾਤਾ ਜੀ ਦਾ ਅੰਤਿਮ ਸੰਸਕਾਰ ਅੱਜ …

Read More »

ਸਰਸਵਤੀ ਸੀਨੀਅਰ ਸੈਕੈਂਡਰੀ ਸਕੂਲ ਭੀਖੀ ਵਿਖੇ ਅੱਖਾਂ ਦਾ ਮੁਫਤ ਚੈਕਅਪ ਤੇ ਆਪਰੇਸ਼ਨ ਕੈਂਪ ਲਗਾਇਆ

ਭੀਖੀ, 15 ਜਨਵਰੀ (ਕਮਲ ਜ਼ਿੰਦਲ) – ਸਰਸਵਤੀ ਸੀਨੀਅਰ ਸੈਕੈਂਡਰੀ ਸਕੂਲ ਭੀਖੀ ਵਿਖੇ ਮੁਫਤ ਅੱਖਾਂ ਦਾ ਚੈਕਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ।ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਕੂਲ ਵਿੱਚ ਲੱਗੇ ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰੂ ਪ੍ਰਤਾਪ ਸਿੰਘ ਸੋਢੀ ਨੇ ਦੱਸਿਆ ਕਿ ਕੈਂਪ ਦੌਰਾਨ ਸਾਰੇ ਮਰੀਜ਼ਾਂ ਦੇ ਮੁਫਤ ਆਪਰੇਸ਼ਨ ਕੀਤੇ ਗਏ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ।180 ਦੇ ਲਗਭਗ ਮਰੀਜ਼ਾਂ ਦਾ …

Read More »

ਵਿਆਹ ਦੀ 26ਵੀਂ ਵਰ੍ਹੇਗੰਢ ਮੁਬਾਰਕ – ਜਰਨੈਲ ਸਿੰਘ ਅਤੇ ਸ੍ਰੀਮਤੀ ਨਵਦੀਪ ਕੌਰ

ਸੰਗਰੂਰ, 15 ਜਨਵਰੀ (ਜਗਸੀਰ ਲੌਂਗੋਵਾਲ) – ਜਰਨੈਲ ਸਿੰਘ ਅਤੇ ਸ੍ਰੀਮਤੀ ਨਵਦੀਪ ਕੌਰ ਵਾਸੀ ਸਲਾਈਟ ਰੋਡ ਲੌਂਗੋਵਾਲ (ਸੰਗਰੂਰ) ਨੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ।

Read More »